Hoshiarpur 'ਚ ਟਰੈਕਟਰ ਚਾਲਕ ਨੇ ਸਾਈਕਲ ਸਵਾਰ ਬਜ਼ੁਰਗ ਨੂੰ ਕੁਚਲਿਆ, CCTV ਆਈ ਸਾਹਮਣੇ
Hoshiarpur Accident : ਹੁਸ਼ਿਆਰਪੁਰ ਦੇ ਗੜ੍ਹਸ਼ੰਕਰ-ਨੰਗਲ ਮੁੱਖ ਮਾਰਗ 'ਤੇ ਸੋਮਵਾਰ ਸਵੇਰੇ ਕਰੀਬ 7 ਵਜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਰੇਤ-ਬਜਰੀ ਨਾਲ ਭਰੀ ਟਰੈਕਟਰ-ਟਰਾਲੀ ਦੇ ਡਰਾਈਵਰ ਨੇ ਸਾਈਕਲ ਸਵਾਰ ਬਜ਼ੁਰਗ ਨੂੰ ਕੁਚਲ
Hoshiarpur Accident : ਹੁਸ਼ਿਆਰਪੁਰ (Hoshiarpur Accident) ਦੇ ਗੜ੍ਹਸ਼ੰਕਰ-ਨੰਗਲ ਮੁੱਖ ਮਾਰਗ 'ਤੇ ਸੋਮਵਾਰ ਸਵੇਰੇ ਕਰੀਬ 7 ਵਜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਰੇਤ-ਬਜਰੀ ਨਾਲ ਭਰੀ ਟਰੈਕਟਰ-ਟਰਾਲੀ ਦੇ ਡਰਾਈਵਰ ਨੇ ਸਾਈਕਲ ਸਵਾਰ ਬਜ਼ੁਰਗ ਨੂੰ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ।
CCTV ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਸਾਈਕਲ ਸਵਾਰ ਸੜਕ ਦੇ ਕਿਨਾਰੇ ਆਪਣੀ ਲੇਨ ਵਿੱਚ ਜਾ ਰਿਹਾ ਸੀ। ਇਸੇ ਦੌਰਾਨ ਪਿੱਛੇ ਤੋਂ ਆ ਰਹੀ ਰੇਤ-ਬਜਰੀ ਨਾਲ ਭਰੀ ਟਰੈਕਟਰ-ਟਰਾਲੀ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਟਰੈਕਟਰ ਦਾ ਪਹੀਆ ਉਸ ਦੇ ਉੱਪਰੋਂ ਲੰਘ ਗਿਆ।
ਮ੍ਰਿਤਕ ਦੀ ਪਛਾਣ ਕਸ਼ਮੀਰੀ ਲਾਲ, ਪੁੱਤਰ ਸਗਲੀ ਰਾਮ, ਵਾਸੀ ਸੰਤੋਖ ਨਗਰ, ਗੜ੍ਹਸ਼ੰਕਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਕਸ਼ਮੀਰੀ ਲਾਲ ਸਾਈਕਲ 'ਤੇ ਨੰਗਲ ਰੋਡ ਤੋਂ ਗੜ੍ਹਸ਼ੰਕਰ ਸ਼ਹਿਰ ਵੱਲ ਆ ਰਹੇ ਸਨ, ਜਦੋਂ ਪਿੱਛੇ ਤੋਂ ਆ ਰਹੀ ਬੇਕਾਬੂ ਟਰੈਕਟਰ-ਟਰਾਲੀ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਲੋਕਾਂ ਨੇ ਜ਼ਖਮੀ ਨੂੰ ਹਸਪਤਾਲ ਪਹੁੰਚਾਇਆ
ਹਾਦਸੇ ਤੋਂ ਬਾਅਦ ਆਸ-ਪਾਸ ਦੇ ਦੁਕਾਨਦਾਰ ਅਤੇ ਸਥਾਨਕ ਲੋਕ ਮੌਕੇ 'ਤੇ ਇਕੱਠੇ ਹੋ ਗਏ। ਉਨ੍ਹਾਂ ਨੇ ਕਸ਼ਮੀਰੀ ਲਾਲ ਨੂੰ ਟਰੈਕਟਰ ਹੇਠਾਂ ਤੋਂ ਕੱਢ ਕੇ ਗੰਭੀਰ ਹਾਲਤ ਵਿੱਚ ਗੜ੍ਹਸ਼ੰਕਰ ਦੇ ਸਰਕਾਰੀ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਦੀ ਸੂਚਨਾ ਮਿਲਣ 'ਤੇ ਗੜ੍ਹਸ਼ੰਕਰ ਥਾਣਾ ਪੁਲਿਸ ਮੌਕੇ 'ਤੇ ਪਹੁੰਚੀ। ਪੁਲਿਸ ਨੇ ਟਰੈਕਟਰ-ਟਰਾਲੀ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਫਰਾਰ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾਇਆ ਗਿਆ ਹੈ।
ਘਟਨਾ ਤੋਂ ਬਾਅਦ ਲੋਕਾਂ ਵਿੱਚ ਰੋਸ
ਇਸ ਹਾਦਸੇ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਸਥਾਨਕ ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਸੜਕ 'ਤੇ ਭਾਰੀ ਵਾਹਨਾਂ ਦੀ ਤੇਜ਼ ਰਫ਼ਤਾਰ ਕਾਰਨ ਅਕਸਰ ਹਾਦਸੇ ਵਾਪਰਦੇ ਰਹਿੰਦੇ ਹਨ। ਫਿਲਹਾਲ ਪੁਲਿਸ ਨੇ ਅਣਪਛਾਤੇ ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਟ੍ਰੈਂਡਿੰਗ ਟੌਪਿਕ






















