Hoshiarpur News: ਹੁਸ਼ਿਆਰਪੁਰ ਤੋਂ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਹਾਦਸਾ ਇੰਨਾ ਖੌਫਨਾਕ ਸੀ ਹਰ ਕੋਈ ਸਦਮੇ ਦੇ ਵਿੱਚ ਆ ਗਿਆ। ਹੁਸ਼ਿਆਰਪੁਰ (Hoshiarpur) ਦੇ ਦਸੂਹਾ ਹਾਜੀਪੁਰ ਮੁੱਖ ਮਾਰਗ 'ਤੇ ਪੈਂਦੇ ਪਿੰਡ ਖਿਜ਼ਰਪੁਰ ਕੋਲ ਅੱਜ ਸਵੇਰੇ ਕਰੀਬ 7.30 ਵਜੇ ਹੋਇਆ। ਜਿੱਥੇ ਹਾਜੀਪੁਰ ਤੋਂ ਆ ਰਹੀ ਹਿਮਾਚਲ ਨੰਬਰ ਵਾਲੀ ਕਾਰ ਨੇ ਇਕ ਨੌਜਵਾਨ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਜਿਸ ਕਾਰਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ।



ਧੜ ਨਾਲੋਂ ਵੱਖ ਹੋਇਆ ਸਿਰ


ਟੱਕਰ ਇੰਨੀ ਜ਼ਬਰਦਸਤ ਸੀ ਕਿ ਨੌਜਵਾਨ ਦਾ ਸਿਰ ਸਰੀਰ ਤੋਂ ਵੱਖ ਹੋ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਪਵਨ ਕੁਮਾਰ ਪੁੱਤਰ ਬਚਨ ਸਿੰਘ ਉਮਰ ਕਰੀਬ 30 ਸਾਲ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ ਮਹਿੰਦਰ ਸਿੰਘ ਵਾਸੀ ਖਿਜ਼ਰਪੁਰ ਨੇ ਦੱਸਿਆ ਕਿ ਅੱਜ ਸਵੇਰੇ 7.30 ਵਜੇ ਨੌਜਵਾਨ ਪਵਨ ਰੋਡ 'ਤੇ ਸਥਿਤ ਕਰਿਆਨੇ ਦੀ ਦੁਕਾਨ ਤੋਂ ਸਾਮਾਨ ਲੈ ਕੇ ਸੜਕ ਪਾਰ ਕਰ ਰਿਹਾ ਸੀ ਤਾਂ ਹਾਜੀਪੁਰ ਵੱਲੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਉਕਤ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਪਵਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਪਵਨ ਦੀ ਗਰਦਨ ਧੜ ਤੋਂ ਵੱਖ ਹੋ ਗਈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਕੁਝ ਸਮਾਂ ਪਹਿਲਾਂ ਪਵਨ ਦੇ ਵੱਡੇ ਭਰਾ ਦੀ ਵੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਲੋਕਾਂ ਦਾ ਕਹਿਣਾ ਹੈ ਕਿ ਪੁਲਿਸ ਘਟਨਾ ਵਾਲੀ ਥਾਂ ’ਤੇ ਢਾਈ ਘੰਟੇ ਦੇਰੀ ਨਾਲ ਪੁੱਜੀ।


ਪੁਲਿਸ ਕਰ ਰਹੀ ਜਾਂਚ, ਕਾਰ ਚਾਲਕ ਮੌਕੇ ਤੋਂ ਫਰਾਰ
ਮੌਕੇ 'ਤੇ ਪਹੁੰਚੇ ਥਾਣਾ ਹਾਜੀਪੁਰ ਦੇ ਏ.ਐਸ.ਆਈ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਮੌਕੇ ਤੋਂ ਫਰਾਰ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਾਜੀਪੁਰ ਦੇ ਸਿਵਲ ਹਸਪਤਾਲ ਪਹੁੰਚਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।