ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਉੱਪਰ ਕਿਸਾਨਾਂ ਖ਼ਿਲਾਫ਼ ਦਰਜ ਝੂਠੇ ਕੇਸ ਦਰਜ ਕਰਨ ਦਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਖਿਲਾਫ ਪਾਣੀ ਚੋਰੀ ਦੇ ਕੇਸ ਦਰਜ ਕੀਤੇ ਗਏ ਪਰ ਹੈਰਾਨੀ ਦੀ ਗੱਲ ਹੈ ਕਿ ਪਾਣੀ ਦੀ ਸਪਲਾਈ ਬੰਦ ਹੋਣ ਕਾਰਨ ਨਹਿਰ ਤਾਂ ਸੁੱਕੀ ਪਈ ਹੈ।
ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁਖਾਤਿਬ ਹੁੰਦਿਆਂ 32 ਕਿਸਾਨਾਂ ਖ਼ਿਲਾਫ਼ ਦਰਜ ਕੇਸ ਰੱਦ ਕਰਵਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਚੱਕ ਸੋਤਰੀਆਂ, ਚੱਕ ਮੌਜਦੀਨ ਵਾਲਾ, ਢੰਗ ਕੜਿਆਲ, ਅਰਾਈਆਂਵਾਲਾ, ਬਾਹਮਣੀ ਵਾਲਾ ਤੇ ਚੱਕ ਤੋਤੀਆਂਵਾਲਾ ਦੇ 32 ਕਿਸਾਨਾਂ ਖ਼ਿਲਾਫ਼ ਬਰਖਤਵਾਹ ਨਹਿਰ ’ਚੋਂ ਪਾਣੀ ਚੋਰੀ ਕਰਨ ਦਾ ਝੂਠਾ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ 32 ਕਿਸਾਨਾਂ ਵਿੱਚੋਂ ਚਾਰ ਅਕਾਲੀ ਆਗੂ ਹੰਸ ਰਾਜ ਜੋਸਨ ਦੇ ਭਰਾ ਹਨ। ਉਨ੍ਹਾਂ ਇਲਜ਼ਾਮ ਲਾਇਆ ਕਿ ਕਿਸਾਨਾਂ ਨੂੰ ਲੋੜੀਂਦਾ ਪਾਣੀ ਮੁਹੱਈਆ ਕਰਾਉਣ ਵਿੱਚ ਅਸਫ਼ਲ ਰਹੇ ਸਿੰਜਾਈ ਵਿਭਾਗ ਦੇ ਅਧਿਕਾਰੀ ਅਕਾਲੀ ਵਰਕਰਾਂ ਤੇ ਕਿਸਾਨਾਂ ਨੂੰ ਨਿਸ਼ਾਨਾ ਬਣਾ ਰਹੇ ਹਨ।
ਸੁਖਬੀਰ ਬਾਦਲ ਨੇ ਕਿਹਾ ਕਿ ‘ਆਪ’ ਸਰਕਾਰ ਨਾ ਸਿਰਫ ਸੂਬੇ ਦੀਆਂ ਨਹਿਰਾਂ ’ਚ ਸਮੇਂ ਸਿਰ ਪਾਣੀ ਛੱਡਣ ’ਚ ਨਾਕਾਮ ਰਹੀ ਹੈ, ਸਗੋਂ ਇਹ ਸਤਲੁਜ ਤੇ ਬਿਆਸ ਦਰਿਆਵਾਂ ’ਚ ਸਨਅਤੀ ਰਹਿੰਦ-ਖੂੰਹਦ ਸੁੱਟਣ ’ਤੇ ਰੋਕ ਲਾਉਣ ਸਬੰਧੀ ਵੀ ਕੁਝ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਸੰਸਦੀ ਹਲਕੇ ਦੇ ਕਿਸਾਨਾਂ ਨੂੰ ਸਿੰਜਾਈ ਤੇ ਪੀਣ ਲਈ ਪਾਣੀ ਮੁਹੱਈਆ ਕਰਾਉਣ ਦੀ ਥਾਂ ਸਰਕਾਰ ਕਿਸਾਨਾਂ ਨੂੰ ਹੀ ਨਿਸ਼ਾਨਾ ਬਣਾ ਰਹੀ ਹੈ ਤੇ ਇਹ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।