ਪੜਚੋਲ ਕਰੋ

ਹੁਸ਼ਿਆਰਪੁਰ 'ਚ ਪ੍ਰਵਾਸੀ ਮਜ਼ਦੂਰ ਨੇ ਆਪਣੀ ਪਤਨੀ ਦਾ ਚਾਕੂ ਮਾਰ ਕੇ ਕੀਤਾ ਕਤਲ , ਪਤੀ-ਪਤਨੀ ਵਿਚਾਲੇ ਹੋਇਆ ਸੀ ਝਗੜਾ 

Hoshiarpur Murder News : ਹੁਸ਼ਿਆਰਪੁਰ 'ਚ ਇੱਕ ਪ੍ਰਵਾਸੀ ਮਜ਼ਦੂਰ ਨੇ ਆਪਣੀ ਪਤਨੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਇਹ ਘਟਨਾ ਹਾਜੀਪੁਰ ਥਾਣੇ ਅਧੀਨ ਪੈਂਦੇ ਪਿੰਡ ਦਗਨ ਨੇੜੇ ਇੱਕ ਇੱਟਾਂ ਦੇ ਭੱਠੇ 'ਤੇ ਵਾਪਰੀ।

Hoshiarpur Murder News : ਹੁਸ਼ਿਆਰਪੁਰ 'ਚ ਇੱਕ ਪ੍ਰਵਾਸੀ ਮਜ਼ਦੂਰ ਨੇ ਆਪਣੀ ਪਤਨੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਇਹ ਘਟਨਾ ਹਾਜੀਪੁਰ ਥਾਣੇ ਅਧੀਨ ਪੈਂਦੇ ਪਿੰਡ ਦਗਨ ਨੇੜੇ ਇੱਕ ਇੱਟਾਂ ਦੇ ਭੱਠੇ 'ਤੇ ਵਾਪਰੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਮਜ਼ਦੂਰ ਲਕਸ਼ਮੀ ਨਾਰਾਇਣ ਆਪਣੀ ਪਤਨੀ ਜੋਤੀ (27) ਨਾਲ ਦਗਨ ਦੇ ਇੱਟਾਂ ਦੇ ਭੱਠੇ 'ਤੇ ਕੰਮ ਕਰਦਾ ਸੀ। ਦੋਵੇਂ ਛੱਤੀਸਗੜ੍ਹ ਦੇ ਰਾਇਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਸਨ। ਸ਼ੁੱਕਰਵਾਰ ਸਵੇਰੇ ਕਰੀਬ 2 ਵਜੇ ਕਿਸੇ ਗੱਲ ਨੂੰ ਲੈ ਕੇ ਪਤੀ-ਪਤਨੀ ਵਿਚਾਲੇ ਝਗੜਾ ਹੋ ਗਿਆ। ਗੁੱਸੇ ਵਿੱਚ ਆ ਕੇ ਲਕਸ਼ਮੀ ਨਾਰਾਇਣ ਨੇ ਜੋਤੀ ਦੇ ਪੇਟ ਵਿੱਚ ਕਈ ਵਾਰ ਚਾਕੂ ਨਾਲ ਵਾਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਕਤਲ ਕਰਨ ਤੋਂ ਬਾਅਦ ਲਕਸ਼ਮੀ ਨਾਰਾਇਣ ਨੇ ਆਪਣੀ ਪਤਨੀ ਦੀ ਲਾਸ਼ ਨੂੰ ਮੰਜੇ ਹੇਠਾਂ ਲੁਕਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਨੇੜੇ ਰੱਖਿਆ ਪੱਖਾ ਡਿੱਗ ਗਿਆ, ਜਿਸ ਦੀ ਆਵਾਜ਼ ਸੁਣ ਕੇ ਗੁਆਂਢੀਆਂ ਨੂੰ ਘਟਨਾ ਦਾ ਪਤਾ ਲੱਗ ਗਿਆ। ਉਨ੍ਹਾਂ ਨੇ ਤੁਰੰਤ ਹਾਜੀਪੁਰ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਫੋਰੈਂਸਿਕ ਟੀਮ ਅਤੇ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਜਾਂਚ ਵਿੱਚ ਜੁਟੀ

ਥਾਣਾ ਮੁਖੀ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਦਗਨ ਨੇੜੇ ਇਕ ਇੱਟਾਂ ਦੇ ਭੱਠੇ 'ਤੇ ਇੱਕ ਔਰਤ ਦਾ ਕਤਲ ਹੋਇਆ ਹੈ। ਮੌਕੇ 'ਤੇ ਪਹੁੰਚਣ 'ਤੇ ਪਤਾ ਲੱਗਾ ਕਿ ਮ੍ਰਿਤਕ ਜੋਤੀ ਪਤਨੀ ਲਕਸ਼ਮੀ ਨਾਰਾਇਣ ਦਾ ਕਤਲ ਉਸ ਦੇ ਪਤੀ ਨੇ ਕੀਤਾ ਹੈ। ਫੋਰੈਂਸਿਕ ਟੀਮ ਦੀ ਮਦਦ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਆਰੋਪੀ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਝੁੱਗੀ ਵਿਚੋਂ ਆਵਾਜ਼ ਆਉਣ 'ਤੇ ਲੱਗਾ ਪਤਾ

ਮ੍ਰਿਤਕ ਔਰਤ ਦੇ ਭਾਣਜੇ ਅਜੈ ਕੁਮਾਰ ਨੇ ਦੱਸਿਆ ਕਿ ਉਸ ਦੇ ਮਾਸੜ ਲਕਸ਼ਮੀ ਨਾਰਾਇਣ ਨੇ ਦੇਰ ਰਾਤ ਉਸ ਦੀ ਮਾਸੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਘਟਨਾ ਦਾ ਪਤਾ ਉਸ ਵੇਲੇ ਲੱਗਾ ਜਦੋਂ ਰਾਤ ਨੂੰ ਉਨ੍ਹਾਂ ਦੀ ਝੁੱਗੀ ਵਿਚੋਂ ਕੁਝ ਡਿੱਗਣ ਦੀ ਆਵਾਜ਼ ਆਈ। ਜਦੋਂ ਉਹ ਉੱਠ ਕੇ ਵੇਖਣ ਗਏ ਤਾਂ ਲਕਸ਼ਮੀ ਨਾਰਾਇਣ ਆਪਣੀ ਪਤਨੀ ਦੀ ਲਾਸ਼ ਨੂੰ ਮੰਜੇ ਹੇਠਾਂ ਲੁਕਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਸ਼ੋਰ ਮਚਾਉਣ 'ਤੇ ਉਹ ਮੌਕੇ ਤੋਂ ਫਰਾਰ ਹੋ ਗਿਆ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।

Advertisement

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
Advertisement

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget