Bathinda News: ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਉਸ ਸਮੇਂ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ, ਜਦੋਂ ਟਰੱਕ ਯੂਨੀਅਨ ਵਿੱਚ ਬੈਠੇ ਜਸਪਾਲ ਸਿੰਘ ਅਠਿਆਨੀ ਨਾਂ ਦੇ ਨੌਜਵਾਨ ਨੂੰ ਕਰੀਬ ਇੱਕ ਦਰਜਨ ਹਮਲਾਵਰਾਂ ਨੇ ਹਥਿਆਰਾਂ ਨਾਲ ਬੁਰੀ ਤਰ੍ਹਾਂ ਕੁੱਟਿਆ।


ਇਸ ਘਟਨਾ ਤੋਂ ਬਾਅਦ ਹਮਲਾਵਰ ਟਰੱਕ ਯੂਨੀਅਨ ਤੋਂ ਫਰਾਰ ਹੋ ਗਏ ਅਤੇ ਜ਼ਖਮੀ ਨੌਜਵਾਨ ਨੂੰ ਪਹਿਲਾਂ ਮੌੜ ਮੰਡੀ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ। ਫਿਰ ਉਸ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਰੈਫਰ ਕੀਤਾ ਗਿਆ ਹੈ। ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ ਹੈ। 




ਜ਼ਖ਼ਮੀ ਨੌਜਵਾਨ ਜਸਪਾਲ ਸਿੰਘ ਅਠਿਆਨੀ ਦੇ ਭਰਾ ਸੁਖਪਾਲ ਸਿੰਘ ਨੇ ਦੱਸਿਆ ਕਿ ਕੁਝ ਸਾਲ ਪਹਿਲਾਂ ਇੱਕ ਕਤਲ ਹੋਇਆ ਸੀ ਇਸ ਕਤਲ ਦੇ ਦੋਸ਼ੀ ਜੇਲ੍ਹ ਵਿੱਚ ਹਨ।


ਪਰ ਫਿਰ ਵੀ ਹਮਲਾਵਰਾਂ ਵੱਲੋਂ ਉਨ੍ਹਾਂ ਦੇ ਭਰਾ ਨੂੰ ਉਸ ਕਤਲ ਕੇਸ ਦੀ ਰੰਜਿਸ਼ ਤਹਿਤ ਅੱਜ ਬੁਰੀ ਤਰ੍ਹਾਂ ਕੁੱਟਿਆ ਗਿਆ ਹੈ। ਹਮਲਾਵਰਾਂ ਵੱਲੋਂ ਜਸਪਾਲ ਸਿੰਘ ਦੀਆਂ ਦੋਵੇਂ ਲੱਤਾਂ ਤੋੜ ਦਿੱਤੀਆਂ ਗਈਆਂ ਹਨ, ਜਦੋਂ ਕਿ ਉਸ ਦੀ ਇੱਕ ਬਾਜੂ ਪਹਿਲਾਂ ਹੀ ਕੰਮ ਨਹੀਂ ਕਰਦੀ ਹੈ।


ਉਨ੍ਹਾਂ ਕਿਹਾ ਕਿ ਇਹ ਘਟਨਾ ਦੇ ਵਾਪਰਣ ਦੇ ਬਾਵਜੂਦ ਮੌਕੇ 'ਤੇ ਪੁਲਿਸ ਪ੍ਰਸ਼ਾਸਨ ਨਹੀਂ ਪਹੁੰਚਿਆ, ਉਹ ਆਪਣੀ ਪ੍ਰਾਈਵੇਟ ਗੱਡੀ ਰਾਹੀਂ ਹੀ ਜਸਪਾਲ ਨੂੰ ਇਲਾਜ ਲਈ ਬਠਿੰਡਾ ਲੈ ਕੇ ਆਏ ਹਨ।


ਜਸਪਾਲ ਸਿੰਘ ਦੀ ਮਾਤਾ ਦਾ ਕਹਿਣਾ ਹੈ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਤੇ ਪੁਲਿਸ ਪ੍ਰਸ਼ਾਸਨ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰੇ ਕਿਉਂਕਿ ਉਨ੍ਹਾਂ ਨੂੰ ਆਪਣੀ ਜਾਨ ਅਤੇ ਮਾਲ ਦਾ ਪਹਿਲਾਂ ਹੀ ਖਤਰਾ ਹੈ। 


ਦੂਜੇ ਪਾਸੇ ਡੀਐਸਪੀ ਮੌੜ ਨੇ ਕਿਹਾ ਕਿ ਫਿਲਹਾਲ ਸਾਡੇ ਵੱਲੋਂ ਮਾਮਲਾ ਦਰਜ ਕੀਤਾ ਜਾ ਰਿਹਾ ਹੈ, ਜਲਦ ਹੀ ਗ੍ਰਿਫਤਾਰੀ ਕੀਤੀ ਜਾਵੇਗੀ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।