'ਬੇਅਦਬੀ ਤੇ ਗੋਲੀਕਾਂਡ ਮਾਮਲੇ 'ਚ SIT ਦੀ ਰਿਪੋਰਟ ਖਾਰਜ ਹੋਣ ਲਈ ਕੈਪਟਨ ਸਰਕਾਰ ਜ਼ਿੰਮੇਵਾਰ', ਪੜ੍ਹੋ ਐਚ.ਐਸ ਫੂਲਕਾ ਦੀ ਡਿਟੇਲ ਚਿੱਠੀ
ਫੂਲਕਾ ਨੇ ਲਿਖਿਆ ਜਦੋਂ ਅਗਸਤ 2018 ਵਿਚ ਐਸਆਈਟੀ ਬਣਾਈ ਗਈ ਸੀ ਉਸ ਵੇਲੇ ਸਰਕਾਰ ਨੇ ਕਿਹਾ ਸੀ ਕਿ ਤਿੰਨ ਮਹੀਨੇ ਵਿੱਚ ਜਾਂਚ ਮੁਕੰਮਲ ਕੀਤੀ ਜਾਵੇਗੀ। ਪਰ ਅੱਜ ਢਾਈ ਸਾਲ ਤੋਂ ਬਾਅਦ ਵੀ ਜਾਂਚ ਮੁਕੰਮਲ ਨਹੀਂ ਹੈ।
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਵਕੀਲ ਐਚਐਸਫੂਲਕਾ ਨੇ ਇਕ ਚਿੱਠੀ ਲਿਖ ਕੇ ਪੰਜਾਬ ਕਾਂਗਰਸ ਦੇ ਲੀਡਰਾਂ ਨੂੰ ਬੇਅਦਬੀ ਕੇਸ 'ਚ ਪੰਜਾਬ ਸਰਕਾਰ 'ਤੇ ਦਬਾਅ ਬਣਾਉਣ ਲਈ ਚਿੱਠੀ ਲਿਖੀ ਹੈ।
ਹਾਈਕੋਰਟ ਵੱਲੋਂ ਐਸਆਈਟੀ ਦੀ ਰਿਪੋਰਟ ਖਾਰਜ ਕੀਤੇ ਜਾਣ ਲਈ ਫੂਲਕਾ ਨੇ ਕਾਂਗਰਸ ਸਰਕਾਰ ਨੂੰ ਜ਼ਿੰਮਵਾਰ ਠਹਿਰਾਇਆ ਹੈ। ਉਨ੍ਹਾਂ ਚਿੱਠੀ ਚ ਲਿਖਿਆ, ਐਸਆਈਟੀ ਦੀ ਰਿਪੋਰਟ ਨੂੰ ਹਾਈ ਕੋਰਟ ਨੇ ਇਸ ਕਰਕੇ ਖਾਰਜ ਕਰ ਦਿੱਤਾ ਹੈ ਕਿਉਂਕਿ ਇਸ ਉੱਤੇ ਸਿਰਫ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦਸਖ਼ਤ ਕੀਤੇ ਸਨ ਪਰ ਬਾਕੀ ਐਸ ਆਈ ਟੀਮ ਦੇ ਮੈਂਬਰਾਂ ਨੇ ਉਸ ਉਤੇ ਦਸਤਖ਼ਤ ਨਹੀਂ ਕੀਤੇ। ਕਿਉਂਕਿ ਇਹ ਐਸ ਆਈ ਟੀ ਕਾਂਗਰਸ ਵੱਲੋਂ ਹੀ ਬਣਾਈ ਗਈ ਸੀ ਇਸ ਲਈ ਕਾਂਗਰਸ ਇਸ ਗੱਲ ਦੀ ਜਵਾਬਦੇਹ ਬਣਦੀ ਹੈ ਕਿ ਉਹ ਇਹ ਜਵਾਬ ਦੇਵੇ ਕਿ ਦੂਸਰੇ ਐਸ ਆਈ ਟੀ ਦੇ ਮੈਂਬਰਾਂ ਨੇ ਇਸ ਰਿਪੋਰਟ 'ਤੇ ਦਸਤਖਤ ਕਿਓ ਨਹੀ ਕੀਤੇ ?
ਫੂਲਕਾ ਨੇ ਲਿਖਿਆ ਜਦੋਂ ਅਗਸਤ 2018 ਵਿਚ ਐਸਆਈਟੀ ਬਣਾਈ ਗਈ ਸੀ ਉਸ ਵੇਲੇ ਸਰਕਾਰ ਨੇ ਕਿਹਾ ਸੀ ਕਿ ਤਿੰਨ ਮਹੀਨੇ ਵਿੱਚ ਜਾਂਚ ਮੁਕੰਮਲ ਕੀਤੀ ਜਾਵੇਗੀ। ਪਰ ਅੱਜ ਢਾਈ ਸਾਲ ਤੋਂ ਬਾਅਦ ਵੀ ਜਾਂਚ ਮੁਕੰਮਲ ਨਹੀਂ ਹੈ। ਅਗਰ ਇਸ ਤੋਂ ਬਾਅਦ ਵੀ ਐਸ ਆਈ ਟੀ ਦੇ ਦੂਜੇ ਮੈਂਬਰ ਇਹ ਕਹਿੰਦੇ ਹਨ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਜਾਂਚ ਸਹੀ ਨਹੀਂ ਕੀਤੀ ਇਸ ਕਰਕੇ ਉਹਨਾਂ ਨੇ ਦਸਖਤ ਨਹੀਂ ਕੀਤੇ ਤਾਂ ਦੂਸਰੇ ਐਸ ਆਈ ਟੀ ਦੇ ਮੈਂਬਰ ਇਹ ਦੱਸਣ ਕਿ ਉਨ੍ਹਾਂ ਨੇ ਢਾਈ ਸਾਲ ਦੇ ਵਿੱਚ ਕੀ ਕੀਤਾ ? ਕੀ ਉਹਨਾਂ ਦਾ ਫਰਜ਼ ਨਹੀਂ ਸੀ ਇਸ ਕੇਸ ਦੀ ਜਾਂਚ ਕਰਨਾ ਜਾਂ ਉਹਨਾਂ ਦਾ ਸਿਰਫ ਇਹ ਫਰਜ਼ ਸੀ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਕੀਤੀ ਜਾਂਚ ਵਿੱਚ ਨੁਕਤਾਚੀਨੀ ਕੱਢੀ ਜਾਵੇ ਤੇ ਮੁਲਜ਼ਮਾਂ ਨੂੰ ਫਾਇਦਾ ਪਹੁੰਚਾਇਆ ਜਾਵੇ।
ਐਚਐਸ ਫੂਲਕਾ ਨੇ ਕਿਹਾ ਕਿ ਇਸ ਮਾਮਲੇ ਦੀ ਰਿਟਾਇਰਡ ਜੱਜ ਜਸਟਿਸ ਮਹਿਤਾਬ ਸਿੰਘ ਦੀ ਨਿਗਰਾਨੀ ਹੇਠ ਜਾਂਚ ਹੋਵੇ ਤੇ ਬਾਕੀ ਐੱਸਆਈਟੀ ਮੈਂਬਰਾਂ 'ਤੇ ਪੰਜਾਬ ਸਰਕਾਰ ਕਾਰਵਾਈ ਕਰੇ।
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਨੇੜੇ ਆਉਂਦਿਆਂ ਹੀ ਪੰਜਾਬ 'ਚ ਬੇਅਦਬੀ ਤੇ ਗੋਲ਼ੀਕਾਂਡ ਦਾ ਮੁੱਦਾ ਇਕ ਵਾਰ ਫਿਰ ਤੋਂ ਗਰਮਾ ਗਿਆ ਹੈ।
ਇੱਥੇ ਪੜੋ ਪੂਰੀ ਚਿੱਠੀ :