Barnala news: ਬਰਨਾਲਾ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਅੱਗੇ ਸਾਂਝਾ ਮੁਲਾਜ਼ਮ ਫਰੰਟ ਵੱਲੋਂ ਧਰਨਾ ਦਿੱਤਾ ਗਿਆ, ਜਿਸ ਵਿੱਚ ਸਰਕਾਰੀ ਵਿਭਾਗਾਂ ਦੇ ਸੈਂਕੜੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਅੱਜ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਮੁਲਾਜ਼ਮ ਫਰੰਟ ਪੰਜਾਬ ਸਰਕਾਰ ਦੇ ਸਮੂਹ ਮੰਤਰੀਆਂ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦੇ ਰਿਹਾ ਹੈ।
ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਸਾਡੀਆਂ ਮੰਗਾਂ ਵੱਲ ਕੋਈ ਵੀ ਸਰਕਾਰ ਧਿਆਨ ਨਹੀਂ ਦੇ ਰਹੀ। ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਸਾਡੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਹੈ।
ਇਹ ਵੀ ਪੜ੍ਹੋ: Ludhaina News: ਭਰਾ ਨੇ ਸੱਭਲ ਮਾਰ-ਮਾਰ ਕੀਤਾ ਵੱਡੇ ਭਰਾ ਦਾ ਕਤਲ, ਪਿਉ ਨੂੰ ਵੀ ਕੀਤਾ ਜ਼ਖ਼ਮੀ
ਇਸ ਲਈ ਜ਼ਿਲ੍ਹੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਅੱਜ ਬਰਨਾਲਾ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੀ ਸਾਡੇ ਨਾਲ ਕੀਤੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਪਿੱਛੇ ਹਟ ਗਈ ਹੈ।
ਉਹ ਸਾਡੀ ਪੁਰਾਣੀ ਪੈਨਸ਼ਨ ਬਹਾਲ ਕਰਨ, ਠੇਕਾ ਪ੍ਰਣਾਲੀ ਬੰਦ ਕਰਨ, ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਤਨਖ਼ਾਹ, ਟੀਏ-ਡੀਏ ਆਦਿ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨ।
ਉਨ੍ਹਾਂ ਕਿਹਾ ਕਿ ਮੰਤਰੀ ਮੀਤ ਹੇਅਰ ਖ਼ੁਦ ਸਾਡੇ ਧਰਨੇ 'ਚ ਆ ਕੇ ਸਾਡੀਆਂ ਮੰਗਾਂ ਨੂੰ ਜਾਇਜ਼ ਠਹਿਰਾਉਂਦੇ ਰਹੇ ਹਨ ਪਰ ਹੁਣ ਸੱਤਾ 'ਚ ਆਉਣ ਤੋਂ ਬਾਅਦ ਉਨ੍ਹਾਂ ਨੇ ਸਾਡੀਆਂ ਮੰਗਾਂ ਨੂੰ ਸੁਣਨਾ ਬੰਦ ਕਰ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕਰੇ। ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।
ਇਹ ਵੀ ਪੜ੍ਹੋ: Chandigarh News: ਆਖਰ ਸੰਭਾਲ ਹੀ ਲਿਆ ਚੰਡੀਗੜ੍ਹ ਦੇ ਨਵੇਂ ਮੇਅਰ ਨੇ ਅਹੁਦਾ