Punjab News: ਪਾਣੀ ਦੀ ਸਮੱਸਿਆ ਹੱਲ ਕਰਨ ਗਏ ਨਿਗਮ ਕਰਮਚਾਰੀਆਂ ਨਾਲ ਕੁੱਟਮਾਰ, ਦੁਕਾਨਦਾਰ ਨੇ ਕੱਢੀਆਂ ਗੰਦੀਆਂ ਗਾਲ੍ਹਾਂ
Hoshiarpur News: ਹੁਸ਼ਿਆਰਪੁਰ ਤੋਂ ਨਗਰ ਨਿਗਮ ਦੇ ਕਰਮਚਾਰੀਆਂ ਦੇ ਨਾਲ ਹੋਈ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਸਥਾਨਕ ਸੁਰਾਜਾ ਚੌਂਕ ਨਜ਼ਦੀਕ ਸੀਵਰੇਜ ਦੇ ਪਾਣੀ ’ਚ ਆਈ ਰੁਕਾਵਟ ਦੀ ਸ਼ਿਕਾਇਤ
Hoshiarpur News: ਹੁਸ਼ਿਆਰਪੁਰ ਤੋਂ ਨਗਰ ਨਿਗਮ ਦੇ ਕਰਮਚਾਰੀਆਂ ਦੇ ਨਾਲ ਹੋਈ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਸਥਾਨਕ ਸੁਰਾਜਾ ਚੌਂਕ ਨਜ਼ਦੀਕ ਸੀਵਰੇਜ ਦੇ ਪਾਣੀ ’ਚ ਆਈ ਰੁਕਾਵਟ ਦੀ ਸ਼ਿਕਾਇਤ ਮਿਲੀ ਸੀ, ਜਿਸ ਨੂੰ ਠੀਕ ਕਰਨ ਗਏ ਨਗਰ ਨਿਗਮ ਦੇ ਕਰਮਚਾਰੀਆਂ ਨਾਲ 2 ਨੌਜਵਾਨਾਂ ਵਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਹਮਲਾਵਰਾਂ ’ਤੇ ਸਖਤ ਕਾਰਵਾਈ ਦੀ ਮੰਗ ਕੀਤੀ
ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਨਗਰ ਨਿਗਮ ਟਿਊਬਵੈਲ ਆਪ੍ਰੇਟਰ, ਪਾਣੀ ਅਤੇ ਸੀਵਰੇਜ਼ ਨਾਲ ਜੁੜੀਆਂ ਬ੍ਰਾਚਾਂ ਦੇ ਕਰਮਚਾਰੀ ਮੌਕੇ ਤੇ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਹਮਲਾਵਰਾਂ ’ਤੇ ਸਖਤ ਕਾਰਵਾਈ ਦੀ ਮੰਗ ਕਰਦਿਆਂ ਕੰਮ ਨੂੰ ਠੱਪ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਗਮ ਦੇ ਕਰਮਚਾਰੀ ਰਾਜਾ ਅਤੇ ਕਮਾਲ ਭੱਟੀ ਨੇ ਦੱਸਿਆ ਕਿ ਉਹ ਪਾਣੀ ਦੀ ਸ਼ਿਕਾਇਤ ਨੂੰ ਦੂਰ ਕਰਨ ਲਈ ਆਏ ਸਨ ਅਤੇ ਜਦੋਂ ਉਨ੍ਹਾਂ ਪਾਣੀ ਵਾਲਾ ਵਾਲ ਖੋਲ੍ਹਿਆ ਤਾਂ ਪਾਇਪ ’ਚ ਜੰਮੀ ਹੋਈ ਕਾਰਬਨ ਨਿਕਲ ਕੇ ਦੁਕਾਨ ਦੇ ਅੰਦਰ ਚਲੀ ਗਈ।
ਕਰਮਚਾਰੀਆਂ ਨਾਲ ਕੀਤੀ ਗਈ ਗਾਲੀ-ਗਲੋਚ ਤੇ ਕੁੱਟਮਾਰ
ਉਸ ਨੇ ਦੱਸਿਆ ਕਿ ਇਸ ਉਪਰੰਤ ਦੁਕਾਨਦਾਰ ਨੇ ਉਨ੍ਹਾਂ ਨਾਲ ਗਾਲੀ-ਗਲੋਚ ਸ਼ੁਰੂ ਕਰ ਦਿੱਤੀ ਅਤੇ ਉਨ੍ਹਾਂ ਨੂੰ ਦੁਕਾਨ ’ਚ ਰੱਖੇ ਇਕ ਤੇਜ਼ ਹਥਿਆਰ ਨਾਲ ਮਰਨਾ ਸ਼ੁਰੂ ਕਰ ਦਿੱਤਾ। ਉਸ ਨੇ ਦੱਸਿਆ ਕਿ ਜਦੋਂ ਇਕ ਹੋਰ ਨੌਜਵਾਨ ਉੱਥੇ ਪਹੁੰਚਿਆ ਤਾਂ ਹਮਲਾਵਰਾਂ ਨੇ ਉਸ ਨਾਲ ਵੀ ਕੁੱਟਮਾਰ ਕੀਤੀ ਤੇ ਉਸ ਨੂੰ ਜਖ਼ਮੀ ਕਰ ਦਿੱਤਾ। ਮੌਕੇ ’ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਕਿਹਾ ਕਿ ਜਲਦ ਹੀ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।