ਪੰਜਾਬ 'ਚ ਕਿਸਾਨਾਂ ਨੇ ਕੈਪਟਨ ਦੇ ਲੌਕਡਾਊਨ ਦੀਆਂ ਉਡਾਈਆਂ ਧੱਜੀਆਂ
ਕਿਸਾਨ ਜਥੇਬੰਦੀਆਂ ਦੇ ਨਾਲ ਪਹੁੰਚੇ ਦੁਕਾਨਦਾਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਨਵੇਂ ਫਰਮਾਨ ਜਾਰੀ ਕੀਤੇ ਜਾ ਰਹੇ ਹਨ ਜੋ ਕਿ ਸਮਝ ਤੋਂ ਪਰ੍ਹੇ ਹਨ।
ਹੁਸ਼ਿਆਰਪੁਰ: ਸੰਯੁਕਤ ਕਿਸਾਨ ਮੋਰਚਾ ਵੱਲੋਂ 8 ਮਈ ਨੂੰ ਦੁਕਾਨਦਾਰਾਂ ਦੇ ਹੱਕ 'ਚ ਬਜਾਰ ਖੁਲਵਾਉਣ ਦੀ ਗੱਲ ਕਹੀ ਗਈ ਸੀ। ਜਿਸ 'ਤੇ ਅੱਜ ਹੁਸ਼ਿਆਰਪੁਰ ਚ ਸਿੰਘਸਭਾ ਗੁਰਦੁਆਰਾ 'ਚ ਦੁਕਾਨਦਾਰਾਂ ਤੇ ਕਿਸਾਨ ਜਥੇਬੰਦੀਆਂ ਦੇ ਲੀਡਰਾਂ ਦੀ ਮੀਟਿੰਗ ਹੋਈ। ਜਿਸ ਤੋਂ ਬਾਅਦ ਕਿਸਾਨਾਂ ਤੇ ਦੁਕਾਨਦਾਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਵੱਡੀ ਗਿਣਤੀ ਲੋਕ ਮੌਜੂਦ ਰਹੇ। ਜਿਸ 'ਤੇ ਕਿਸਾਨ ਲੀਡਰ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਨੇ ਆਪਣੇ ਲੌਕਡਾਊ ਦੇ ਫੈਸਲੇ ਵਾਪਸ ਨਾ ਲਏ ਤਾਂ ਪੂਰੇ ਪੰਜਾਬ 'ਚ ਚੱਕਾ ਜਾਮ ਕੀਤਾ ਜਾਵੇਗਾ।
ਕਿਸਾਨ ਜਥੇਬੰਦੀਆਂ ਦੇ ਨਾਲ ਪਹੁੰਚੇ ਦੁਕਾਨਦਾਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਨਵੇਂ ਫਰਮਾਨ ਜਾਰੀ ਕੀਤੇ ਜਾ ਰਹੇ ਹਨ ਜੋ ਕਿ ਸਮਝ ਤੋਂ ਪਰ੍ਹੇ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਨੂੰ ਵੱਖ-ਵੱਖ ਦੁਕਾਨਾਂ ਖੋਲ੍ਹਣ ਦੀ ਬਜਾਇ ਸਾਰੀਆਂ ਦੁਕਾਨਾਂ ਖੋਲ੍ਹਣ ਦਾ ਸਮਾਂ ਨਿਰਧਾਰਤ ਕੀਤਾ ਜਾਣਾ ਚਾਹੀਦਾ ਹੈ ਜਿਸ ਨਾਲ ਕਿਸੇ ਵੀ ਦੁਕਾਨਦਾਰ ਨੂੰ ਕੋਈ ਪਰੇਸ਼ਾਨੀ ਨਾ ਹੋਵੇ।
ਉਨ੍ਹਾਂ ਕਿਹਾ ਉਨ੍ਹਾਂ 'ਤੇ ਬੈਂਕਾਂ ਦਾ ਕਰਜ਼ਾ ਹੈ ਤੇ ਦੁਕਾਨਾਂ 'ਤੇ ਕੰਮ ਕਰਨ ਵਾਲਿਆਂ ਨੂੰ ਤਨਖਾਹ ਦੇਣੀ ਹੁੰਦੀ ਹੈ। ਜੇਕਰ ਇਸ ਤਰ੍ਹਾਂ ਲੌਕਡਾਊਨ ਲੱਗਦਾ ਹੈ ਤਾਂ ਕੰਮ ਕਰਨਾ ਔਖਾ ਹੋ ਜਾਵੇਗਾ। ਓਧਰ ਇਸ ਮੌਕੇ ਪੁਲਿਸ ਵੀ ਪੂਰੀ ਤਰ੍ਹਾਂ ਮੁਸਤੈਦ ਰਹੀ ਤੇ ਇਸ ਮੌਕੇ ਐਸਪੀ ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਹਿਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਇੱਥੇ ਵੱਡੀ ਗਿਣਤੀ ਲੋਕ ਪਹੁੰਚੇ ਹਨ ਤੇ ਕਈਆਂ ਨੇ ਮਾਸਕ ਵੀ ਨਹੀਂ ਪਹਿਨੇ ਉਨ੍ਹਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ।
ਓਧਰ ਪੰਜਾਬ ਦੇ ਜ਼ਿਲ੍ਹੇ ਤਰਨਤਾਰਨ 'ਚ ਵੀ ਕਿਸਾਨਾਂ ਨੇ ਕੈਪਟਨ ਸਰਕਾਰ ਦੇ ਲੌਕਡਾਊਨ ਦੀਆਂ ਧੱਜੀਆਂ ਉਡਾਈਆਂ। ਬਜ਼ਾਰ ਖੁਲਵਾਉਣ ਨੂੰ ਲੈਕੇ ਹੋਰ ਵੀ ਕਈ ਜ਼ਿਲ੍ਹਿਆਂ 'ਚ ਕਿਸਾਨਾਂ ਨੇ ਭੀੜ ਦੇ ਨਾਲ ਮਾਰਚ ਕੀਤਾ।
https://play.google.com/store/
https://apps.apple.com/in/app/