ਸੂਬਾ ਸਰਕਾਰ ਨੇ ਇਸ ਦੇ ਨਾਲ ਹੀ ਸੁਰੱਖਿਆ ਵਧਾ ਦਿੱਤੀ ਹੈ ਤੇ ਅਧਿਕਾਰੀਆਂ ਨੂੰ ਅਲਰਟ ‘ਤੇ ਰਹਿਣ ਦੇ ਹੁਕਮ ਦਿੱਤੇ ਹਨ। ਪਾਕਿਸਤਾਨ ਸਰਹੱਦ ਦੇ ਨਾਲ ਲੱਗਦੇ ਖੇਤਰਾਂ ‘ਚ ਸੁਰੱਖਿਆ ਦੇ ਜ਼ਿਆਦਾ ਇੰਤਜ਼ਾਮ ਕੀਤੇ ਗਏ ਹਨ। ਖੁਫੀਆ ਜਾਣਕਾਰੀ ਮਿਲੀ ਹੈ ਕਿ ਗੁਆਂਢੀ ਮੁਲਕ ਜੰਮੂ-ਕਸ਼ਮੀਰ ਦੇ ਮੌਜੂਦਾ ਹਾਲਾਤ ਤੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸਰਹੱਦੀ ਸੂਬਿਆਂ ‘ਚ ਘੁਸਪੈਠ ਕਰ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜ਼ਾਮ ਦੇਣ ਦੀ ਫਿਰਾਕ ‘ਚ ਹੈ।
ਇਸੇ ਲਈ ਸੂਬੇ ਦੇ ਡੀਜੀਪੀ ਦਿਨਕਰ ਗੁਪਤਾ ਨੇ ਇੰਟੈਲੀਜੈਂਸ ਲਾਅ ਐਂਡ ਆਰਡਰ ਤੇ ਏਡੀਜੀਪੀ ਸਿਕਿਊਰਟੀ ਸਣੇ ਸੀਨੀਅਰ ਅਧਿਕਾਰੀਆਂ ਨਾਲ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅਹਿਮ ਮੀਟਿੰਗ ਵੀ ਕੀਤੀ। ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਚੌਕਸੀ ਵਧਾ ਦਿੱਤੀ ਗਈ ਹੈ। ਸਾਰੇ ਜ਼ਿਲ੍ਹਿਆਂ ‘ਚ ਪੁਲਿਸ ਅਧਿਕਾਰੀ ਅਲਰਟ ‘ਤੇ ਹੈ। ਮੁੱਖ ਮੰਤਰੀ ਨੇ ਸੁਰੱਖਿਆ ਵਧਾਉਣ ਦੇ ਹੁਕਮ ਦਿੱਤੇ ਸੀ ਤੇ 20 ਅਗਸਤ ਤਕ ਸਭ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।