ਪੜਚੋਲ ਕਰੋ

Potash Found in Punjab: ਪੰਜਾਬ ਦੀ ਧਰਤੀ ਹੇਠੋਂ ਮਿਲਿਆ ਵੱਡਾ ਖਜ਼ਾਨਾ! ਕੇਂਦਰ ਸਰਕਾਰ ਦੇ ਇਸ਼ਾਰੇ ਦੀ ਉਡੀਕ, ਸੂਬਾ ਹੋਏਗਾ ਮਾਲੋਮਾਲ

ਪੰਜਾਬ ਸਰਕਾਰ ਨੇ ਮੰਨਿਆ ਹੈ ਕਿ ਸੂਬੇ ਦੇ ਦੱਖਣ-ਪੱਛਮੀ ਹਿੱਸੇ ਵਿੱਚ ਤਿੰਨ ਮਾਈਨਿੰਗ ਬਲਾਕਾਂ ਵਿੱਚ ਪੋਟਾਸ਼ ਦੇ ਵੱਡੇ ਭੰਡਾਰਾਂ ਦੀ ਪੁਸ਼ਟੀ ਹੋਈ ਹੈ। ਇਸ ਬਾਰੇ ਪੰਜਾਬ ਦੇ ਖਣਨ ਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਨੂੰ ਇਨ੍ਹਾਂ ਪੋਟਾਸ਼ ਭੰਡਾਰਾਂ ਦੀ ਰਾਇਲਟੀ ਮਿਲੇਗੀ।

Huge Reserves of Potash Found in Punjab: ਦੁਨੀਆ ਭਰ ਵਿੱਚ ਮਸ਼ਹੂਰ ਹੈ ਕਿ ਪੰਜ ਦਰਿਆਵਾਂ ਦੇ ਮਾਲਕ ਪੰਜਾਬ ਦੀ ਮਿੱਟੀ ਸੋਨਾ ਉਗਲਦੀ ਹੈ। ਪੰਜਾਬ ਦੀ ਉਪਜਾਊ ਮਿੱਟੀ ਜਿੱਥੇ ਦੇਸ਼ ਦੀਆਂ ਅਨਾਜ ਸਬੰਧੀ ਲੋੜਾਂ ਪੂਰੀਆਂ ਕਰਦੀ ਆਈ ਹੈ, ਉੱਥੇ ਹੀ ਆਪਣੇ ਅੰਦਰ ਹੋਰ ਵੀ ਬਹੁਤ ਕੁਝ ਸਮਾਈ ਬੈਠੀ ਹੈ। ਇਸ ਗੱਲ਼ ਦਾ ਖੁਲਾਸਾ ਹੋਣ ਮਗਰੋਂ ਪੰਜਾਬ ਤੇ ਕੇਂਦਰ ਸਰਕਾਰਾਂ ਐਕਸ਼ਨ ਮੋਡ ਵਿੱਚ ਹਨ। ਜੀ ਹਾਂ, ਪੰਜਾਬ ਦੀ ਧਰਤੀ ਹੇਠੋਂ ਪੋਟਾਸ਼ ਦੇ ਵੱਡੇ ਭੰਡਾਰ ਮਿਲੇ ਹਨ। 

ਪੰਜਾਬ ਸਰਕਾਰ ਨੇ ਮੰਨਿਆ ਹੈ ਕਿ ਸੂਬੇ ਦੇ ਦੱਖਣ-ਪੱਛਮੀ ਹਿੱਸੇ ਵਿੱਚ ਤਿੰਨ ਮਾਈਨਿੰਗ ਬਲਾਕਾਂ ਵਿੱਚ ਪੋਟਾਸ਼ ਦੇ ਵੱਡੇ ਭੰਡਾਰਾਂ ਦੀ ਪੁਸ਼ਟੀ ਹੋਈ ਹੈ। ਇਸ ਬਾਰੇ ਪੰਜਾਬ ਦੇ ਖਣਨ ਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਨੂੰ ਇਨ੍ਹਾਂ ਪੋਟਾਸ਼ ਭੰਡਾਰਾਂ ਦੀ ਰਾਇਲਟੀ ਮਿਲੇਗੀ। ਇਨ੍ਹਾਂ ਦੀ ਜਲਦੀ ਹੀ ਨਿਲਾਮੀ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਕੇਂਦਰ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਦਾ ਸਰਵੇਖਣ ਜਲਦੀ ਪੂਰਾ ਕੀਤਾ ਜਾਵੇ।

ਖਣਨ ਮੰਤਰੀ ਗੋਇਲ ਨੇ ਕਿਹਾ ਕਿ ਹੁਣ ਤੱਕ ਪੂਰੇ ਦੇਸ਼ ਵਿੱਚ ਕਿਤੇ ਵੀ ਪੋਟਾਸ਼ ਖਣਿਜ ਨਹੀਂ ਮਿਲਿਆ ਸੀ। ਪੰਜਾਬ ਪਹਿਲਾ ਸੂਬਾ ਹੈ ਜਿੱਥੇ ਇਸ ਦੀ ਖੋਜ ਸਫਲ ਰਹੀ ਹੈ। ਹੁਣ ਤੱਕ ਦੇਸ਼ ਹਰ ਸਾਲ 50 ਲੱਖ ਟਨ ਪੋਟਾਸ਼ ਆਯਾਤ ਕਰਦਾ ਸੀ, ਜੋ ਮੁੱਖ ਤੌਰ 'ਤੇ ਖਾਦ ਤੇ ਵੱਖ-ਵੱਖ ਉਦਯੋਗਾਂ ਵਿੱਚ ਵਰਤਿਆ ਜਾਂਦਾ ਹੈ ਪਰ ਹੁਣ ਸ੍ਰੀ ਮੁਕਤਸਰ ਸਾਹਿਬ ਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਤਿੰਨ ਮਾਈਨਿੰਗ ਬਲਾਕ ਮਿਲੇ ਹਨ, ਜਿੱਥੇ ਜ਼ਮੀਨ ਹੇਠ ਪੋਟਾਸ਼ ਦੇ ਵੱਡੇ ਭੰਡਾਰ ਮੌਜੂਦ ਹਨ।

ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਬਰਵਾਲਾ ਤੇ ਫਾਜ਼ਿਲਕਾ ਜ਼ਿਲ੍ਹੇ ਦੇ ਸ਼ੇਰੇਵਾਲਾ, ਰਾਮਸਰ, ਸ਼ੇਰਗੜ੍ਹ ਤੇ ਡਾਲਮੀਰ ਖੇੜਾ ਬਲਾਕਾਂ ਵਿੱਚ ਪੋਟਾਸ਼ ਪਾਇਆ ਗਿਆ ਹੈ। ਮੰਤਰੀ ਗੋਇਲ ਨੇ ਲੋਕਾਂ ਦੇ ਸ਼ੰਕਿਆਂ ਨੂੰ ਇਹ ਕਹਿ ਕੇ ਦੂਰ ਕੀਤਾ ਕਿ ਪੋਟਾਸ਼ ਕੱਢਣ ਲਈ ਕਿਸੇ ਵੀ ਕਿਸਾਨ ਦੀ ਜ਼ਮੀਨ ਐਕੁਆਇਰ ਨਹੀਂ ਕੀਤੀ ਜਾਵੇਗੀ ਤੇ ਨਾ ਹੀ ਜ਼ਮੀਨ ਨੂੰ ਨੁਕਸਾਨ ਪਹੁੰਚਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਖਣਿਜ ਉੱਨਤ ਡ੍ਰਿਲਿੰਗ ਪ੍ਰਣਾਲੀ ਰਾਹੀਂ ਕੱਢਿਆ ਜਾਵੇਗਾ, ਜਿਸ ਨਾਲ ਕਿਸਾਨਾਂ ਦੀ ਜ਼ਮੀਨ ਦੀ ਮਾਲਕੀ 'ਤੇ ਕੋਈ ਪ੍ਰਭਾਵ ਨਹੀਂ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਈਨਿੰਗ ਨਾਲ ਪੋਟਾਸ਼ ਪ੍ਰੋਸੈਸਿੰਗ ਉਦਯੋਗਾਂ ਦੀ ਸਥਾਪਨਾ ਵੀ ਹੋਵੇਗੀ, ਜਿਸ ਨਾਲ ਖੇਤਰ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਤੇ ਸਮੁੱਚੇ ਵਿਕਾਸ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੋਟਾਸ਼ ਧਰਤੀ ਤੋਂ 450 ਮੀਟਰ ਹੇਠਾਂ ਮੌਜੂਦ ਹੈ ਤੇ ਇਸ ਨੂੰ ਕੱਢਣ ਤੋਂ ਪਹਿਲਾਂ, ਸਰਕਾਰ ਇਸ ਦੇ ਸਮਾਜਿਕ ਤੇ ਵਾਤਾਵਰਣ ਪ੍ਰਭਾਵਾਂ ਦਾ ਵੀ ਅਧਿਐਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੋਲ ਮਾਈਨਿੰਗ ਬਲਾਕਾਂ ਦੀ ਨਿਲਾਮੀ ਦਾ ਅਧਿਕਾਰ ਹੈ ਪਰ ਇਸ ਤੋਂ ਹੋਣ ਵਾਲੀ ਰਾਇਲਟੀ ਸਿਰਫ਼ ਪੰਜਾਬ ਸਰਕਾਰ ਨੂੰ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਬਰਵਾਲਾ ਬਲਾਕ ਤੋਂ ਮਾਈਨਿੰਗ ਸ਼ੁਰੂ ਕਰਨ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ ਤੇ ਜਿਵੇਂ ਹੀ ਕੇਂਦਰ ਸਰਕਾਰ ਵੱਲੋਂ ਨਿਲਾਮੀ ਪ੍ਰਕਿਰਿਆ ਪੂਰੀ ਹੋ ਜਾਂਦੀ ਹੈ, ਪੋਟਾਸ਼ ਦੀ ਮਾਈਨਿੰਗ ਸ਼ੁਰੂ ਕੀਤੀ ਜਾ ਸਕਦੀ ਹੈ। ਤਿੰਨਾਂ ਬਲਾਕਾਂ ਦਾ ਕੁੱਲ ਖੇਤਰਫਲ ਲਗਪਗ 18 ਵਰਗ ਕਿਲੋਮੀਟਰ ਹੈ। ਮੰਤਰੀ ਨੇ ਕਿਹਾ ਕਿ ਵਿਭਾਗ ਨੇ 104 ਮਾਈਨਿੰਗ ਥਾਵਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਦੀ ਨਿਲਾਮੀ 31 ਮਾਰਚ ਤੱਕ ਕੀਤੀ ਜਾਵੇਗੀ। ਇਸੇ ਤਰ੍ਹਾਂ, 27 ਡਿਸਟਿਲਿੰਗ ਥਾਵਾਂ ਦੀ ਵੀ ਪਛਾਣ ਕੀਤੀ ਗਈ ਹੈ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget