ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਬਲਾਕ ਹਰਿਆਣਾ ਥਾਣਾ ਮੁਖੀ ਬਲਜਿੰਦਰ ਸਿੰਘ ਚੈਕਿੰਗ ਦੌਰਾਨ ਸਿਵਲ ਹਸਪਤਾਲ ਹਰਿਆਣਾ ਚੌਕ ਮੌਜੂਦ ਸੀ ਤਾਂ ਹੁਸ਼ਿਆਰਪੁਰ ਦੀ ਤਰਫੋਂ ਇੱਕ ਗੱਡੀ ISUZU ਆਉਂਦੀ ਦਿਖਾਈ ਦਿੱਤੀ। ਜਦੋਂ ਗੱਡੀ ਦਾ ਡਰਾਇਵਰ ਤੇ ਵਿੱਚ ਬੈਠੇ ਪੰਜ ਸ਼ੱਕੀ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਨੂੰ ਮੁੜਨ ਲੱਗੇ ਤਾਂ ਮੁੱਖ ਅਫਸਰ ਥਾਣਾ ਹਰਿਆਣਾ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਗੱਡੀ ਕਾਬੂ ਕੀਤੀ।

ਪੁਲਿਸ ਕਾਰ 'ਚ ਵਿੱਚ ਬੈਠੇ ਵਿਅਕਤੀਆਂ ਜਸਵਿੰਦਰ ਸਿੰਘ ਉਰਫ ਸੋਨੂੰ, ਅਜੇ ਕੁਮਾਰ, ਸੰਨੀ, ਸੁਨੀਲ ਤੇ ਗੌਰਵ ਪਾਸੋਂ ਤਲਾਸ਼ੀ ਕਰਨ 'ਤੇ 3 ਪਿਸਟਲ 7.65 ਐਮਐਮ ਤੇ 22 ਜਿੰਦਾ ਰੌਂਦ ਤੇ ਤੇਜ਼ਧਾਰ ਹਥਿਆਰ ਬਰਾਮਦ ਹੋਏ ਹਨ ਜਿਨ੍ਹਾਂ 'ਤੇ ਮੁੱਕਦਮਾ ਥਾਣਾ ਹਰਿਆਣਾ ਜ਼ਿਲ੍ਹਾ ਹੁਸ਼ਿਆਰਪੁਰ ਦਰਜ ਕੀਤਾ ਗਿਆ।

ਪੁਲਿਸ ਮੁਤਾਬਕ ਦੋਸ਼ੀਆਂ ਨੂੰ ਅੱਜ ਪੇਸ਼ ਅਦਾਲਤ ਕੀਤਾ ਜਾ ਰਿਹਾ ਹੈ ਤੇ ਦੋਸ਼ੀ ਦਾ ਪੁਲਿਸ ਰਿਮਾਂਡ ਹਾਸਲ ਲਿਆ ਜਾਵੇਗਾ। ਪੁਲਿਸ ਇਨ੍ਹਾਂ ਦੋਸ਼ੀਆਂ ਤੋਂ ਪੁੱਛਗਿਛ ਕਰੇਗੀ ਕਿ ਇਨ੍ਹਾਂ ਨੇ ਕਿੱਥੇ ਵਾਰਦਾਤਾਂ ਕਰਨੀਆਂ ਸੀ ਅਤੇ ਇਹ ਹਥਿਆਰ ਕਿਥੋਂ ਲਿਆਦੇ ਹਨ, ਉਸ ਬਾਰੇ ਪੁੱਛ ਗਿੱਛ ਕੀਤੀ ਜਾਵੇਗੀ ।


ਹੁਣ ਭਗਵੰਤ ਮਾਨ ਦੀ ਸਰਕਾਰ ਜੇਲ੍ਹਾਂ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ ਤਾਂ ਜੋ ਉਥੋਂ ਚੱਲ ਰਹੇ ਗੈਂਗਸਟਰਾਂ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਦੀ ਜਾਂਚ ਕੀਤੀ ਜਾ ਸਕੇ। ਦਰਅਸਲ 29 ਮਈ ਦਿਨ ਐਤਵਾਰ ਨੂੰ ਪੰਜਾਬ 'ਚ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਬਾਰੀ 'ਚ ਕਤਲ ਕਰ ਦਿੱਤਾ ਗਿਆ ਸੀ। ਜਦੋਂ ਉਹ ਆਪਣੀ ਮਹਿੰਦਰਾ ਥਾਰ ਕਾਰ ਵਿੱਚ ਕਿਤੇ ਜਾ ਰਹੇ ਸਨ ਤਾਂ 7 ਤੋਂ 8 ਬਦਮਾਸ਼ਾਂ ਨੇ ਉਸ ’ਤੇ ਹਮਲਾ ਕਰ ਦਿੱਤਾ। ਉਦੋਂ ਕਾਰ ਵਿੱਚ ਮੂਸੇਵਾਲਾ ਦੇ ਨਾਲ ਉਸਦੇ ਦੋ ਦੋਸਤ ਵੀ ਮੌਜੂਦ ਸਨ। ਜੋ ਗੋਲੀਬਾਰੀ 'ਚ ਜ਼ਖਮੀ ਹੋ ਗਏ ਸਨ। ਇਸ ਘਟਨਾ ਤੋਂ ਬਾਅਦ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਹੋ ਰਹੇ ਹਨ।