Hoshiarpur News: ਇੱਕ ਵਾਰ ਫਿਰ ਤੋਂ ਕੈਨੇਡਾ ਦੀ ਧਰਤੀ ਤੋਂ ਪੰਜਾਬ ਲਈ ਦੁਖਦਾਇਕ ਖਬਰ ਸਾਹਮਣੇ ਆਈ ਹੈ। ਕੈਨੇਡਾ ਦੇ ਵਿੱਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਹਾਸਿਲ ਹੋਇਆ ਹੈ।
ਹੁਸ਼ਿਆਰਪੁਰ ਦੇ ਇੱਕ ਨੌਜਵਾਨ ਦੀ ਕੈਨੇਡਾ ਦੇ ਟੋਰਾਂਟੋ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮੌਤ ਦੀ ਖਬਰ ਤੋਂ ਬਾਅਦ ਪੂਰਾ ਪਰਿਵਾਰ ਸਦਮੇ 'ਚ ਹੈ। ਮ੍ਰਿਤਕ ਨੌਜਵਾਨ 23 ਸਾਲਾ ਕਰਨਵੀਰ ਸਿੰਘ ਬਲਾਕ ਦਸੂਹਾ ਦੇ ਪਿੰਡ ਘੋਗਰਾ, ਜ਼ਿਲ੍ਹਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨੌਜਵਾਨ ਇਸ ਸਮੇਂ ਟੋਰਾਂਟੋ 'ਚ ਰਹਿ ਰਿਹਾ ਸੀ ਅਤੇ ਉੱਥੇ ਹੀ ਕੰਮ ਕਰਦਾ ਸੀ।
ਮ੍ਰਿਤਕ ਨੌਜਵਾਨ ਦੇ ਚਾਚਾ ਸਤਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਕਰਨਵੀਰ ਸਿੰਘ ਬਾਜਵਾ 4 ਸਾਲਾਂ ਤੋਂ ਪੜ੍ਹਾਈ ਲਈ ਕੈਨੇਡਾ ਗਿਆ ਹੋਇਆ ਸੀ। ਮੇਰੇ ਛੋਟੇ ਭਰਾ ਦੇ ਮੁੰਡੇ ਵੀ ਕੈਨੇਡਾ ਵਿੱਚ ਸਨ। ਜਿੱਥੇ 4 ਸਾਲਾਂ ਬਾਅਦ ਇਹ ਸਾਰੇ ਭਰਾ ਟੋਰਾਂਟੋ ਸ਼ਹਿਰ ਵਿੱਚ ਇਕੱਠੇ ਹੋਏ। ਸਵੇਰੇ ਜਦੋਂ ਕਰਨਵੀਰ ਨੂੰ ਜਗਾਇਆ ਤਾਂ ਕਰਨਵੀਰ ਨਹੀਂ ਉਠਿਆ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਿਸ ਤੋਂ ਬਾਅਦ ਸਵੇਰੇ ਘਰੋਂ ਪੁੱਤਰਾਂ ਦਾ ਫੋਨ ਆਇਆ ਕਿ ਕਰਨਵੀਰ ਸਿੰਘ ਦੀ ਮੌਤ ਹੋ ਗਈ ਹੈ। ਕਰਨਵੀਰ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਭਾਰਤ ਭੇਜ ਦਿੱਤਾ ਜਾਵੇਗਾ ਅਤੇ ਸੰਸਕਾਰ ਕੀਤਾ ਜਾਵੇਗਾ।
ਮ੍ਰਿਤਕ ਕਰਨਵੀਰ ਸਿੰਘ ਦਾ ਪਿਤਾ ਜਸਵੰਤ ਸਿੰਘ ਪੰਜਾਬ ਪੁਲਿਸ ਦੇ ਵਿਜੀਲੈਂਸ ਵਿਭਾਗ ਵਿੱਚ ਨੌਕਰੀ ਕਰਦੇ ਸੀ। ਪਰ ਉਨ੍ਹਾਂ ਦੀ ਵੀ ਸਾਲ 2010 ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਪਰ ਹੁਣ ਪੁੱਤਰ ਦੀ ਮੌਤ ਤੋਂ ਬਾਅਦ ਮਾਂ ਦਾ ਆਖਰੀ ਸਹਾਰਾ ਵੀ ਖੋਹ ਲਿਆ ਗਿਆ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੈਨੇਡਾ ਦੇ ਵਿੱਚ ਹੀ ਕਈ ਪੰਜਾਬੀ ਨੌਜਵਾਨਾਂ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਚੁੱਕੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।