Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
ਦਫ਼ਤਰ ਸਿਵਲ ਸਰਜਨ, ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਜਸਵਿੰਦਰ ਸਿੰਘ ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤਾ ਹੈ। ਇਸ ਕਲਰਕ ਉੱਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ।
Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਇੱਕ ਸਰਕਾਰੀ ਕਲਰਕ ਨੂੰ ਕਾਬੂ ਕੀਤਾ ਹੈ। ਜੀ ਹਾਂ ਜਨਮ ਅਤੇ ਮੌਤ ਰਜਿਸਟਰਾਰ, ਦਫ਼ਤਰ ਸਿਵਲ ਸਰਜਨ (Civil Surgeon's office), ਹੁਸ਼ਿਆਰਪੁਰ (Hoshiarpur) ਵਿਖੇ ਤਾਇਨਾਤ ਕਲਰਕ ਜਸਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਅਧਿਕਾਰਿਕ ਪ੍ਰਵਕਤਾ ਨੇ ਸੂਚਨਾ ਦਿੰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਵਿਸਥਰਿਤ ਜਾਂਚ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ, ਜਿਸਨੂੰ ਆਧਾਰ ਬਣਾਉਂਦੇ ਹੋਏ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰੀ ਕੀਤੀ ਗਈ ਹੈ।
ਖਰਚੇ ਦੇ ਹੈਰਾਨ ਕਰਨ ਵਾਲਾ ਅੰਕੜੇ
ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਜਾਂਚ ਤੋਂ ਪਤਾ ਲੱਗਿਆ ਕਿ ਉਕਤ ਮੁਲਜ਼ਮ ਜਸਵਿੰਦਰ ਸਿੰਘ ਵਾਸੀ ਗੋਬਿੰਦ ਨਗਰ, ਨੇੜੇ ਫਤਿਹਗੜ੍ਹ ਚੂੰਗੀ, ਹੁਸ਼ਿਆਰਪੁਰ ਨੇ ਚੈਕਿੰਗ ਦੇ ਸਮੇਂ ਦੌਰਾਨ 1 ਜਨਵਰੀ 2002 ਤੋਂ 31 ਦਸੰਬਰ 2016 ਤੱਕ ਕੁੱਲ 1,23,13,727 ਰੁਪਏ ਖਰਚ ਕੀਤੇ ਸਨ, ਜਦਕਿ ਇਸ ਸਮੇਂ ਦੌਰਾਨ ਉਸਦੀ ਕੁੱਲ ਆਮਦਨ 88,15,520 ਰੁਪਏ ਸੀ। ਇਸ ਤਰ੍ਹਾਂ ਉਸ ਵੱਲੋਂ ਇਸ ਮਿਆਦ ਦੌਰਾਨ ਆਪਣੀ ਆਮਦਨੀ ਤੋਂ 34,98,207 ਰੁਪਏ ਵੱਧ ਖਰਚ ਕੀਤੇ ਸਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਆਮਦਨ ਤੋਂ ਵੱਧ ਜਾਇਦਾਦ ਨੂੰ ਗੈਰ-ਕਾਨੂੰਨੀ ਸੰਪਤੀ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਾਂਚ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਉਕਤ ਕਲਰਕ ਜਸਵਿੰਦਰ ਸਿੰਘ ਦੇ ਖਿਲਾਫ਼ ਵਿਜੀਲੈਂਸ ਥਾਣਾ ਜਲੰਧਰ ਰੇਂਜ ਵਿਖੇ ਕੇਸ ਕਰ ਲਿਆ ਗਿਆ ਹੈ ਅਤੇ ਇਸ ਮੁਕੱਦਮੇ ਦੀ ਅਗਲੇਰੀ ਜਾਂਚ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।