ਪੜਚੋਲ ਕਰੋ

ਫੂਲਕਾ ਨੇ ਅਸਤੀਫੇ ਦਾ ਫੈਸਲਾ ਟਾਲਿਆ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕ ਐਚਐਸ ਫੂਲਕਾ ਨੇ ਅਸਤੀਫਾ ਦੇਣ ਦੇ ਫੈਸਲੇ ਨੂੰ ਟਾਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ 20 ਸਤੰਬਰ ਤੋਂ ਬਾਅਦ ਆਪਣੀ ਅਗਲੀ ਰਣਨੀਤੀ ਬਾਰੇ ਦੱਸਣਗੇ। ਫੂਲਕਾ ਨੇ ਕਿਹਾ ਕਿ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਦੀ ਸਿਫਾਰਸ਼ ਤਹਿਤ ਪੁਲਿਸ ਅਫਸਰਾਂ ਖਿਲਾਫ ਕਾਰਵਾਈ 'ਤੇ ਰੋਕ ਲਾ ਦਿੱਤੀ ਹੈ। ਇਸ ਦੀ ਅਗਲੀ ਸੁਣਵਾਈ 20 ਸਤੰਬਰ ਨੂੰ ਹੈ।   ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਾਲਾਇਕੀ ਕਾਰਨ ਇਹ ਮਸਲਾ ਲਟਕ ਰਿਹਾ ਹੈ। ਸਰਕਾਰੀ ਵਕੀਲ ਆਪਣਾ ਪੱਖ ਸਹੀ ਤਰੀਕੇ ਨਾਲ ਪੇਸ਼ ਨਹੀਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਾਮਲਾ ਹਾਈਕੋਰਟ ਵਿੱਚ ਫਸ ਜਾਣ ਕਰਕੇ ਇਸ 'ਤੇ ਅਜੇ ਕੋਈ ਕਾਰਵਾਈ ਨਹੀਂ ਹੋ ਸਕਦੀ। ਇਸ ਲਈ ਉਨ੍ਹਾਂ ਅਸਤੀਫਾ ਦੇਣ ਦਾ ਫੈਸਲਾ ਵੀ 20 ਸਤੰਬਰ ਤੱਕ ਟਾਲ ਦਿੱਤਾ ਹੈ। ਫੂਲਕਾ ਨੇ ਸਰਕਾਰ ਨੂੰ ਕਾਰਵਾਈ ਕਰਨ ਦਾ ਅਲਟੀਮੇਟਮ ਦੇ ਕੇ ਅਸਤੀਫੇ ਦਾ ਐਲਾਨ ਕੀਤਾ ਸੀ। ਫੂਲਕਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਖਿਲਾਫ ਕੇਸ ਦਰਜ ਕਰਕੇ ਪੁੱਛਗਿੱਛ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਸਰਕਾਰ ਉਨ੍ਹਾਂ ਤੋਂ ਪੁੱਛਗਿੱਛ ਨਹੀਂ ਕਰ ਸਕਦੀ ਤਾਂ ਸਾਫ਼ ਹੈ ਕਿ ਉਹ ਬੇਅਦਬੀ ਮਾਮਲਿਆਂ ਨੂੰ ਲਟਕਾਉਣਾ ਚਾਹੁੰਦੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬੇਅਦਬੀ ਮਾਮਲੇ ਵਿੱਚ ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸਿੰਘ ਤੇ ਦੋ ਹੋਰ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ 'ਤੇ ਰੋਕ ਲਾ ਦਿੱਤੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 20 ਸਤੰਬਰ 'ਤੇ ਪਾ ਦਿੱਤੀ ਹੈ। ਜਸਟਿਸ ਆਰਕੇ ਜੈਨ ਨੇ ਸਾਬਕਾ ਐਸਐਸਪੀ ਚਰਨਜੀਤ ਸਿੰਘ, ਐਸਐਚਓ ਅਮਰਜੀਤ ਸਿੰਘ ਤੇ ਐਸਐਸਪੀ ਰਘਬੀਰ ਸਿੰਘ ਸੰਧੂ ਦੀ ਪਟੀਸ਼ਨ ਦੀ ਸੁਣਵਾਈ ਕਰਦਿਆਂ ਇਹ ਫੈਸਲਾ ਸੁਣਾਇਆ। ਯਾਦ ਰਹੇ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਵਿੱਚ ਜਸਟਿਸ ਰਣਜੀਤ ਸਿੰਘ ਨੇ ਇਨ੍ਹਾਂ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ ਸੀ। ਇਸ ਮਗਰੋਂ ਸਰਕਾਰ ਨੇ ਉਕਤ ਅਫਸਰਾਂ ਖਿਲਾਫ ਕਾਰਵਾਈ ਕੀਤੀ ਗਈ ਸੀ ਜਿਸ ਨੂੰ ਇਨ੍ਹਾਂ ਨੇ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ

ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ
Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (10-10-2024)

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Embed widget