Hoshiarpur News: ਹੁਸ਼ਿਆਰਪੁਰ ਦੇ ਮੁਕੇਰੀਆਂ 'ਚ ਇੱਕ ਕਲਯੁੱਗੀ ਪੁੱਤ ਵੱਲੋਂ ਆਪਣੀ ਮਾਂ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਨੌਸ਼ਿਹਰਾ ਪੱਤਣ ਵਿਖੇ ਪੁੱਤ ਰੌਸ਼ਨ ਨੇ ਨਸ਼ੇ ਲਈ ਪੈਸੇ ਨਾ ਮਿਲਣ ’ਤੇ ਆਪਣੀ ਮਾਂ ਉੱਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਲੋਕਾਂ ਵੱਲੋਂ ਜ਼ਖ਼ਮੀ ਔਰਤ ਨੂੰ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਦਾਖ਼ਲ ਕਰਵਾਇਆ ਸੀ, ਜਿੱਥੋਂ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਸੀ। ਜਿੱਥੇ ਜ਼ੇਰੇ ਇਲਾਜ ਉਸ ਦੀ ਮੌਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਪੁੱਤ ਫ਼ਰਾਰ ਹੋ ਗਿਆ ਹੈ।


 ਇਹ ਵੀ ਪੜ੍ਹੋ : ਪੰਜਾਬ ਦੇ 90 ਨਵੇਂ ਵਿਧਾਇਕਾਂ ਨੂੰ ਦਿੱਤੀ ਜਾਵੇਗੀ ਟ੍ਰੇਨਿੰਗ, 13 ਤੋਂ 15 ਫਰਵਰੀ ਤੱਕ ਸਿਖਲਾਈ ਸੈਸ਼ਨ

ਮਿਲੀ ਜਾਣਕਾਰੀ ਅਨੁਸਾਰ ਰੌਸ਼ਨ ਪੁੱਤਰ ਜਗੀਰ ਮਸੀਹ ਨਸ਼ੇ ਕਰਨ ਦਾ ਆਦੀ ਸੀ ਅਤੇ ਕੋਈ ਕੰਮ ਨਹੀਂ ਕਰਦਾ ਸੀ। ਉਸ ਦੇ ਪਿਤਾ ਦੀ ਮੌਤ ਹੋ ਜਾਣ ਕਾਰਨ ਉਸ ਦੀ ਮਾਂ ਲੋਕਾਂ ਦੇ ਘਰਾਂ ਵਿਚ ਕੰਮ ਕਰਕੇ ਘਰ ਦਾ ਗੁਜ਼ਾਰਾ ਚਲਾ ਰਹੀ ਸੀ। ਪੁੱਤ ਨਸ਼ੇ ਕਰਨ ਲਈ ਆਪਣੀ ਮਾਂ ਕੋਲੋਂ ਪੈਸਿਆਂ ਦੀ ਮੰਗ ਖ਼ਾਤਰ ਉਸ ਨਾਲ ਕਾਫ਼ੀ ਲੜਾਈ ਝਗੜਾ ਕਰਦਾ ਰਹਿੰਦਾ ਸੀ ਅਤੇ ਆਪਣੀ ਮਾਂ ਨਾਲ ਕੁੱਟਮਾਰ ਵੀ ਕਰਦਾ ਸੀ।



 
ਬੀਤੇ ਦਿਨੀਂ ਪੁੱਤ ਨੇ ਪੈਸੇ ਨਾ ਮਿਲਣ ’ਤੇ ਤੇਜ਼ਧਾਰ ਹਥਿਆਰ ਨਾਲ ਆਪਣੀ ਮਾਂ ’ਤੇ ਹਮਲਾ ਕਰ ਦਿੱਤਾ ਸੀ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਥਾਣਾ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਦੋਸ਼ੀ ਖਿਲਾਫ਼ ਧਾਰਾ 302 ਅਧੀਨ ਕੇਸ ਦਰਜ ਕੀਤਾ ਹੈ। ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਮ੍ਰਿਤਿਕ ਔਰਤ ਦੇ ਪਤੀ ਦੀ ਕਰੀਬ 15 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਉਹ ਲੋਕਾਂ ਦੇ ਘਰਾਂ ’ਚ ਕੰਮ ਕਰਕੇ ਘਰ ਦਾ ਗੁਜ਼ਾਰਾ ਚਲਾ ਰਹੀ ਸੀ।


 


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।