Hoshiarpur News: ਪਹਾੜੀ ਖਿਸਕਣ ਕਾਰਨ ਹੁਸ਼ਿਆਰਪੁਰ-ਚਿੰਤਪੂਰਨੀ ਮਾਰਗ ਬੰਦ, ਸੜਕ 'ਤੇ ਲੱਗਾ ਲੰਬਾ ਜਾਮ
Hoshiarpur News: ਹੁਸ਼ਿਆਰਪੁਰ ਚਿੰਤਪੂਰਨੀ ਮਾਰਗ 'ਤੇ ਗਗਰੇਟ ਨਜ਼ਦੀਕ ਸਥਿਤ ਇੱਕ ਨਾਮੀ ਰੈਸਟੋਰੈਂਟ ਤੋਂ ਦੋ ਕੁ ਕਿਲੋਮੀਟਰ ਦੀ ਦੂਰੀ 'ਤੇ ਪਹਾੜੀ ਖਿਸਕਣ ਕਾਰਨ ਦਰੱਖਤ ਸੜਕ ਵਿਚਕਾਰ ਆ ਡਿੱਗਿਆ। ਇਸ ਕਾਰਨ ਹੁਸ਼ਿਆਰਪੁਰ-ਚਿੰਤਪੂਰਨੀ ਨੈਸ਼ਨਲ ਮੁੱਖ...
Hoshiarpur News: ਹੁਸ਼ਿਆਰਪੁਰ ਚਿੰਤਪੂਰਨੀ ਮਾਰਗ 'ਤੇ ਗਗਰੇਟ ਨਜ਼ਦੀਕ ਸਥਿਤ ਇੱਕ ਨਾਮੀ ਰੈਸਟੋਰੈਂਟ ਤੋਂ ਦੋ ਕੁ ਕਿਲੋਮੀਟਰ ਦੀ ਦੂਰੀ 'ਤੇ ਪਹਾੜੀ ਖਿਸਕਣ ਕਾਰਨ ਦਰੱਖਤ ਸੜਕ ਵਿਚਕਾਰ ਆ ਡਿੱਗਿਆ। ਇਸ ਕਾਰਨ ਹੁਸ਼ਿਆਰਪੁਰ-ਚਿੰਤਪੂਰਨੀ ਨੈਸ਼ਨਲ ਮੁੱਖ ਮਾਰਗ ਬੰਦ ਹੋ ਗਿਆ ਤੇ ਸੜਕ ਦੇ ਦੋਹਾਂ ਪਾਸਿਆਂ 'ਤੇ ਲੰਮਾ ਜਾਮ ਲੱਗ ਗਿਆ। ਹਾਲਾਂਕਿ ਇਸ ਦੌਰਾਨ ਲੋਕਾਂ ਵੱਲੋਂ ਖੁਦ ਹੀ ਆਪਣੇ ਪੱਧਰ 'ਤੇ ਸੜਕ ਨੂੰ ਸਾਫ ਕਰਨ ਲਈ ਯਤਨ ਅਰੰਭਣੇ ਸ਼ੁਰੂ ਕਰ ਦਿੱਤੇ ਗਏ।
ਹਾਸਲ ਜਾਣਕਾਰੀ ਮੁਤਾਬਕ ਇੱਕ ਵੱਡਾ ਦਰੱਖਤ ਪਹਾੜੀ ਖਿਸਕਣ ਕਾਰਨ ਸੜਕ ਦੇ ਵਿਚਕਾਰ ਆ ਕੇ ਡਿੱਗ ਪਿਆ ਜਿਸ ਕਾਰਨ ਇਹ ਮੁੱਖ ਮਾਰਗ ਬੰਦ ਹੋ ਗਿਆ। ਅੱਜ ਮੰਗਲਵਾਰ ਦਾ ਦਿਨ ਹੋਣ ਕਾਰਨ ਵੱਡੀ ਗਿਣਤੀ ਵਿੱਚ ਸ਼ਰਧਾਲੂ ਮਾਤਾ ਚਿੰਤਪੂਰਨੀ ਦੇ ਦਰਬਾਰ ਨਤਮਸਤਕ ਹੋਣ ਲਈ ਜਾਂਦੇ ਹਨ। ਸ਼ਰਧਾਲੂਆਂ ਦੀ ਵੱਡੀ ਗਿਣਤੀ ਹੋਣ ਕਾਰਨ ਸੜਕ ਦੇ ਦੋਹਾਂ ਪਾਸਿਆਂ ਤੇ ਵੱਡਾ ਜਾਮ ਲੱਗ ਗਿਆ।
ਦੱਸਣਯੋਗ ਹੈ ਕਿ ਹਿਮਾਚਲ ਵਿੱਚ ਲਗਾਤਾਰ ਹੋ ਰਹੀ ਬਾਰਸ਼ ਕਾਰਨ ਹਿਮਾਚਲ ਦੇ ਕਈ ਹਿੱਸਿਆਂ ਵਿੱਚ ਭਿਆਨਕ ਹਾਲਾਤ ਪੈਦਾ ਹੋਏ ਸਨ। ਹਿਮਾਚਲ ਵਿੱਚ ਕਾਫੀ ਜਿਆਦਾ ਨੁਕਸਾਨ ਵੀ ਹੋਇਆ ਸੀ। ਹਿਮਾਚਲ ਵਿੱਚ ਹੀ ਹੋਣ ਵਾਲੀ ਬਾਰਸ਼ ਤੇ ਬੱਦਲ ਫਟਣ ਕਾਰਨ ਪੰਜਾਬ ਵਿੱਚ ਹੜ੍ਹ ਆਏ ਸਨ। ਪੰਜਾਬ ਦੇ ਦਰਿਆਵਾਂ ਤੇ ਡੈਮਾਂ ਵਿੱਚ ਪਾਣੀ ਦਾ ਲੇਵਲ ਵਧਣ ਕਾਰਨ ਡੈਮਾਂ ਵਿੱਚੋਂ ਪਾਣੀ ਵੀ ਛੱਡਿਆ ਜਾ ਰਿਹਾ ਸੀ।
ਪ੍ਰਸਾਸ਼ਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਘਰਾਂ ਵਿੱਚੋਂ ਬਾਹਰ ਹਿਮਾਚਲ ਵਿੱਚ ਘੁੰਮਣ ਲਈ ਜਾ ਰਹੇ ਹਨ ਤਾਂ ਇਸ ਤਰ੍ਹਾਂ ਜਾਣ ਤੋਂ ਪ੍ਰਹੇਜ਼ ਕੀਤਾ ਜਾਵੇ ਤੇ ਸਰਕਾਰ ਤੇ ਪ੍ਰਸ਼ਾਸਨ ਦਾ ਸਹਿਯੋਗ ਕੀਤਾ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Viral Video: ਇਸ ਨੂੰ ਕਹਿੰਦੇ ਹਨ ਜਾਣ ਬੁੱਝ ਕੇ ਜੋਖਮ ਲੈਣਾ! ਬੰਦੇ ਦੀ ਐਕਸ਼ਨ-ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼