Bhagwant Mann Tweet: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਇਨਸਾਨ ਦਾ ਇਨਸਾਨਾਂ ਦੇ ਨਾਲ ਵਰਤਾਰਾ ਬਹੁਤ ਬੁਰਾ ਹੋ ਚੁੱਕਿਆ ਹੈ। ਇਸ ਲਈ ਡਿਜੀਟਲ ਜ਼ਮਾਨੇ ਦੇ ਨਾਲ ਪੁਲਿਸ ਨੂੰ ਵੀ ਡਿਜੀਟਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਡਿਜੀਟਲ ਸ਼ਿਕਾਇਤ ਦਰਜ ਕਰਵਾਉਣ ਦੀ ਸਹੂਲਤ ਦੀ ਸ਼ਲਾਘਾ ਕਰਦੇ ਹਾਂ।
ਇਹ ਵੀ ਪੜ੍ਹੋ: ਹੁਣ ਚੰਡੀਗੜ੍ਹੀਆਂ ਨੂੰ ਕਿੱਥੋਂ ਮਿਲੇਗੀ ਸ਼ਰਾਬ! ਪੰਜਾਬ ਦੀ ਸ਼ਰਾਬ ਨੀਤੀ ਨੇ ਦਿੱਤਾ ਝਟਕਾ
ਉਨ੍ਹਾਂ ਕਿਹਾ ਕਿ ਅੱਜ ਜੋ ਐਪ ਲਾਂਚ ਕੀਤੀਆਂ ਗਈਆਂ ਹਨ, ਇਸ ਨਾਲ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ 'ਚ ਪੁਲਿਸ ਨੂੰ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸ਼ਿਕਾਇਤ ਮਿਲਣ ਉਪਰੰਤ ਉਸ 'ਤੇ ਤੁਰੰਤ ਕਾਰਵਾਈ ਕਰਨਾ ਸਾਡੀ ਜ਼ਿੰਮੇਵਾਰੀ ਹੈ।
ਉਨ੍ਹਾਂ ਕਿਹਾ ਕਿ ਅੱਜ ਗੁਮਸ਼ੁਦਾ ਵਿਅਕਤੀਆਂ ਨੂੰ ਲੱਭਣ 'ਚ ਮਦਦ ਕਰਨ ਵਾਲੀ ਐਪ ਲਾਂਚ ਕੀਤੀ ਗਈ ਹੈ। ਸੰਸਦ ਮੈਂਬਰ ਰਹਿੰਦੇ ਮੈਂ ਆਪਣੇ ਲੋਕ ਸਭਾ ਹਲਕੇ ਨੂੰ CCTV ਕੈਮਰਿਆਂ ਨਾਲ ਲੈਸ ਕਰ ਦਿੱਤਾ ਸੀ। ਇਸ ਤਰ੍ਹਾਂ ਪੁਲਿਸ ਦੇ ਡਿਜੀਟਲ ਹੋਣ ਦੇ ਨਾਲ ਉਨ੍ਹਾਂ ਦਾ ਕੰਮ ਘਟ ਜਾਵੇਗਾ।
ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ 10 ਮਹਿਲਾ ਥਾਣਿਆਂ ਦੀ ਗਿਣਤੀ ਨੂੰ ਹੋਰ ਵਧਾਵਾਂਗੇ। ਪੰਜਾਬ ਦੇ ਇਤਿਹਾਸ ’ਚ ਪਹਿਲੀ ਵਾਰ ਹੋਇਆ ਕਿ 5 ਜ਼ਿਲ੍ਹਿਆਂ ਦੀਆਂ ਐਸਐਸਪੀ ਮਹਿਲਾਵਾਂ ਹਨ। ਸਾਡੀ ਇੱਛਾ ਹੈ ਕਿ ਸਾਡੀਆਂ ਧੀਆਂ ਉੱਚੀਆਂ ਉਡਾਰੀਆਂ ਮਾਰਨ ਤੇ ਵੱਡੇ ਅਹੁਦਿਆਂ ਤੱਕ ਪਹੁੰਚਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।