Power Cut In Punjab: ਪੰਜਾਬ 'ਚ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਕਈ ਘੰਟੇ ਬੱਤੀ ਰਹੇਗੀ ਗੁੱਲ
Punjab News: ਪੰਜਾਬ ਵਿੱਚ ਅੱਜ ਬਿਜਲੀ ਦੇ ਲੰਬੇ ਕੱਟਾਂ ਦੀ ਸੂਚਨਾ ਮਿਲੀ ਹੈ। ਕਈ ਇਲਾਕਿਆਂ ਵਿੱਚ ਸਵੇਰ ਤੋਂ ਸ਼ਾਮ ਤੱਕ ਬਿਜਲੀ ਬੰਦ ਰਹੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਐਸ.ਡੀ.ਓ. ਪੰਜਾਬ ਰਾਜ ਪਾਵਰਕਾਮ ਲਿਮਟਿਡ ਸਬ-ਆਪ੍ਰੇਸ਼ਨ
Punjab News: ਪੰਜਾਬ ਵਿੱਚ ਅੱਜ ਬਿਜਲੀ ਦੇ ਲੰਬੇ ਕੱਟਾਂ ਦੀ ਸੂਚਨਾ ਮਿਲੀ ਹੈ। ਕਈ ਇਲਾਕਿਆਂ ਵਿੱਚ ਸਵੇਰ ਤੋਂ ਸ਼ਾਮ ਤੱਕ ਬਿਜਲੀ ਬੰਦ ਰਹੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਐਸ.ਡੀ.ਓ. ਪੰਜਾਬ ਰਾਜ ਪਾਵਰਕਾਮ ਲਿਮਟਿਡ ਸਬ-ਆਪ੍ਰੇਸ਼ਨ ਦਫ਼ਤਰ ਸਿੰਘਪੁਰ (ਨੂਰਪੁਰਬੇਦੀ) ਵੱਲੋਂ ਜਾਰੀ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਜੇ.ਈ. ਸੰਤੋਖ ਸਿੰਘ ਜੱਸੇਮਾਜਰਾ ਨੇ ਦੱਸਿਆ ਕਿ ਬਿਜਲੀ ਲਾਈਨਾਂ ਦੀ ਲੋੜੀਂਦੀ ਮੁਰੰਮਤ ਕਰਵਾਈ ਜਾਣੀ ਹੈ।
ਇਸ ਕਾਰਨ 11 ਕੇ.ਵੀ. ਨੂਰਪੁਰਬੇਦੀ ਫੀਡਰ ਨਾਲ ਜੁੜੇ ਪਿੰਡਾਂ ਸੈਣੀਮਾਜਰਾ, ਨੂਰਪੁਰਬੇਦੀ ਅਤੇ ਜੇਤਵਾਲ (ਸਿੰਬਲਮਾਜਰਾ) ਆਦਿ ਦੀ ਬਿਜਲੀ ਸਪਲਾਈ 17 ਦਸੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ। ਪਾਵਰ ਬੰਦ ਦਾ ਸਮਾਂ ਘੱਟ ਜਾਂ ਵੱਧ ਹੋ ਸਕਦਾ ਹੈ। ਜਿਸ ਕਾਰਨ ਖਪਤਕਾਰਾਂ ਨੂੰ ਬਿਜਲੀ ਦਾ ਬਦਲਵਾਂ ਪ੍ਰਬੰਧ ਕਰਨਾ ਚਾਹੀਦਾ ਹੈ।
ਇਸ ਦੇ ਨਾਲ ਹੀ ਹੁਸ਼ਿਆਰਪੁਰ ਦੇ ਕਈ ਇਲਾਕਿਆਂ ਵਿੱਚ ਬਿਜਲੀ ਸਪਲਾਈ ਬੰਦ ਰਹੇਗੀ। 66 ਕੇ. ਵੀ. ਸਬ-ਸਟੇਸ਼ਨ ਹਰਿਆਣਾ ਤੋਂ ਚੱਲ ਰਹੇ 11 ਕੇ.ਵੀ. ਫੀਡਰ ਭੂੰਗਾ ਯੂ.ਪੀ.ਐਸ ਸੁਰੱਖਿਆ ਕਾਰਨਾਂ ਕਰਕੇ ਰੁੱਖਾਂ ਦੀ ਕਟਾਈ ਲਈ 17 ਦਸੰਬਰ ਤੋਂ ਬਾਅਦ ਦੁਪਹਿਰ 2.30 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਕੋਟਲੀ ਫੀਡਰ ਏ.ਪੀ ਕੰਢੀ ਦੀ ਸਪਲਾਈ ਵੀ ਪ੍ਰਭਾਵਿਤ ਹੋਵੇਗੀ। ਯੂ.ਪੀ.ਐਸ. ਇਸ ਕਾਰਨ ਪਿੰਡ ਭੂੰਗਾ, ਫਨਵਾੜਾ, ਕੋਟਲੀ ਕੁੱਤਾਂ ਅੱਬੋਵਾਲ, ਸੋਤਲਾ, ਜੱਲੋਵਾਲ, ਨੂਰਪੁਰ, ਦੋਲੋਵਾਲ ਆਦਿ ਪਿੰਡਾਂ ਦੇ ਘਰਾਂ ਦੀ ਸਪਲਾਈ ਵੀ ਪ੍ਰਭਾਵਿਤ ਹੋਵੇਗੀ।