(Source: ECI/ABP News/ABP Majha)
ਸੁਖਬੀਰ ਬਾਦਲ ਨੂੰ ਕਰਨਾ ਪਏਗਾ ਆਤਮ-ਸਮਰਪਣ, ਅਦਾਲਤ ਨੇ ਕਿਹਾ ਜ਼ਮਾਨਤ ਲਈ ਇਹ ਜ਼ਰੂਰੀ
ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਦੀ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਅੰਤ੍ਰਿਮ ਜ਼ਮਾਨਤ ਲਈ ਹੇਠਲੀ ਅਦਾਲਤ ਅੱਗੇ 13 ਸਤੰਬਰ ਤੱਕ ਆਤਮ-ਸਮਰਪਣ ਕਰਨ ਦੇ ਨਿਰਦੇਸ਼ ਦਿੱਤੇ ਹਨ।
ਚੰਡੀਗੜ੍ਹ: ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਦੀ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਅੰਤ੍ਰਿਮ ਜ਼ਮਾਨਤ ਲਈ ਹੇਠਲੀ ਅਦਾਲਤ ਅੱਗੇ 13 ਸਤੰਬਰ ਤੱਕ ਆਤਮ-ਸਮਰਪਣ ਕਰਨ ਦੇ ਨਿਰਦੇਸ਼ ਦਿੱਤੇ ਹਨ। ਭਾਰਤੀ ਦੰਡ ਸੰਘਤਾ ਦੀਆਂ ਕਈ ਧਾਰਾਵਾਂ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਿਰੁੱਧ ਦਾਇਰ ਅਪਰਾਧਿਕ ਸ਼ਿਕਾਇਤ ਵਿੱਚ ਸੁਖਬੀਰ ਬਾਦਲ ਨੇ ਅੰਤ੍ਰਿਮ ਜ਼ਮਾਨਤ ਲਈ ਅਰਜ਼ੀ ਦਿੱਤੀ ਹੈ।
ਸੋਸ਼ਲਿਸਟ ਪਾਰਟੀ ਆਫ਼ ਇੰਡੀਆ ਦੇ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਨੇ 2009 ਵਿੱਚ ਅਕਾਲੀ ਦਲ ਦੀ ਲੀਡਰਸ਼ਿਪ ਖ਼ਿਲਾਫ਼ ਆਈਪੀਸੀ ਦੀ ਧਾਰਾ 420, 465, 466, 467, 468, 471 ਅਤੇ 120-ਬੀ ਤਹਿਤ ਸਾਜ਼ਿਸ਼, ਧੋਖਾਧੜੀ ਤੇ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਸੀ।
ਨਵੰਬਰ 2019 ਵਿੱਚ, ਵਧੀਕ ਮੁੱਖ ਨਿਆਂਇਕ ਮੈਜਿਸਟ੍ਰੇਟ ਦੀ ਅਦਾਲਤ ਨੇ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਅਕਾਲੀ ਨੇਤਾਵਾਂ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਦਲਜੀਤ ਸਿੰਘ ਚੀਮਾ ਨੂੰ ਤਲਬ ਕੀਤਾ ਸੀ। ਉਨ੍ਹਾਂ ਨੇ ਹੇਠਲੀ ਅਦਾਲਤ ਦੇ ਸੰਮਨ ਨੂੰ ਚੁਣੌਤੀ ਦੇਣ ਲਈ ਪੰਜਾਬ-ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਹਾਈ ਕੋਰਟ ਨੇ 27 ਅਗਸਤ ਨੂੰ ਹੇਠਲੀ ਅਦਾਲਤ ਦੀ ਕਾਰਵਾਈ ਵਿਰੁੱਧ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ।
ਚੋਣ ਕਮਿਸ਼ਨ ਵਿੱਚ ਝੂਠਾ ਹਲਫਨਾਮਾ ਦਾਇਰ ਕਰਨ ਦਾ ਦੋਸ਼
ਬਲਵੰਤ ਸਿੰਘ ਖੇੜਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਤੇ ਮੌਜੂਦਾ ਪ੍ਰਧਾਨ ਸੁਖਬੀਰ ਬਾਦਲ ਨੇ ਚੋਣ ਕਮਿਸ਼ਨ ਕੋਲ ਝੂਠਾ ਹਲਫਨਾਮਾ ਦਾਖਲ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਦਾ ਸ਼੍ਰੋਮਣੀ ਅਕਾਲੀ ਦਲ ਧਰਮ ਨਿਰਪੱਖ, ਲੋਕਤੰਤਰੀ ਤੇ ਸਮਾਜਵਾਦੀ ਕਦਰਾਂ ਕੀਮਤਾਂ ਦੀ ਪਾਲਣਾ ਕਰਦਾ ਹੈ, ਜਦ ਕਿ ਇਹ ਪਾਰਟੀ ਸ਼੍ਰੋਮਣੀ ਕਮੇਟੀ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਧਾਰਮਿਕ ਚੋਣਾਂ ਵਿੱਚ ਉਮੀਦਵਾਰ ਖੜ੍ਹੇ ਕਰਦੀ ਹੈ, ਤਦ ਇਹ ਧਰਮ ਨਿਰਪੱਖ ਕਿਵੇਂ ਹੋ ਗਈ?
ਇਹ ਵੀ ਪੜ੍ਹੋ: India Corona Updates: ਕੋਰੋਨਾ ਸੰਕਟ ਕਾਇਮ, 24 ਘੰਟਿਆਂ ’ਚ 42 ਹਜ਼ਾਰ ਨਵੇਂ ਕੇਸ, 308 ਦੀ ਮੌਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin