ਨਵੀਂ ਦਿੱਲੀ: ਬੇਅਦਬੀ ਤੇ ਗੋਲ਼ੀਕਾਂਡ ਦੇ ਦੋਸ਼ੀਆਂ ਵਿਰੁੱਧ ਸਰਕਾਰ ਵੱਲੋਂ ਕਾਰਵਾਈ ਨਾ ਕਰਨ ਦਾ ਦੋਸ਼ ਲਾਉਣ ਤੋਂ ਬਾਅਦ ਵਿਧਾਨ ਸਭਾ ਛੱਡ ਚੁੱਕੇ ਆਮ ਆਦਮੀ ਪਾਰਟੀ ਦੇ ਲੀਡਰ ਹਰਵਿੰਦਰ ਸਿੰਘ ਫੂਲਕਾ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਲ਼ੇ ਹੋ ਗਏ ਹਨ। ਫੂਲਕਾ ਨੇ ਖੁੱਲ੍ਹੀ ਚਿੱਠੀ ਲਿਖ ਕੇ ਐਸਜੀਪੀਸੀ ਵਿੱਚੋਂ ਸਿਆਸੀ ਪਾਰਟੀਆਂ ਨੂੰ ਬਾਹਰ ਕਰਨ ਦਾ ਹੋਕਾ ਦਿੱਤਾ ਹੈ। ਐਚਐਸ ਫੂਲਕਾ ਨੇ ਖੁੱਲ੍ਹੀ ਚਿੱਠੀ ਰਾਹੀਂ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਚੋਣ ਨਿਯਮਾਂ ਵਿੱਚ ਤਬਦੀਲੀ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ ਚੁਣਨ ਲਈ ਵੀ ਨਸ਼ਿਆਂ ਦੀ ਖੂਬ ਵਰਤੋਂ ਕੀਤੀ ਜਾਂਦੀ ਹੈ। ਫੂਲਕਾ ਨੇ ਦੋਸ਼ ਲਾਇਆ ਕਿ ਐਸਜੀਪੀਸੀ ਦਾ ਕੰਮ ਸਿੱਖ ਧਰਮ ਦੀ ਸੇਵਾ ਕਰਨਾ ਹੈ, ਪਰ ਅੱਜ-ਕੱਲ੍ਹ ਇਹ ਸੁਖਬੀਰ ਤੇ ਪ੍ਰਕਾਸ਼ ਸਿੰਘ ਬਾਦਲ ਦੀ ਸੇਵਾ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਕਮੇਟੀ ਦੇ ਅਹੁਦੇਦਾਰ ਹੀ ਅਕਾਲੀ ਦਲ ਦੀਆਂ ਰੈਲੀਆਂ ਵਿੱਚ ਜਾਂਦੇ ਹਨ, ਇਹ ਐਸਜੀਪੀਸੀ ਦੇ ਕਿਹੋ ਜਿਹੇ ਸਿਧਾਂਤ ਹਨ। ਅਸਤੀਫ਼ਾ ਦੇ ਚੁੱਕੇ ਵਿਧਾਇਕ ਫੂਲਕਾ ਨੇ ਸਾਰੇ ਸਿੱਖ ਬੁੱਧੀਜੀਵੀਆਂ ਤੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਮਿਲ ਕੇ ਦਬਾਅ ਬਣਾਉਣ ਤੇ ਧਾਰਮਿਕ ਸੰਸਥਾਵਾਂ ਨੂੰ ਸਿਆਸਤਦਾਨਾਂ ਦੇ ਗਲ਼ਬੇ ਵਿੱਚੋਂ ਛੁਡਵਾਉਣ। ਪੜ੍ਹੋ ਫੂਲਕਾ ਵੱਲੋਂ ਲਿਖੀ ਗਈ ਚਿੱਠੀ-