ਪੜਚੋਲ ਕਰੋ

Evasion of Tax : ਟੈਕਸ ਚੋਰੀ ਕਿਵੇਂ ਰੋਕਣਾ, ਤੇਲੰਗਾਨਾ ਤੋਂ ਸਿੱਖੇਗੀ ਮਾਨ ਸਰਕਾਰ, ਇਸ ਰਣਨੀਤੀ ਨਾਲ ਚੋਰਾਂ ਨੂੰ ਪੈਣਗੀਆਂ ਭਾਜੜਾਂ

Governerment of punjab ਤੇਲੰਗਾਨਾ ਜੀ.ਐਸ.ਟੀ ਪ੍ਰਸ਼ਾਸਨ ਦਾ ਅਧਿਐਨ ਕਰਕੇ ਵਾਪਿਸ ਪਰਤੀ ਕਰ ਕਮਿਸ਼ਨਰੇਟ ਦੇ ਅਧਿਕਾਰੀਆਂ ਦੀ ਟੀਮ ਨਾਲ....

ਚੰਡੀਗੜ੍ਹ :  ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦਾ ਟੈਕਸ ਵਿਭਾਗ ਆਪਣੇ ਡਿਜੀਟਲ ਕਰ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਨਤਮ ਸਾਫਟਵੇਅਰ ਅਤੇ ਤਕਨੀਕੀ ਹੱਲ ਅਪਣਾਏਗਾ ਤਾਂ ਜੋ ਅੱਜ-ਕੱਲ ਦੇ ਕਾਰੋਬਾਰੀ ਮਾਹੌਲ ਦੀਆਂ ਚੁਣੌਤੀਆਂ ਨਾਲ ਨਿਜਿੱਠਿਆ ਜਾ ਸਕੇ।

ਤੇਲੰਗਾਨਾ ਜੀ.ਐਸ.ਟੀ ਪ੍ਰਸ਼ਾਸਨ ਦਾ ਅਧਿਐਨ ਕਰਕੇ ਵਾਪਿਸ ਪਰਤੀ ਕਰ ਕਮਿਸ਼ਨਰੇਟ ਦੇ ਅਧਿਕਾਰੀਆਂ ਦੀ ਟੀਮ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨਵੇਂ ਸਥਾਪਤ ਕੀਤੇ ਗਏ ਟੈਕਸ ਇੰਟੈਲੀਜੈਂਸ ਯੂਨਿਟ (ਟੀ.ਆਈ.ਯੂ.) ਦੁਆਰਾ ਅਪਣਾਈਆਂ ਗਈਆਂ ਡਿਜੀਟਲ ਤਕਨੀਕਾਂ ਕਰ ਪ੍ਰਣਾਲੀ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ, ਕਰ ਆਧਾਰ ਵਧਾਉਣ ਅਤੇ ਚੋਰੀ ਨੂੰ ਰੋਕਣ ਵਿੱਚ ਕਰ ਅਧਿਕਾਰੀਆਂ ਦੀ ਸਹਾਇਤਾ ਕਰਨ ਵਿੱਚ ਕਾਰਗਰ ਸਾਬਤ ਹੋ ਰਹੀਆਂ ਹਨ। 

ਉਨ੍ਹਾਂ ਅਧਿਕਾਰੀਆਂ ਨੂੰ ਕਿਸੇ ਵੀ ਸੰਭਾਵੀ ਕਰ ਚੋਰੀ, ਗਲਤ ਰਿਪੋਰਟਿੰਗ ਅਤੇ ਪ੍ਰਸ਼ਾਸਕੀ ਤਰੁੱਟੀਆਂ ਨੂੰ ਰੋਕਣ ਲਈ ਰਾਜ ਦੀਆਂ ਲੋੜਾਂ ਅਨੁਸਾਰ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਜਾ ਸਕਣ ਵਾਲੇ ਤਕਨੀਕੀ ਹੱਲਾਂ ਨੂੰ ਤਲਾਸ਼ਣ ਲਈ ਉਤਸ਼ਾਹਿਤ ਕੀਤਾ।

ਇਸ ਦੌਰਾਨ, ਤੇਲੰਗਾਨਾ ਦੌਰੇ ਤੋਂ ਵਾਪਿਸ ਪਰਤੀ ਟੀਮ ਨੇ ਸੂਬੇ ਦੇ ਅਧਿਐਨ ਦੌਰੇ ਬਾਰੇ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਜੀਐਸਟੀ ਪ੍ਰਸ਼ਾਸਨ ਵਿੱਚ ਤੇਲੰਗਾਨਾ ਦੁਆਰਾ ਅਪਣਾਏ ਗਏ ਵਧੀਆ ਅਭਿਆਸਾਂ ਬਾਰੇ ਵਿਸਥਾਰਪੂਰਵਕ ਦੱਸਿਆ। ਟੀਮ ਦੁਆਰਾ ਇੱਕ ਪਾਵਰਪੁਆਇੰਟ ਪੇਸ਼ਕਾਰੀ ਦਿੱਤੀ ਗਈ ਜਿਸ ਵਿੱਚ ਤੇਲੰਗਾਨਾ ਦੁਆਰਾ ਅਪਣਾਏ ਗਏ ਅਭਿਆਸਾਂ ਜਿਵੇਂ ਕਿ ਔਨਲਾਈਨ ਨਿਗਰਾਨੀ ਪ੍ਰਣਾਲੀ, ਰਿਟਰਨ ਦੀ ਪਾਲਣਾ, ਰਿਟਰਨਾਂ ਦੀ ਪੜਤਾਲ, ਰਿਫੰਡ ਦੇ ਬਾਅਦ ਆਡਿਟ ਆਦਿ ਨੂੰ ਦਰਸਾਇਆ ਗਿਆ।

 ਉਨ੍ਹਾਂ ਨੇ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਕਿ ਜੀ.ਐਸ.ਟੀ ਪ੍ਰਸ਼ਾਸਨ ਨੂੰ ਵਧੀਆ ਢੰਗ ਨਾਲ ਲਾਗੂ ਕਰਨ ਲਈ ਲੋੜੀਂਦੇ ਡੇਟਾ ਵਿਸ਼ਲੇਸ਼ਣ ਅਤੇ ਆਈ.ਟੀ. ਅਧਾਰਤ ਮਾਡਿਊਲਾਂ ਦੇ ਵਿਕਾਸ ਵਿੱਚ ਆਈ.ਆਈ.ਟੀ ਹੈਦਰਾਬਾਦ ਦੁਆਰਾ ਤੇਲੰਗਾਨਾ ਦੀ ਸਹਾਇਤਾ ਕੀਤੀ ਜਾ ਰਹੀ ਹੈ।

ਚੀਮਾ ਨੇ ਟੀਮ ਨੂੰ ਤੇਲੰਗਾਨਾ ਦੇ ਸਰਵੋਤਮ ਅਭਿਆਸਾਂ ਨੂੰ ਪੰਜਾਬ ਦੁਆਰਾ ਅਪਣਾਏ ਜਾ ਰਹੇ ਵਧੀਆ ਅਭਿਆਸਾਂ ਨਾਲ ਜੋੜਨ ਲਈ ਰਣਨੀਤੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਤਕਨੀਕੀ ਹੱਲਾਂ ਨਾਲ ਇਮਾਨਦਾਰ ਕਰਦਾਤਾਵਾਂ ਨੂੰ ਕੋਈ ਦਿੱਕਤ ਨਾ ਹੋਵੇ ਅਤੇ ਇਹ ਤਕਨੀਕੀ ਹੱਲ ਡਿਜੀਟਲ ਕਰ ਪ੍ਰਸ਼ਾਸਨ ਦੀਆਂ ਆਏ ਦਿਨ ਬਦਲ ਦੀਆਂ ਲੋੜਾਂ ਨੂੰ ਪੂਰਾ ਕਰਦੇ ਹੋਣ।

ਟਾਪ ਹੈਡਲਾਈਨ

Punjab News: ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget