ਅੰਮ੍ਰਿਤਸਰ : ਅੰਮ੍ਰਿਤਸਰ ਦੇ ਵਿੱਚ ਲੁੱਟਮਾਰ ,ਚੋਰੀ ਅਤੇ ਗੁੰਡਾਗਰਦੀ ਦੀਆਂ ਵਾਰਦਾਤਾਂ ਲਗਾਤਾਰ ਵੱਧਦੀਆਂ ਹੀ ਜਾ ਰਹੀਆਂ ਹਨ, ਜਿਨ੍ਹਾਂ ਨੂੰ ਰੋਕਣ ਦੇ ਵਿੱਚ ਅੰਮ੍ਰਿਤਸਰ ਦਾ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਫੈਲ ਹੁੰਦਾ ਨਜ਼ਰ ਆ ਰਿਹਾ ਹੈ।ਅਜਿਹਾ ਹੀ ਇੱਕ ਮਾਮਲਾ ਹੁਣ ਅੰਮ੍ਰਿਤਸਰ ਦੇ ਪੌਸ਼ ਇਲਾਕੇ ਰਣਜੀਤ ਐਵਨਿਊ ਵਿਖੇ ਸਾਹਮਣੇ ਆਇਆ ਹੈ ,ਜਿਥੇ ਇੱਕ ਹਸਪਤਾਲ ਦੇ ਵਿਚ ਕੰਮ ਕਰਨ ਵਾਲੀ ਡਾਕਟਰ 'ਤੇ ਉਸ ਦੇ ਹਸਪਤਾਲ ਦੇ ਵਿੱਚ ਲੱਗੇ ਚੌਕੀਦਾਰ ਅਤੇ ਐਂਬੂਲੈਂਸ ਦੇ ਡਰਾਈਵਰ ਨੇ ਜਾਨਲੇਵਾ ਹਮਲਾ ਕਰ ਦਿੱਤਾ ਹੈ।


 

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮਧੂਬਾਲਾ ਨੇ ਦੱਸਿਆ ਕਿ ਉਹ ਰਣਜੀਤ ਐਵਨਿਊ ਦੇ ਹਸਪਤਾਲਾਂ ਵਿੱਚ ਕੰਮ ਕਰਦੀ ਹੈ,ਜਦੋਂ ਉਹ ਆਪਣੀ ਡਿਊਟੀ ਖਤਮ ਕਰਕੇ ਵਾਪਸ ਆਪਣੇ ਘਰ ਆ ਰਹੀ ਸੀ ਤਾਂ ਮਗਰੋਂ ਉਸ ਦੇ ਉਪਰ ਰਾਡਾਂ ਨਾਲ ਹਮਲਾ ਬੋਲ ਦਿੱਤਾ ਗਿਆ। ਉਸ ਨੇ ਦੱਸਿਆ ਕਿ ਉਸੇ ਦੇ ਹਸਪਤਾਲ ਦੇ ਵਿੱਚ ਕੰਮ ਕਰਨ ਵਾਲੇ ਚੌਕੀਦਾਰ ਕਰਨਦੀਪ ਸਿੰਘ ਨੇ ਉਸੇ ਹੀ ਹਸਪਤਾਲ ਦੇ ਐਂਬੂਲੈਂਸ ਦੇ ਡਰਾਈਵਰ ਸੋਨੂੰ ਦੇ ਨਾਲ ਮਿਲ ਕੇ ਉਸ ਦੇ ਉੱਪਰ ਇਹ ਜਾਨਲੇਵਾ ਹਮਲਾ ਕੀਤਾ ਹੈ।

 

ਉਸ ਨੇ ਦੱਸਿਆ ਕਿ ਉਸ ਦੀ ਇਨ੍ਹਾਂ ਦੇ ਨਾਲ ਕੋਈ ਵੀ ਨਿੱਜੀ ਦੁਸ਼ਮਣੀ ਨਹੀਂ ਹੈ ਹਾਂ ਪਰ ਕਈ ਵਾਰ ਉਹ ਕੰਮ ਨੂੰ ਲੈ ਕੇ ਜ਼ਰੂਰ ਝਿੜਕ ਦਿੰਦੀ ਹੈ। ਉਸ ਨੇ ਦੱਸਿਆ ਕਿ ਉਸ ਨੂੰ ਗਲੀ ਵਾਲਿਆਂ ਤੋਂ ਪਤਾ ਲੱਗਾ ਕਿ ਇਹ ਕੁੱਲ ਚਾਰ ਵਿਅਕਤੀ ਸਨ, ਜਿਨ੍ਹਾਂ ਵਿਚੋਂ ਇਕ ਨੂੰ ਗਲੀ ਵਾਲਿਆਂ ਨੇ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਜਦੋਂ ਪੁਲਿਸ ਜਾਂਚ ਅਧਿਕਾਰੀਆਂ ਦੇ ਨਾਲ ਇਸ ਸੰਬੰਧ ਵਿਚ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲੀਸ ਨੇ ਮਧੂਬਾਲਾ ਦੇ ਬਿਆਨਾਂ ਦੇ ਆਧਾਰ 'ਤੇ ਉਤੇ ਮਾਮਲਾ ਦਰਜ ਕਰਕੇ ਬਾਕੀ ਰਹਿੰਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬਾਕੀ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਦੋਸ਼ੀਆਂ ਦੇ ਖਿਲਾਫ ਬਣਦੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।