ਪੜਚੋਲ ਕਰੋ

Bhindranwale Flags: ਜੇ ਹਿਮਾਚਲ ਵਾਲਿਆਂ ਪੰਜਾਬ ਵੜਨਾ ਤਾਂ ਵਾਹਨਾਂ 'ਤੇ ਸੰਤ ਭਿੰਡਰਾਵਾਲਾ ਦੇ ਪੋਸਟਰ ਲਾ ਕੇ ਆਓ...ਦਲ ਖਾਲਸਾ ਦਾ ਐਲਾਨ

ਪੰਜਾਬ ਤੋਂ ਹਿਮਾਚਲ ਪ੍ਰਦੇਸ਼ ਜਾਣ ਵਾਲੇ ਦੋਪਹੀਆ ਵਾਹਨਾਂ 'ਤੇ ਲੱਗੇ ਸੰਤ ਜਰਨੈਲ ਸਿੰਘ ਭਿੰਡਰਾਵਾਲਾ ਦੇ ਝੰਡੇ ਉਤਾਰ ਕੇ ਪੈਰਾਂ ਹੇਠ ਰੋਲਣ ਦਾ ਮਾਮਲਾ ਗਰਮਾ ਗਿਆ ਹੈ। ਹਿਮਾਚਲ ਪੁਲਿਸ ਦੀ ਹਾਜ਼ਰੀ ਵਿੱਚ ਕੁਝ ਸ਼ਰਾਰਤੀ

Bhindranwale Flags: ਪੰਜਾਬ ਤੋਂ ਹਿਮਾਚਲ ਪ੍ਰਦੇਸ਼ ਜਾਣ ਵਾਲੇ ਦੋਪਹੀਆ ਵਾਹਨਾਂ 'ਤੇ ਲੱਗੇ ਸੰਤ ਜਰਨੈਲ ਸਿੰਘ ਭਿੰਡਰਾਵਾਲਾ ਦੇ ਝੰਡੇ ਉਤਾਰ ਕੇ ਪੈਰਾਂ ਹੇਠ ਰੋਲਣ ਦਾ ਮਾਮਲਾ ਗਰਮਾ ਗਿਆ ਹੈ। ਹਿਮਾਚਲ ਪੁਲਿਸ ਦੀ ਹਾਜ਼ਰੀ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸਿੱਖ ਨੌਜਵਾਨਾਂ ਨਾਲ ਕੀਤੀ ਗਈ ਧੱਕੇਸ਼ਾਹੀ ਵਿਰੁੱਧ ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਪਹਿਲੀ ਘਟਨਾ ਪੰਜਾਬ ਦੇ ਹੁਸ਼ਿਆਰਪੁਰ ਤੋਂ ਸਾਹਮਣੇ ਆਈ ਹੈ, ਜਿੱਥੇ ਸਿੱਖ ਨੌਜਵਾਨਾਂ ਨੇ ਹਿਮਾਚਲ ਰੋਡਵੇਜ਼ ਦੀਆਂ ਬੱਸਾਂ ਨੂੰ ਰੋਕਿਆ ਤੇ ਉਨ੍ਹਾਂ 'ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਪੋਸਟਰ ਲਾ ਦਿੱਤੇ। ਇਸ ਦੇ ਨਾਲ ਹੀ ਡਰਾਈਵਰਾਂ-ਕੰਡਕਟਰਾਂ ਨੂੰ ਧਮਕੀ ਦਿੱਤੀ ਕਿ ਇਨ੍ਹਾਂ ਪੋਸਟਰਾਂ ਨੂੰ ਨਾ ਹਟਾਉਣ।

ਇਸ ਪੂਰੀ ਘਟਨਾ ਦੀ ਵੀਡੀਓ ਤੇ ਫੋਟੋਆਂ ਸਾਹਮਣੇ ਆਈਆਂ ਹਨ ਜਿਸ ਵਿੱਚ ਹਿਮਾਚਲ ਰੋਡਵੇਜ਼ ਦੀਆਂ ਬੱਸਾਂ 'ਤੇ ਉਕਤ ਸੰਤ ਭਿੰਡਰਾਂਵਾਲੇ ਦੇ ਪੋਸਟਰ ਲਗਾਏ ਜਾ ਰਹੇ ਹਨ ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਜਾ ਰਹੇ ਹਨ। ਸਿੱਖ ਨੌਜਵਾਨਾਂ ਨੇ ਇਹ ਕੰਮ ਲੁੱਕ-ਛਿਪ ਕੇ ਨਹੀਂ ਸਗੋਂ ਹੁਸ਼ਿਆਰਪੁਰ ਦੇ ਮੁੱਖ ਬੱਸ ਅੱਡੇ 'ਤੇ ਹਜ਼ਾਰਾਂ ਲੋਕਾਂ ਦੇ ਸਾਹਮਣੇ ਖੁੱਲ੍ਹੇਆਮ ਕੀਤਾ ਜਿੱਥੇ ਪੁਲਿਸ ਸੁਰੱਖਿਆ ਵੀ ਤਾਇਨਾਤ ਸੀ। ਸਿੱਖ ਨੌਜਵਾਨਾਂ ਨੇ ਕਿਹਾ ਕਿ ਉਹ ਕਿਸੇ ਧਰਮ ਜਾਂ ਕਿਸੇ ਸੂਬੇ ਦੇ ਲੋਕਾਂ ਦੇ ਖਿਲਾਫ ਨਹੀਂ ਪਰ ਜੇਕਰ ਕੋਈ ਸਾਨੂੰ ਵੰਗਾਰੇਗਾ ਤਾਂ ਅਸੀਂ ਜਵਾਬ ਦਿਆਂਗੇ।

ਪੋਸਟਰ ਲਾਉਣ ਆਏ ਨੌਜਵਾਨਾਂ ਨੇ ਕਿਹਾ ਕਿ ਦਲ ਖਾਲਸਾ ਦੇ ਜ਼ਿਲ੍ਹਾ ਮੁਖੀ ਬਲਜਿੰਦਰ ਸਿੰਘ ਤੇ ਉਨ੍ਹਾਂ ਦੀ ਟੀਮ ਵੱਲੋਂ ਹਿਮਾਚਲ ਵੱਲ ਜਾਣ ਵਾਲੀਆਂ ਬੱਸਾਂ 'ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਦੀਆਂ ਤਸਵੀਰਾਂ ਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ਰਾਰਤੀ ਲੋਕ ਸਾਨੂੰ ਪੰਜਾਬ ਵਿੱਚ ਇਕੱਠੇ ਰਹਿੰਦੇ ਨਹੀਂ ਦੇਖਣਾ ਚਾਹੁੰਦੇ। ਇਨ੍ਹਾਂ ਲੋਕਾਂ ਨੂੰ ਭਿੰਡਰਾਂਵਾਲਾ ਦੀ ਫੋਟੋ ਨਾਲ ਸਮੱਸਿਆ ਹੈ। ਇਸ ਲਈ ਉਹ ਜਹਿਰ ਖੋਲ੍ਹ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਹਿਮਾਚਲ ਦੇ ਕੁਝ ਸ਼ਰਾਰਤੀ ਲੋਕਾਂ ਨੇ ਦਾਅਵਾ ਕੀਤਾ ਹੈ ਕਿ ਸੰਤ ਭਿੰਡਰਾਂਵਾਲੇ ਦੇ ਪੋਸਟਰਾਂ ਨਾਲ ਹਿਮਾਚਲ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ 'ਤੇ ਅਸੀਂ ਐਲਾਨ ਕਰਦੇ ਹਾਂ ਕਿ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਕਿਸੇ ਵੀ ਵਿਅਕਤੀ ਜਾਂ ਬੱਸ 'ਤੇ ਜਿਸਨੇ  ਪੰਜਾਬ ਵਿੱਚ ਦਾਖਲ ਹੋਣਾ ਹੈ, ਸੰਤ ਭਿੰਡਰਾਂਵਾਲੇ ਦੀ ਫੋਟੋ ਹੋਣੀ ਚਾਹੀਦੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਵਿੱਚ ਦਾਖਲ ਹੋਣ ਦੀ ਆਗਿਆ ਦਿੱਤੀ ਜਾਵੇਗੀ। ਇਹ ਅੱਜ ਦਲ ਖਾਲਸਾ ਵੱਲੋਂ ਐਲਾਨ ਹੈ।

ਉਨ੍ਹਾਂ ਨੇ ਅੱਗੇ ਕਿਹਾ ਕਿ ਹਿਮਾਚਲ ਦੇ ਲੋਕ ਪੰਜਾਬ ਵਿੱਚ ਕੰਮ ਕਰਨ ਲਈ ਆਉਂਦੇ ਹਨ। ਜੇਕਰ ਉਨ੍ਹਾਂ ਨਾਲ ਕੋਈ ਸਮੱਸਿਆ ਆਉਂਦੀ ਹੈ ਤਾਂ ਹਿਮਾਚਲ ਪ੍ਰਸ਼ਾਸਨ ਇਸ ਦਾ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਅਸੀਂ ਕਿਸੇ ਵੀ ਕੀਮਤ 'ਤੇ ਸੰਤ ਭਿੰਡਰਾਂਵਾਲੇ ਵਿਰੁੱਧ ਕਹੀ ਗਈ ਕੋਈ ਵੀ ਗੱਲ ਨਹੀਂ ਸੁਣਾਂਗੇ। ਅਸੀਂ ਹਿਮਾਚਲ ਸਰਕਾਰ ਨੂੰ ਬੇਨਤੀ ਕਰਦੇ ਹਾਂ ਕਿ ਇਸ ਮੁੱਦੇ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ ਤੇ ਮੁਆਫ਼ੀ ਮੰਗੀ ਜਾਵੇ।

ਹਾਸਲ ਜਾਣਕਾਰੀ ਅਨੁਸਾਰ ਪਿਛਲੇ 4 ਦਿਨਾਂ ਤੋਂ ਪੰਜਾਬ ਤੋਂ ਹਿਮਾਚਲ ਜਾਣ ਵਾਲੇ ਨੌਜਵਾਨਾਂ ਦੇ ਮੋਟਰਸਾਈਕਲਾਂ 'ਤੇ ਲੱਗੇ ਭਿੰਡਰਾਂਵਾਲੇ ਦੇ ਪੋਸਟਰ ਤੇ ਝੰਡੇ ਹਟਾਏ ਜਾ ਰਹੇ ਹਨ, ਜਿਨ੍ਹਾਂ ਨੂੰ ਭੜਕਾਊ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਮਨਾਲੀ ਪੁਲਿਸ ਨੇ ਦੂਜੇ ਰਾਜਾਂ ਤੋਂ ਆਉਣ ਵਾਲੇ ਯਾਤਰੀਆਂ ਦੇ ਮੋਟਰ ਸਾਈਕਲਾਂ ਦੇ ਚਲਾਨ ਵੀ ਕੀਤੇ ਹਨ। ਇਸ ਦੀਆਂ ਕੁਝ ਫੋਟੋਆਂ ਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵੀ ਸਾਹਮਣੇ ਆਈਆਂ ਜਿਸ ਕਾਰਨ ਹੁਸ਼ਿਆਰਪੁਰ ਵਿੱਚ ਅਜਿਹਾ ਕੀਤਾ ਗਿਆ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
Embed widget