ਟਾਂਡਾ 'ਚ ਵਾਪਰਿਆ ਦਰਦਨਾਕ ਹਾਦਸਾ, ਲੁੱਟ-ਖੋਹ ਦੌਰਾਨ ਸਕੂਟਰ ਤੋਂ ਡਿੱਗੇ ਲੜਕੀ ਤੇ ਬੱਚੇ ਨੂੰ ਟਰੈਕਟਰ ਨੇ ਕੁਚਲਿਆ
ਪੰਜਾਬ ਦੇ ਟਾਂਡਾ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਇੱਕ 21 ਸਾਲਾ ਔਰਤ ਅਤੇ ਇੱਕ ਛੇ ਸਾਲਾ ਬੱਚੇ ਦੀ ਮੌਤ ਹੋ ਗਈ। ਇਹ ਹਾਦਸਾ ਟਾਂਡਾ ਦੇ ਪੁਲ ਪੁਖਤਾ ਨੇੜੇ ਉਸ ਸਮੇਂ ਵਾਪਰਿਆ ਜਦੋਂ ਪ੍ਰਭਜੀਤ ਕੌਰ ਆਪਣੇ...
Crime News in Punjab : ਪੰਜਾਬ ਦੇ ਟਾਂਡਾ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਇੱਕ 21 ਸਾਲਾ ਔਰਤ ਅਤੇ ਇੱਕ ਛੇ ਸਾਲਾ ਬੱਚੇ ਦੀ ਮੌਤ ਹੋ ਗਈ। ਇਹ ਹਾਦਸਾ ਟਾਂਡਾ ਦੇ ਪੁਲ ਪੁਖਤਾ ਨੇੜੇ ਉਸ ਸਮੇਂ ਵਾਪਰਿਆ ਜਦੋਂ ਪ੍ਰਭਜੀਤ ਕੌਰ ਆਪਣੇ ਦੋ ਬੱਚਿਆਂ ਨਾਲ ਸਕੂਟੀ 'ਤੇ ਜਾ ਰਹੀ ਸੀ। ਇਸ ਦੌਰਾਨ ਉਸ ਦਾ ਪਿੱਛਾ ਕਰ ਰਹੇ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਉਸ ਦਾ ਪਰਸ ਖੋਹ ਲਿਆ।
ਝਗੜੇ ਦੌਰਾਨ ਧੱਕਾ ਲੱਗਣ ਕਾਰਨ ਪ੍ਰਭਜੀਤ ਕੌਰ ਦੀ ਸਕੂਟੀ ਬੇਕਾਬੂ ਹੋ ਕੇ ਡਿੱਗ ਪਈ। ਹਾਦਸੇ 'ਚ ਪ੍ਰਭਜੀਤ ਦੇ ਸਿਰ 'ਤੇ ਸੱਟ ਲੱਗ ਗਈ, ਜਦਕਿ ਪਿੱਛੇ ਬੈਠਾ ਉਸ ਦਾ ਲੜਕਾ ਗੁਰਬੇਜ ਸਿੰਘ (6) ਅਤੇ ਰਿਸ਼ਤੇਦਾਰ ਗਗਨਦੀਪ ਕੌਰ (21) ਸੜਕ 'ਤੇ ਡਿੱਗ ਪਏ ਤੇ ਪਿੱਛੇ ਤੋਂ ਆ ਰਹੀ ਟਰੈਕਟਰ ਟਰਾਲੀ ਹੇਠਾਂ ਕੁਚਲੇ ਗਏ। ਉਨ੍ਹਾਂ ਨੂੰ ਟਾਂਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਗਗਨਦੀਪ ਅਤੇ ਗੁਰਬੇਜ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦਾ ਪਤਾ ਲੱਗਦਿਆਂ ਹੀ ਡੀਐਸਪੀ ਟਾਂਡਾ ਕੁਲਵੰਤ ਸਿੰਘ ਅਤੇ ਐਸਐਚਓ ਟਾਂਡਾ ਮਲਕੀਅਤ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੀ। ਪੁਲਿਸ ਮੁਲਜ਼ਮਾਂ ਦੀ ਪਛਾਣ ਕਰਨ ਲਈ ਇਲਾਕੇ ਵਿੱਚ ਲੱਗੇ ਵੱਖ-ਵੱਖ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ