ਪੜਚੋਲ ਕਰੋ
(Source: ECI/ABP News)
Hoshiarpur News : ਸੁੰਦਰ ਸ਼ਾਮ ਅਰੋੜਾ ਦੀਆਂ ਵਧੀਆਂ ਮੁਸ਼ਕਿਲਾਂ , ਨਾਮੀ ਮਾਲ 'ਚ ਪੁੱਜੀ ਵਿਜੀਲੈਂਸ ਦੀ ਟੀਮ
Hoshiarpur News : ਹੁਸ਼ਿਆਰਪੁਰ ਤੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਬੇਸ਼ੱਕ ਜ਼ਮਾਨਤ ਹੋ ਚੁੱਕੀ ਹੈ ਪਰੰਤੂ ਅਜੇ ਵੀ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਿਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ਹਨ। ਅੱਜ ਇਕ ਵਾਰ
![Hoshiarpur News : ਸੁੰਦਰ ਸ਼ਾਮ ਅਰੋੜਾ ਦੀਆਂ ਵਧੀਆਂ ਮੁਸ਼ਕਿਲਾਂ , ਨਾਮੀ ਮਾਲ 'ਚ ਪੁੱਜੀ ਵਿਜੀਲੈਂਸ ਦੀ ਟੀਮ Hoshiarpur News: Sundar Sham Arora's increased problems, Vigilance team reached 'Shopping Mall Hoshiarpur News : ਸੁੰਦਰ ਸ਼ਾਮ ਅਰੋੜਾ ਦੀਆਂ ਵਧੀਆਂ ਮੁਸ਼ਕਿਲਾਂ , ਨਾਮੀ ਮਾਲ 'ਚ ਪੁੱਜੀ ਵਿਜੀਲੈਂਸ ਦੀ ਟੀਮ](https://feeds.abplive.com/onecms/images/uploaded-images/2023/04/18/bcc3118cedddf0be1433fcaf065ba9661681808137340345_original.jpg?impolicy=abp_cdn&imwidth=1200&height=675)
Sundar Sham Arora
Hoshiarpur News : ਹੁਸ਼ਿਆਰਪੁਰ ਤੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਬੇਸ਼ੱਕ ਜ਼ਮਾਨਤ ਹੋ ਚੁੱਕੀ ਹੈ ਪਰੰਤੂ ਅਜੇ ਵੀ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਿਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ਹਨ। ਅੱਜ ਇਕ ਵਾਰ ਫ਼ਿਰ ਵਿਜੀਲੈਂਸ ਦੀ ਟੀਮ ਸੁੰਦਰ ਸ਼ਾਮ ਅਰੋੜਾ 'ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਚੱਲਦਿਆਂ ਸਾਬਕਾ ਮੰਤਰੀ ਦੇ ਨਾਮੀ ਸ਼ਾਪਿੰਗ ਮਾਲ ਅਤੇ ਪੈਲੇਸ ਦੀ ਪੈਮਾਇਸ਼ ਅਤੇ ਮੁਲਾਂਕਣ ਦਾ ਕੰਮ ਕਰ ਰਹੀ ਹੈ।
ਇਸ ਤੋਂ ਪਹਿਲਾਂ ਵਿਜੀਲੈਂਸ ਵੱਲੋਂ ਸੁੰਦਰ ਸ਼ਾਮ ਅਰੋੜਾ ਦੀ ਨਵੀਂ ਬਣੀ ਰਿਹਾਇਸ਼ ਦੀ ਵੀ ਪੈਮਾਇਸ਼ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਸੁੰਦਰ ਸ਼ਾਮ ਅਰੋੜਾ ਦੀ ਕੋਠੀ ’ਤੇ ਵਿਜੀਲੈਂਸ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਨੋਟ ਗਿਣਨ ਵਾਲੀਆਂ ਮਸ਼ੀਨਾਂ ਮਿਲੀਆਂ ਸਨ। ਹਾਲਾਂਕਿ ਇਸ ਦੌਰਾਨ ਵਿਜੀਲੈਂਸ ਦੀ ਟੀਮ ਵੱਲੋਂ ਮੀਡੀਆ ਨਾਲ ਗੱਲਬਾਤ ਨਹੀਂ ਕੀਤੀ ਗਈ ਪਰੰਤੂ ਵਿਜੀਲੈਂਸ ਦੀ ਅਜਿਹੀ ਕਾਰਵਾਈ ਤੋਂ ਜਾਪਦਾ ਹੈ ਕਿ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਿਲਾਂ ਅਜੇ ਘਟੀਆਂ ਨਹੀਂ ਹਨ।
ਇਹ ਵੀ ਪੜ੍ਹੋ : ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਮੁੜ ਸੰਮਨ ਭੇਜਿਆ, ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ 21 ਅਪ੍ਰੈਲ ਨੂੰ ਹੋਵੇਗੀ ਜਾਂਚ
ਦੱਸ ਦੇਈਏ ਕਿ ਸੁੰਦਰ ਸ਼ਾਮ ਅਰੋੜਾ ਕੈਪਟਨ ਸਰਕਾਰ ਵਿੱਚ ਲਗਪਗ ਪੌਣੇ ਪੰਜ ਸਾਲ ਕੈਬਨਿਟ ਮੰਤਰੀ ਦੇ ਅਹੁਦੇ ’ਤੇ ਤਾਇਨਾਤ ਰਹੇ, ਚੋਣਾਂ ਵਿੱਚ ਹਾਰ ਜਾਣ ਮਗਰੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਚੁੱਕੇ ਹਨ। ਸੁੰਦਰ ਸ਼ਾਮ ਅਰੋੜਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਸਨ ਪਰ ਹੁਣ ਉਹ ਇੱਕ ਵਿਜੀਲੈਂਸ ਕੇਸ ਦਾ ਵੀ ਸਾਹਮਣਾ ਕਰ ਰਹੇ ਹਨ।
ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਆਪਣੇ ਖਿਲਾਫ਼ ਦਰਜ ਹੋਣ ’ਤੇ ਸੁੰਦਰ ਸ਼ਾਮ ਅਰੋੜਾ ਨੇ ਆਪਣੇ ਮਾਮਲੇ ਦੀ ਜਾਂਚ ਕਰ ਰਹੇ ਇਕ ਵਿਜੀਲੈਂਸ ਅਧਿਕਾਰੀ ਨੂੰ ਪਹਿਲਾਂ ਇੱਕ ਕਰੋੜ ਰੁਪਏ ਰਿਸ਼ਵਤ ਦੀ ਪੇਸ਼ਕਸ਼ ਕੀਤੀ ਸੀ ਅਤੇ ਫ਼ਿਰ ਉਹ ਉਸਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 50 ਲੱਖ ਰੁਪਏ ਨਕਦ ਇਕ ਬੈੱਗ ਵਿੱਚ ਲੈ ਕੇ ਮੋਹਾਲੀ ਜਾ ਪੁੱਜੇ ਸਨ, ਜਿੱਥੇ ਵਿਜੀਲੈਂਸ ਨੇ ਟਰੈਪ ਲਗਾ ਕੇ ਉਨ੍ਹਾਂ ਨੂੰ ਉਕਤ ਰਕਮ ਸਮੇਤ ਗ੍ਰਿਫ਼ਤਾਰ ਕਰ ਲਿਆ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿੱਖਿਆ
ਪੰਜਾਬ
ਸਿਹਤ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)