Punjab news: ਪੰਜਾਬ ਦੇ ਇੱਕ ਹੌਰ ਨੌਜਵਾਨ ਦੀ ਕੈਨੇਡਾ 'ਚ ਮੌਤ, ਪਰਿਵਾਰ 'ਚ ਸੋਗ ਦਾ ਮਾਹੌਲ
Punjab news: ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਟਾਂਡਾ ਉੜਮੁੜ ਦੇ ਰਹਿਣ ਵਾਲੇ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

Punjab news: ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਟਾਂਡਾ ਉੜਮੁੜ ਦੇ ਰਹਿਣ ਵਾਲੇ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਦੱਸ ਦਈਏ ਹੁਸ਼ਿਆਰਪੁਰ ਦੇ ਸ਼ਹਿਰ ਉੜਮੁੜ ਟਾਂਡਾ ਤੋਂ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਰਾਜਾ ਸੁੱਖਵਿੰਦਰ ਸਿੰਘ ਦੇ ਪੁੱਤਰ 22 ਸਾਲਾ ਮਹਾਰਾਜਾ ਅੰਮ੍ਰਿਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਇਹ ਵੀ ਪੜ੍ਹੋ: Punjab News: ਸਰਕਾਰੀ ਖੇਤਰਾਂ ਨੂੰ ਮਜ਼ਬੂਤ ਕਰਨਾ, ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਹੀ ਆਪ ਦੀ ਸਿਆਸੀ ਵਿਚਾਰਧਾਰਾ:ਕੰਗ
22 ਸਾਲਾ ਮਹਾਰਾਜਾ ਅੰਮ੍ਰਿਤ ਸਿੰਘ ਕੈਨੇਡਾ ਦੇ ਮੋਟਰੀਆਲ ਸਿੱਟੀ ਵਿਚ ਪੜ੍ਹਾਈ ਕਰਨ ਲਈ ਗਿਆ ਸੀ, ਜੋ ਪੜ੍ਹਾਈ ਦੇ ਨਾਲ-ਨਾਲ ਪਾਇਲਟ ਦੀ ਟ੍ਰੇਨਿੰਗ ਵੀ ਕਰ ਰਿਹਾ ਸੀ। ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਜਿਸ ਦੀ ਖ਼ਬਰ ਮਿਲਦਿਆਂ ਹੀ ਟਾਂਡਾ ਉੜਮੁੜ ਹਲਕੇ ਵਿੱਚ ਸੋਗ ਦਾ ਮਾਹੌਲ ਪੈਦਾ ਹੋ ਗਿਆ ਹੈ।
ਇਹ ਵੀ ਪੜ੍ਹੋ: Ropar news: ਗਣਰਾਜ ਦਿਹਾੜੇ ਨੂੰ ਮੁੱਖ ਰੱਖਦਿਆਂ ਰੂਪਨਗਰ ਪੁਲਿਸ ਨੇ ਰੇਲਵੇ ਸਟੇਸ਼ਨਾਂ ਸਣੇ ਵੱਖ-ਵੱਖ ਥਾਵਾਂ 'ਤੇ ਚਲਾਇਆ ਸਰਚ ਆਪਰੇਸ਼ਨ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















