Pujab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਚੇ ਤੋਂ ਪੱਕੇ ਕੀਤੇ ਅਧਿਆਪਕਾਂ ਲਈ ਵੱਡੇ ਐਲਾਨ ਕੀਤੇ ਹਨ। ਮੁੱਖ ਮੰਤਰੀ ਨੇ ਇਨ੍ਹਾਂ ਦੀਆਂ ਤਨਖ਼ਾਹਾ ਵਿੱਚ ਵਾਧਾ ਕੀਤਾ ਹੈ ਤੇ ਇਸ ਤੋਂ ਇਲਾਵਾ ਮਿਲਣ ਵਾਲੇ ਭੱਤੇ ਵੀ ਵਧਾਏ ਹਨ।


ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਿਗੁਣੀਆਂ ਤਨਖ਼ਾਹਾ ਉੱਤੇ ਕੱਚੇ ਅਧਿਆਪਕ ਭਰਤੀ ਕੀਤੇ ਸੀ ਜਿਨ੍ਹਾਂ ਦੀ ਤਨਖ਼ਾਹ ਨਾਲ ਗੁਜ਼ਾਰਾ ਵੀ ਨਹੀਂ ਹੁੰਦਾ ਸੀ ਪਰ ਹੁਣ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪੱਕੇ ਕਰਨ ਦਾ ਫ਼ੈਸਲਾ ਕੈਬਨਿਟ ਮੀਟਿੰਗ ਵਿੱਚ ਲੈ ਲਿਆ ਸੀ ਜਿਸ ਸਬੰਧੀ ਨੋਟੀਫਿਕੇਸ਼ਨ ਥੋੜੇ ਦਿਨਾਂ ਵਿੱਚ ਜਾਰੀ ਕਰ ਦਿੱਤਾ ਜਾਵੇਗਾ। ਹਾਲਾਂਕਿ ਇਸ ਨੂੰ ਲੈ ਕੇ ਕਈ ਕਾਨੂੰਨੀ ਦਿੱਕਤਾਂ ਆਈਆਂ ਸਨ ਪਰ ਉਨ੍ਹਾਂ ਨੂੰ ਦੂਰ ਕਰ ਲਿਆ ਗਿਆ ਹੈ।






ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਜਿਨ੍ਹਾਂ ਐਜੂਕੇਸ਼ਨ ਵਲੰਟੀਅਰ ਦੀਆਂ ਤਨਖ਼ਾਹ 3500 ਸੀ ਉਨ੍ਹਾਂ ਦੀ ਤਨਖਾਹ 15000 ਕਰ ਦਿੱਤੀ ਗਈ ਹੈ। ਜਿਨ੍ਹਾਂ ਦੀ ਤਨਖ਼ਾਹ 6000 ਸੀ ਉਨ੍ਹਾਂ ਦੀ ਵਧਾ ਕੇ 18000 ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜਿਨ੍ਹਾਂ ਦੀ 9500 ਤਨਖ਼ਾਹ ਸੀ ਉਨ੍ਹਾਂ ਦੀ ਵਧਾ ਕੇ 20500 ਕਰ ਦਿੱਤੀ ਗਈ ਹੈ। ਤੇ ਜਿਨ੍ਹਾਂ ਦੀ ਤਨਖ਼ਾਹ 10 ਹਜ਼ਾਰ ਸੀ ਉਨ੍ਹਾਂ ਦੀ ਵਧਾ ਕੇ 22 ਹਜ਼ਾਰ ਕਰ ਦਿੱਤੀ ਗਈ ਹੈ।ਇਸ, ਤੋਂ ਇਲਾਵਾ ਜਿਨ੍ਹਾਂ ਦੀ ਤਨਖ਼ਾਹ 11 ਹਜ਼ਾਰ ਸੀ ਉਨ੍ਹਾਂ ਦੀ ਤਨਖ਼ਾਹ 23 ਹਜ਼ਾਰ ਕਰ ਦਿੱਤੀ ਗਈ ਹੈ ਤੇ 5500 ਰੁਪਏ ਵਾਲਿਆਂ ਦੀ ਤਨਖ਼ਾਹ 15000 ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।


ਇਸ ਦੇ ਨਾਲ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਨ੍ਹਾਂ ਅਧਿਆਪਕਾਂ ਦੇ ਛੁੱਟੀਆਂ ਦੇ ਪੈਸੇ ਨਹੀਂ ਕੱਟੇ ਜਾਣਗੇ ਇਨ੍ਹਾਂ ਨੂੰ ਵੀ ਸਰਕਾਰੀ ਅਧਿਆਪਕਾਂ ਵਾਂਗ ਰਿਆਇਤ ਦਿੱਤੀ ਜਾਵੇਗੀ। ਮਾਨ ਨੇ ਕਿਹਾ ਕਿ ਮਹਿਲਾਵਾਂ ਨੂੰ ਜਣੇਪਾ ਛੁੱਟੀਆਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਹਰ ਸਾਲ ਇਨ੍ਹਾਂ ਦੀ ਤਨਖ਼ਾਹ ਵਿੱਚ 5 ਫ਼ੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।