ਪੜਚੋਲ ਕਰੋ

ਹੁਸ਼ਿਆਰਪੁਰ ਪੁਲਿਸ ਨੇ ਲੁੱਟ ਦੀ ਵਾਰਦਾਤ ਦਾ ਪਰਦਾਫਾਸ਼ ਕਰਕੇ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

Hoshiarpur News : ਹੁਸ਼ਿਆਰਪੁਰ ਪੁਲਿਸ ਵੱਲੋਂ ਬੀਤੇ ਦਿਨ ਰਾਮਪੁਰ ਹਲੇੜ (ਦਸੂਹਾ) ਦੇ ਨਜ਼ਦੀਕ ਸੋਨਾ ਸਪਲਾਈ ਕਰਨ ਵਾਲੇ ਇਕ ਕਰਮਚਾਰੀ ਤੋਂ 295 ਗ੍ਰਾਮ ਸੋਨੇ ਅਤੇ ਲੱਖਾਂ ਦੀ ਨਕਦੀ ਦੀ ਹੋਈ ਲੁੱਟ ਦਾ ਮਹਿਜ਼ 12

Hoshiarpur News : ਹੁਸ਼ਿਆਰਪੁਰ ਪੁਲਿਸ ਵੱਲੋਂ ਬੀਤੇ ਦਿਨ ਰਾਮਪੁਰ ਹਲੇੜ (ਦਸੂਹਾ) ਦੇ ਨਜ਼ਦੀਕ ਸੋਨਾ ਸਪਲਾਈ ਕਰਨ ਵਾਲੇ ਇਕ ਕਰਮਚਾਰੀ ਤੋਂ 295 ਗ੍ਰਾਮ ਸੋਨੇ ਅਤੇ ਲੱਖਾਂ ਦੀ ਨਕਦੀ ਦੀ ਹੋਈ ਲੁੱਟ ਦਾ ਮਹਿਜ਼ 12 ਘੰਟਿਆਂ ਅੰਦਰ ਪਰਦਾਫਾਸ਼ ਕਰਦੇ ਹੋਏ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਇਸ ਸਬੰਧੀ ਪੁਲਿਸ ਲਾਈਨ ਹੁਸ਼ਿਆਰਪੁਰ ਵਿਚ ਕੀਤੀ ਪ੍ਰੈਸ ਕਾਨਫੰਰਸ ਨੂੰ ਸੰਬੋਧਨ ਕਰਦਿਆਂ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਬੀਤੀ 29 ਜੁਲਾਈ ਨੂੰ ਹੋਈ ਲੁੱਟ ਦੀ ਇਹ ਵਾਰਦਾਤ ਇਕ ਸਾਜਿਸ਼ ਤਹਿਤ ਕੀਤੀ ਗਈ ਸੀ, ਜਿਸ ਨੂੰ ਪੁਲਿਸ ਨੇ ਰਿਕਾਰਡ ਸਮੇਂ ਵਿਚ ਹੱਲ ਕਰਕੇ ਇਕ ਵੱਡੀ ਉਪਲਬੱਧੀ ਹਾਸਲ ਕੀਤੀ ਹੈ।

ਐਸ.ਐਸ.ਪੀ ਨੇ ਦੱਸਿਆ ਕਿ ਭਰਤ ਸੈਣੀ ਪੁੱਤਰ ਰਜਿੰਦਰ ਸੈਣੀ, ਨਿਵਾਸੀ ਖੇੜਲਾ, ਥਾਣਾ ਪਲਾਨੀ, ਜ਼ਿਲ੍ਹਾ ਝੁਨਝੁਨ (ਰਾਜਸਥਾਨ) ਨੇ ਥਾਣਾ ਦਸੂਹਾ ਪੁਲਿਸ ਨੂੰ ਬਿਆਨ ਦਰਜ ਕਰਵਾਇਆ ਸੀ ਕਿ ਉਹ ਮਾਂ ਭਵਾਨੀ ਲੈਜਿਸਟਿਕ ਕੰਪਨੀ ਚੰਡੀਗੜ੍ਹ ਵਿਚ ਸੋਨਾ ਸਪਲਾਈ ਕਰਨ ਦਾ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ 29 ਜੁਲਾਈ ਨੂੰ ਉਸ ਨੇ ਚੰਡੀਗੜ੍ਹ ਤੋਂ ਹੁਸ਼ਿਆਰਪੁਰ ਪਹੁੰਚ ਕੇ ਸੋਨੇ ਦਾ ਇਕ ਪਾਰਸਲ ਜਿਊਲਰ ਦੀ ਦੁਕਾਨ ’ਤੇ ਦੇ ਕੇ 18 ਲੱਖ 40 ਹਜ਼ਾਰ ਰੁਪਏ ਹਾਸਲ ਕੀਤੇ। ਉਸ ਤੋਂ ਬਾਅਦ ਉਸ ਨੇ ਇਕ ਹੋਰ ਸੋਨੇ ਦਾ ਪਾਰਸਲ ਅਤੁਲ ਵਰਮਾ ਪੁੱਤਰ ਵਿਜੇ ਵਰਮਾ ਸਹਦੇਵ ਜਿਊਲਰ ਤਲਵਾੜਾ ਨੂੰ ਹੁਸ਼ਿਆਜਰਪੁਰ ਬੱਸ ਸਟੈਂਡ ’ਤੇ ਡਿਲੀਵਰ ਕਰਨਾ ਸੀ। 
 
ਉਸ ਨੇ ਦੱਸਿਆ ਕਿ ਅਤੁਲ ਵਰਮਾ ਨੇ ਹੁਸ਼ਿਆਰਪੁਰ ਬੱਸ ਸਟੈਂਡ ਤੋਂ ਉਸ ਨੂੰ ਆਪਣੀ ਡਿਜ਼ਾਇਰ ਕਾਰ ਵਿਚ ਬਿਠਾ ਲਿਆ ਅਤੇ ਤਲਵਾੜਾ ਵੱਲ ਇਹ ਕਹਿ ਕੇ ਲੈ ਗਿਆ ਕਿ ਉਹ ਉਸ ਨੂੰ ਤਲਵਾੜਾ ਤੋਂ ਚੰਡੀਗੜ੍ਹ ਵਾਲੀ ਬੱਸ ਵਿਚ ਸੋਨੇ ਦੇ 17 ਲੱਖ ਰੁਪਏ ਦੇ ਕੇ ਚੜ੍ਹਾ ਦੇਵੇਗਾ। ਭਰਤ ਨੇ ਦੱਸਿਆ ਕਿ ਜਦੋਂ ਉਹ ਅਤੁਲ ਨਾਲ ਉਸ ਦੀ ਗੱਡੀ ਵਿਚ ਬੈਠ ਕੇ ਤਲਵਾੜਾ ਜਾ ਰਿਹਾ ਸੀ ਤਾਂ ਰਸਤੇ ਵਿਚ ਰਾਮਪੁਰ ਹਲੇੜ (ਦਸੂਹਾ) ਦੇ ਨਜ਼ਦੀਕ ਦੋ ਅਣਜਾਣ ਨੌਜਵਾਨਾਂ ਨੇ ਗੱਡੀ ਦੇ ਅੱਗੇ ਆਪਣੀ ਐਕਟਿਵਾ ਲਗਾ ਕੇ ਉਸ ਨੂੰ ਮਾਰਨ ਦੀ ਧਮਕੀ ਦੇ ਕੇ ਸੋਨਾ ਅਤੇ ਪੈਸੇ ਵਾਲਾ ਬੈਗ ਖੋਹ ਕੇ ਫਰਾਰ ਹੋ ਗਏ। ਲੁੱਟ ਦੀ ਇਸ ਪੂਰੀ ਘਟਨਾ ਬਾਰੇ ਭਰਤ ਸੈਣੀ ਅਤੇ ਅਤੁਲ ਵਰਮਾ ਨੇ ਮੌਕੇ ’ਤੇ ਪਹੁੰਚੀ ਦਸੂਹਾ ਪੁਲਿਸ ਨੂੰ ਦੱਸਿਆ।

ਐਸ.ਐਸ.ਪੀ ਨੇ ਦੱਸਿਆ ਕਿ ਦਸੂਹਾ ਪੁਲਿਸ ਵਲੋਂ ਇਸ ਸਬੰਧ ਵਿਚ ਭਰਤ ਸੈਣੀ ਦੇ ਬਿਆਨਾਂ ’ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਉਕਤ ਮੁਕੱਦਮੇ ਨੂੰ ਟਰੇਸ ਕਰਨ ਲਈ ਐਸ.ਪੀ (ਜਾਂਚ) ਹੁਸ਼ਿਆਰਪੁਰ ਸਰਬਜੀਤ ਸਿੰਘ ਬਾਹੀਆ ਦੀ ਨਿਗਰਾਨੀ ਵਿਚ ਡੀ.ਐਸ.ਪੀ ਸਬ ਡਵੀਜ਼ਨ ਦਸੂਹਾ ਬਲਬੀਰ ਸਿੰਘ ਅਤੇ ਮੁੱਖ ਅਫ਼ਸਰ ਥਾਣਾ ਦਸੂਹਾ ਇੰਸਪੈਕਟਰ ਬਲਵਿੰਦਰ ਸਿੰਘ ਦੀ ਅਗਵਾਈ ਵਿਚ ਟੀਮ ਗਠਿਤ ਕੀਤੀ ਗਈ। ਇਸ ਟੀਮ ਨੇ ਮਿਹਨਤ ਕਰਕੇ 12 ਘੰਟੇ ਦੇ ਅੰਦਰ ਲੁੱਟ ਦੀ ਸਾਰੀ ਵਾਰਦਾਤ ਸਬੰਧੀ ਜਾਂਚ ਪੂਰੀ ਕਰ ਲਈ। ਇਸ ਦੌਰਾਨ ਪੁਲਿਸ ਨੇ ਭਰਤ ਸੈਣੀ ਤੋਂ ਦੁਬਾਰਾ ਸਾਰੀ ਵਾਰਦਾਤ ਬਾਰੇ ਪੁੱਛਗਿੱਛ ਕਰਕੇ ਅਤੁਲ ਵਰਮਾ ਅਤੇ ਉਸ ਦੇ ਵਰਕਰ ਦਿਨੇਸ਼ ਕੁਮਾਰ ਪੁੱਤਰ ਦਰਸ਼ਨ ਸਿੰਘ ਨਿਵਾਸੀ ਨਿਮੋਲੀ, ਥਾਣਾ ਤਲਵਾੜਾ ਨੂੰ ਪਿੰਡ ਸੰਸਾਰਪੁਰ ਨੇ ਤੋਂ ਗ੍ਰਿਫਤਾਰ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ।

ਪੁਲਿਸ ਨੇ ਅਤੁਲ ਵਰਮਾ ਅਤੇ ਉਸ ਦੇ ਵਰਕਰ ਵਲੋਂ ਆਪਣੇ ਆਪ ਬਣਾਈ ਹੋਈ ਸਾਰੀ ਕਹਾਣੀ ਦਾ ਪਰਦਾਫਾਸ਼ ਕਰਕੇ ਅਤੁਲ ਵਰਮਾ ਤੋਂ 295 ਗ੍ਰਾਮ ਸੋਨਾ, ਜਿਸ ਦੀ ਕੀਮਤ ਕਰੀਬ 17 ਲੱਖ ਰੁਪਏ, ਮੌਕੇ ’ਤੇ ਐਕਟਿਵਾ ਨਾਲ ਲੁੱਟ ਕਰਨ ਵਾਲੇ ਦਿਨੇਸ਼ ਕੁਮਾਰ ਤੋਂ 14 ਲੱਖ 60 ਹਜ਼ਾਰ ਰੁਪਏ ਸਮੇਤ ਵਾਰਦਾਤ ਵਿਚ ਵਰਤੀ ਗਈ ਕਾਰ ਅਤੇ ਬਿਨਾਂ ਨੰਬਰ ਦੀ ਐਕਟਿਵਾ ਨੂੰ ਬਰਾਮਦ ਕੀਤੀ। ਇਨ੍ਹਾਂ ਦੇ ਤੀਜੇ ਸਾਥੀ ਨੂੰ ਹੁਣ ਗ੍ਰਿਫਤਾਰ ਕਰਨਾ ਬਾਕੀ ਹੈ। ਐਸ.ਐਸ.ਪੀ ਨੇ ਦੱਸਿਆ ਕਿ ਇਹ ਸਾਰੀ ਕਹਾਣੀ ਸਹਿਦੇਵ ਜਿਊਲਰ ਦੇ ਮਾਲਕ ਅਤੁਲ ਵਰਮਾ ਨਿਵਾਸੀ ਤਲਵਾੜਾ ਵਲੋਂ ਆਪਣੇ ਵਰਕਰ ਦਿਨੇਸ਼ ਕੁਮਾਰ ਨਿਮੋਲੀ ਨਾਲ ਮਿਲ ਕੇ ਰਚੀ ਗਈ ਸੀ, ਜਿਸ ਨੂੰ ਹੁਸ਼ਿਆਰਪੁਰ ਜ਼ਿਲ੍ਹਾ ਪੁਲਿਸ ਨੇ 12 ਘੰਟੇ ਵਿਚ ਟਰੇਸ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਅੱਗੇ ਦੀ ਪੁੱਛਗਿੱਛ ਕੀਤੀ ਜਾਵੇਗੀ। 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget