ਲੁਧਿਆਣਾ : ਸਥਾਨਕ ਮਾਡਲ ਟਾਊਨ ਸਥਿਤ ਇਕ ਹਸਪਤਾਲ 'ਚ ਬੱਚੇ ਦੀ ਹੋਈ ਮੌਤ ਦੇ ਮਾਮਲੇ ਨੂੰ ਲੈ ਕੇ ਗੁੱਸੇ 'ਚ ਆਏ ਲੋਕਾਂ ਵਲੋਂ ਹਸਪਤਾਲ ਦੀ ਬੁਰੀ ਤਰ੍ਹਾਂ ਭੰਨ ਤੋੜ ਕੀਤੀ ਗਈ। ਘਟਨਾ ਨੂੰ ਲੈ ਕੇ ਹਸਪਤਾਲ ਦੇ ਸੁਰੱਖਿਆ ਮੁਲਾਜ਼ਮਾਂ ਤੇ ਪਰਿਵਾਰਕ ਮੈਂਬਰਾਂ ਵਿਚਕਾਰ ਜ਼ਬਰਦਸਤ ਲੜਾਈ ਹੋਈ ਤੇ 4 ਲੋਕ ਜ਼ਖਮੀ ਹੋ ਗਏ ਹਨ। ਬੱਚੇ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਰਿਸ਼ਤੇਦਾਰਾਂ ਨੇ ਸੜਕ ਉਤੇ ਜਾਮ ਵੀ ਲਗਾਇਆ ਹੋਇਆ ਹੈ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਡਾਕਟਰਾਂ ਦੀ ਲਾਪਰਵਾਹੀ ਕਾਰਨ ਬੱਚੇ ਦੀ ਮੌਤ ਹੋਈ ਹੈ। ਇਸ ਘਟਨਾ ਨੂੰ ਲੈ ਕੇ ਮਾਡਲ ਟਾਊਨ 'ਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਮ੍ਰਿਤਕ ਬਚੇ ਦਾ ਨਾਮ ਸਿਵਮ ਸੀ, ਜੋ 6 ਸਾਲ ਦਾ ਸੀ।