ਪੜਚੋਲ ਕਰੋ

ਦੁਬਈ ਦੇ ਸ਼ੇਖਾਂ ਕੋਲ ਵਿਕ ਰਹੀਆਂ ਪੰਜਾਬ ਦੀਆਂ ਬੇਰੁਜ਼ਗਾਰ ਮੁਟਿਆਰਾਂ 

  ਤਰਨ ਤਾਰਨ: ਪੰਜਾਬ ਦੀਆਂ ਮੁਟਿਆਰਾਂ ਨੂੰ ਦੁਬਈ ਵਿੱਚ ਨੌਕਰੀ ਤੇ ਸੁਨਹਿਰੀ ਭਵਿੱਖ ਦਾ ਲਾਲਚ ਦੇ ਕੇ ਉੱਥੋਂ ਦੇ ਸ਼ੇਖਾਂ ਕੋਲ ਵੇਚਿਆ ਜਾ ਰਿਹਾ ਹੈ। ਇਸ ਗੱਲ ਦਾ ਖ਼ੁਲਾਸਾ ਦੁਬਈ ਦੇ ਸ਼ੇਖਾਂ ਦੇ ਚੁੰਗਲ ਵਿੱਚੋਂ ਮੁਸ਼ਕਲ ਨਾਲ ਆਪਣੀ ਜਾਨ ਬਚਾ ਕੇ ਘਰ ਪੁੱਜੀਆਂ ਜ਼ਿਲ੍ਹਾ ਤਰਨ ਤਾਰਨ ਦੀਆਂ ਤਿੰਨ ਕੁੜੀਆਂ ਨੇ ਕੀਤਾ।
  ਦੋ ਦਿਨਾਂ ਤਕ ਬਣਾਇਆ ਬੰਧਕ
ਕੁੜੀਆਂ ਨੇ ਦੱਸਿਆ ਕਿ ਪਿੰਡ ਪੰਡੋਰੀ ਗੋਲਾ ਦੀ ਇੱਕ ਮਹਿਲਾ ਏਜੰਟ ਨੇ ਉਨ੍ਹਾਂ ਨੂੰ ਦੁਬਈ ਵਿੱਚ ਕਿਸੇ ਪੰਜਾਬੀ ਪਰਿਵਾਰ ਦੇ ਘਰ ਬੱਚੇ ਦੀ ਦੇਖਭਾਲ ਕਰਨ ਬਦਲੇ ਚੰਗੀ ਤਨਖਾਹ ਦਿਵਾਉਣ ਦੇ ਲਾਲਚ ਵਿੱਚ ਉਸ ਨੂੰ ਤੇ ਉਸ ਦੀਆਂ ਸਹੇਲੀਆਂ ਨੂੰ ਦੁਬਈ ਭੇਜਿਆ ਸੀ। ਉਨ੍ਹਾਂ ਦੱਸਿਆ ਕਿ ਦੁਬਈ ਹਵਾਈ ਅੱਡੇ 'ਤੇ ਪਹੁੰਚਦਿਆਂ ਹੀ ਉਨ੍ਹਾਂ ਦੇ ਪਾਸਪੋਰਟ ਤੇ ਮੋਬਾਈਲ ਫੋਨ ਖੋਹ ਲਏ ਗਏ। ਪਹਿਲਾਂ ਦੋ ਦਿਨਾਂ ਤਕ ਉਨ੍ਹਾਂ ਨੂੰ ਬੰਦ ਕਮਰੇ ਵਿੱਚ ਬੰਧਕ ਬਣਾ ਕੇ ਰੱਖਿਆ ਗਿਆ ਤੇ ਫਿਰ ਵੱਖ-ਵੱਖ ਸ਼ੇਖਾਂ ਦੇ ਘਰ ਭੇਜ ਦਿੱਤਾ ਗਿਆ।
  ਸ਼ੇਖਾਂ ਨੇ ਬਾਰ ਗਰਲ ਦਾ ਕੰਮ ਕਰਨ ਲਈ ਕਿਹਾ 
ਸ਼ੇਖਾਂ ਨੇ ਕੁੜੀਆਂ ਅੱਗੇ ਸ਼ਰਤ ਰੱਖੀ ਕਿ ਜਾਂ ਤਾਂ ਉਹ ਡਾਂਸ ਬਾਰ ਵਿੱਚ ਜਾ ਕੇ ਕੰਮ ਕਰਨ ਤੇ ਜਾਂ ਫਿਰ ਉਨ੍ਹਾਂ ਦੇ ਘਰ ਦਾ ਕੰਮ ਕਰਨ। ਕੁੜੀਆਂ ਨੇ ਦੱਸਿਆ ਕਿ ਉਨ੍ਹਾਂ ਬਾਰ ਗਰਲ ਦਾ ਕੰਮ ਨਾ ਮਨਜ਼ੂਰ ਕਰਕੇ ਘਰ ਦੇ ਕੰਮ ਦੀ ਸ਼ਰਤ ਮੰਨ ਲਈ। ਘਰ ਵਿੱਚ ਵੀ ਉਨ੍ਹਾਂ ਨਾਲ ਬਹੁਤ ਮੰਦਾ ਸਲੂਕ ਕੀਤਾ ਗਿਆ। ਜਦੋਂ ਕੁੜੀਆਂ ਨੇ ਆਪਣੇ ਘਰ ਜਾਣ ਲਈ ਕਿਹਾ ਤਾਂ ਸ਼ੇਖਾਂ ਨੇ ਉਨ੍ਹਾਂ  ਨੂੰ ਧਮਕੀ ਦਿੱਤੀ।
  ਵਿਦੇਸ਼ ਮੰਤਰੀ ਨੇ ਕੀਤੀ ਮਦਦ
ਇਸੇ ਦੌਰਾਨ ਕੁੜੀਆਂ ਨੇ ਕਿਸੇ ਤਰੀਕੇ ਆਪਣੇ ਘਰਦਿਆਂ ਨਾਲ ਸਾਰੀ ਗੱਲ ਸਾਂਝੀ ਕੀਤੀ ਜਿਸ ਤੋਂ ਬਾਅਦ ਕਿਸੇ ਸਿਆਸੀ ਲੀਡਰ ਨੇ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਇਸ ਮਸਲੇ ਬਾਰੇ ਗੱਲ ਛੇੜੀ। ਇਸ ਪਿੱਛੋਂ ਸੁਸ਼ਮਾ ਸਵਰਾਜ ਨੇ ਦੁਬਈ ਦੇ ਹਮਰੁਤਬਾ ਮੰਤਰੀ ਤੇ ਪੰਜਾਬ ਸਰਕਾਰ ਨਾਲ ਗੱਲਬਾਤ ਚਲਾ ਕੇ ਕਾਰਵਾਈ ਕੀਤੀ ਤੇ ਤਿੰਨਾਂ ਕੁੜੀਆਂ ਨੂੰ ਸਹੀ ਸਲਾਮਤ ਆਪਣੇ ਘਰ ਵਾਪਸ ਲਿਆਉਣ ਵਿੱਚ ਮਦਦ ਕੀਤੀ।
  ਮਹਿਲਾ ਏਜੰਟ ਖ਼ਿਲਾਫ਼ ਕਾਰਵਾਈ
ਇਸ ਮਾਮਲੇ ਦੇ ਜਾਂਚ ਅਧਿਕਾਰੀ ਡੀਐਸਪੀ ਪਿਆਰਾ ਸਿੰਘ ਨੇ ਦੱਸਿਆ ਕਿ ਕੁੜੀਆਂ ਨੂੰ ਦੁਬਈ ਭੇਜਣ ਵਾਲੀ ਮਹਿਲਾ ਏਜੰਟ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਟਾਪ ਹੈਡਲਾਈਨ

Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget