ਆਖਰ ਕਿਵੇਂ ਹੁੰਦੀ ਹੈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ? ਜਾਣੋ ਪੂਰੀ ਪ੍ਰਕ੍ਰਿਆ
ਸ਼੍ਰੋਮਣੀ ਕਮੇਟੀ ਦੇ ਹਾਊਸ ਵਿੱਚ ਕੁਲ 190 ਮੈਂਬਰ ਹੁੰਦੇ ਹਨ, ਜਿਨ੍ਹਾਂ ਵਿੱਚੋਂ 170 ਮੈਂਬਰ ਵੋਟਾਂ ਰਾਹੀਂ ਚੁਣੇ ਹੋਏ ਤੇ 15 ਮੈਂਬਰ ਵੱਖ ਵੱਖ ਸੂਬਿਆਂ ਤੋਂ ਨਾਮਜ਼ਦ ਕੀਤੇ ਜਾਂਦੇ ਹਨ। ਇਨ੍ਹਾਂ ਵਿੱਚ ਪੰਜ ਤਖਤਾਂ ਦੇ ਜਥੇਦਾਰ ਵੀ ਮੈਂਬਰ ਹੁੰਦੇ ਹਨ।
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅੱਜ ਸਾਲਾਨਾ ਜਨਰਲ ਇਜਲਾਸ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਤੇ ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਚੁਣੇ ਜਾਣਗੇ। ਇਹ ਚੋਣ ਵੋਟਿੰਗ ਰਾਹੀਂ ਹੁੰਦੀ ਹੈ ਪਰ ਜੇਕਰ ਵਿਰੋਧੀ ਧਿਰ ਆਪਣਾ ਕੋਈ ਉਮੀਦਵਾਰ ਖੜ੍ਹਾ ਨਹੀਂ ਕਰਦੀ ਤਾਂ ਬਹੁਮਤ ਵਾਲੀ ਧਿਰ ਦੇ ਉਮੀਦਵਾਰ ਨੂੰ ਹੀ ਪ੍ਰਵਾਨਗੀ ਮਿਲ ਜਾਂਦੀ ਹੈ।
ਸ਼੍ਰੋਮਣੀ ਕਮੇਟੀ ਦੇ ਹਾਊਸ ਦਾ ਲੇਖਾ-ਜੋਖਾ
ਸ਼੍ਰੋਮਣੀ ਕਮੇਟੀ ਦੇ ਹਾਊਸ ਵਿੱਚ ਕੁਲ 190 ਮੈਂਬਰ ਹੁੰਦੇ ਹਨ, ਜਿਨ੍ਹਾਂ ਵਿੱਚੋਂ 170 ਮੈਂਬਰ ਵੋਟਾਂ ਰਾਹੀਂ ਚੁਣੇ ਹੋਏ ਤੇ 15 ਮੈਂਬਰ ਵੱਖ ਵੱਖ ਸੂਬਿਆਂ ਤੋਂ ਨਾਮਜ਼ਦ ਕੀਤੇ ਜਾਂਦੇ ਹਨ। ਇਨ੍ਹਾਂ ਵਿੱਚ ਪੰਜ ਤਖਤਾਂ ਦੇ ਜਥੇਦਾਰ ਵੀ ਮੈਂਬਰ ਹੁੰਦੇ ਹਨ ਪਰ ਉਨ੍ਹਾਂ ਨੂੰ ਵੋਟ ਪਾਉਣ ਦਾ ਹੱਕ ਨਹੀਂ ਹੁੰਦਾ। ਇਸ ਵੇਲੇ ਮੌਜੂਦਾ ਹਾਊਸ ਦੇ ਲਗਪਗ 23 ਮੈਂਬਰਾਂ ਦਾ ਦੇਹਾਂਤ ਹੋ ਚੁੱਕਾ ਹੈ ਤੇ ਦੋ ਮੈਂਬਰਾਂ ਨੇ ਅਸਤੀਫ਼ਾ ਦਿੱਤਾ ਹੋਇਆ ਹੈ।
ਸ਼੍ਰੋਮਣੀ ਅਕਾਲੀ ਦਲ ਦਾ ਬਹੁਮਤ
ਦੱਸ ਦਈਏ ਕਿ ਮੌਜੂਦਾ ਹਾਊਸ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਮਤ ਹਾਸਲ ਹੈ। ਇਸ ਲਈ ਤੈਅ ਹੈ ਕਿ ਸ਼੍ਰੋਮਣੀ ਅਕਾਲੀ ਵੱਲੋਂ ਹੀ ਅਹੁਦੇਦਾਰ ਚੁਣੇ ਜਾਣਗੇ। ਇਸ ਤਹਿਤ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਅਹੁਦੇ ਲਈ ਉਮੀਦਵਾਰ ਚੁਣਨ ਦੇ ਸਾਰੇ ਹੱਕ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤੇ ਹਨ।
ਕਿਵੇਂ ਹੋਏਗੀ ਚੋਣ?
ਅੱਜ ਦੁਪਹਿਰ ਇੱਕ ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਣ ਵਾਲੇ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਸੰਸਥਾ ਦੇ ਪ੍ਰਧਾਨ, ਸੀਨੀਅਰ ਤੇ ਜੂਨੀਅਰ ਮੀਤ ਪ੍ਰਧਾਨ ਤੇ ਜਨਰਲ ਸਕੱਤਰ ਸਮੇਤ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ। ਜੇਕਰ ਵਿਰੋਧੀ ਧਿਰ ਵੱਲੋਂ ਵੀ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਲਈ ਉਮੀਦਵਾਰ ਮੈਦਾਨ ਵਿੱਚ ਉਤਾਰੇ ਜਾਂਦੇ ਹਨ ਤਾਂ ਇਹ ਚੋਣ ਵੋਟਾਂ ਰਾਹੀਂ ਹੋਵੇਗੀ।
ਕਿਹੜੇ-ਕਿਹੜੇ ਨਾਵਾਂ ਦੀ ਚਰਚਾ
ਸੂਤਰਾਂ ਮੁਤਾਬਕ ਪ੍ਰਧਾਨਗੀ ਦੇ ਅਹੁਦੇ ਲਈ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਨਾਂ ਦੀ ਚਰਚਾ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਦਲਿਤਾਂ ਨੂੰ ਲੈ ਕੇ ਚੱਲ ਰਹੀ ਸਿਆਸਤ ਕਰਕੇ ਬਲਵੀਰ ਸਿੰਘ ਘੁੰਨਸ ਨੂੰ ਵੀ ਪ੍ਰਧਾਨ ਬਣਾ ਸਕਦਾ ਹੈ। ਚਾਰ ਵਾਰ ਵਿਧਾਇਕ ਤੇ ਪਾਰਲੀਮਾਨੀ ਸਕੱਤਰ ਰਹੇ ਘੁੰਨਸ 10 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਵੀ ਹਨ। ਸ਼ਾਮਚੁਰਾਸੀ ਤੋਂ 25 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਚੱਲੇ ਆ ਰਹੇ ਤੇ ਸਾਲ ਭਰ ਤੋਂ ਕਮੇਟੀ ਦੇ ਆਨਰੇਰੀ ਚੀਫ ਸੈਕਟਰੀ ਵਜੋਂ ਕਾਰਜਸ਼ੀਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਵੀ ਪ੍ਰਧਾਨਗੀ ਲਈ ਵਧੇਰੇ ਚਰਚਾ ਹੈ।
ਇਹ ਵੀ ਪੜ੍ਹੋ: Channi Helicopter Ride to Kids: ਮੁੱਖ ਮੰਤਰੀ ਚੰਨੀ ਦੇ ਮੁੜ ਚਰਚੇ, ਪਿੰਡ ਦੇ ਬੱਚਿਆਂ ਨੂੰ ਸਰਕਾਰੀ ਹੈਲੀਕਾਪਟਨ 'ਤੇ ਲਵਾਈ ਗੇੜੀ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: