ਚੰਡੀਗੜ੍ਹ/ ਨਵੀਂ ਦਿੱਲੀ: ਦਿੱਲੀ 'ਚ ਕੇਜਰੀਵਾਲ ਦੀ ਰਿਹਾਇਸ਼ ਬਾਹਰ ਜ਼ਬਰਦਸਤ ਹੰਗਾਮਾ ਹੋਇਆ ਹੈ। ਧਰਨੇ 'ਤੇ ਬੈਠੇ ਪੰਜਾਬ ਦੇ ਅਧਿਆਪਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ।ਦਿੱਲੀ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਤਿੱਖੀ ਬਹਿਸ ਵੀ ਹੋਈ ਹੈ। ਕੇਜਰੀਵਾਲ ਨਾਲ ਮੁਲਾਕਾਤ ਦੀ ਮੰਗ 'ਤੇ ਅੜੇ ਪ੍ਰਦਰਸ਼ਨਕਾਰੀਆਂ ਨੂੰ ਦਿੱਲੀ ਪੁਲਿਸ ਨੇ ਜ਼ਬਰਨ ਹਟਾਇਆ ਹੈ।
ਪ੍ਰਦਰਸ਼ਨਕਾਰੀ ਵੱਲੋਂ CM ਮਾਨ 'ਤੇ ਮੁਲਾਕਾਤ ਲਈ ਸਮਾਂ ਨਾ ਦੇਣ ਦੇ ਇਲਜ਼ਾਮ ਵੀ ਲਾਏ ਗਏ। 2016 'ਚ 6505 ਅਧਿਆਪਕਾਂ ਦੀ ਭਰਤੀ ਹੋਈ ਸੀ।