(Source: ECI/ABP News)
ਕਿਸਾਨਾਂ ਵੱਲੋਂ ਪੀਐਮ ਮੋਦੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ, ਸੈਂਕੜੇ ਕਿਸਾਨ ਹਿਰਾਸਤ 'ਚ ਲਏ
ਪੰਜਾਬ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਿਸਾਨਾਂ ਨੇ ਵਿਰੋਧ ਕੀਤਾ। ਕਿਸਾਨਾਂ ਨੇ ਕਈ ਥਾਵਾਂ ਉੱਪਰ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਗਟ ਕੀਤਾ। ਅਬੋਹਰ ਵਿਖੇ ਕਿਸਾਨਾਂ ਨੇ ਨਾਅਰੇਬਾਜ਼ੀ ਕਰਦਿਆਂ ਧਰਨਾ ਲਾ ਦਿੱਤਾ।
![ਕਿਸਾਨਾਂ ਵੱਲੋਂ ਪੀਐਮ ਮੋਦੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ, ਸੈਂਕੜੇ ਕਿਸਾਨ ਹਿਰਾਸਤ 'ਚ ਲਏ Hundreds of farmers detained for protesting against PM Modi with black flags ਕਿਸਾਨਾਂ ਵੱਲੋਂ ਪੀਐਮ ਮੋਦੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ, ਸੈਂਕੜੇ ਕਿਸਾਨ ਹਿਰਾਸਤ 'ਚ ਲਏ](https://feeds.abplive.com/onecms/images/uploaded-images/2022/02/17/5bf4e6c545d594bdf79d853d62298e54_original.jpeg?impolicy=abp_cdn&imwidth=1200&height=675)
ਅਬੋਹਰ: ਪੰਜਾਬ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਿਸਾਨਾਂ ਨੇ ਵਿਰੋਧ ਕੀਤਾ। ਕਿਸਾਨਾਂ ਨੇ ਕਈ ਥਾਵਾਂ ਉੱਪਰ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਗਟ ਕੀਤਾ। ਅਬੋਹਰ ਵਿਖੇ ਕਿਸਾਨਾਂ ਨੇ ਨਾਅਰੇਬਾਜ਼ੀ ਕਰਦਿਆਂ ਧਰਨਾ ਲਾ ਦਿੱਤਾ। ਇਸ ਦਾ ਪਤਾ ਲੱਗਦਿਆਂ ਹੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਪੁਲਿਸ ਨੇ ਕਾਰਵਾਈ ਕਰਦਿਆਂ 100 ਦੇ ਕਰੀਬ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।
ਦੱਸ ਦਈਏ ਕਿ ਪੀਐਮ ਮੋਦੀ ਅੱਜ ਅਬੋਹਰ ਵਿੱਚ ਪਹੁੰਚੇ ਸੀ। ਇਸੇ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਹੋਣ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਗਿਆ। ਇਸ ਦੌਰਾਨ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਵੀ ਲਾ ਦਿੱਤਾ ਗਿਆ। ਕਿਸਾਨਾਂ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨੇ ਕਿਸਾਨਾਂ ਨਾਲ ਸਮਝੌਤੇ ਦੌਰਾਨ ਮੰਨੀਆਂ ਮੰਗਾਂ ਲਾਗੂ ਨਹੀਂ ਕੀਤੀਆਂ ਗਈਆਂ।
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਵਿੱਚ ਬੁਰਜ ਮੁਹਾਰ ਤੋਂ ਤਾਜ਼ਾ ਪੱਟੀ ਪੰਜਾਵਾ ਨਹਿਰ 'ਤੇ ਪ੍ਰਧਾਨ ਮੰਤਰੀ ਮੋਦੀ ਦੇ ਵਿਰੋਧ ਵਿੱਚ ਕਾਲੇ ਝੰਡੇ ਲੈ ਕੇ ਨਾਅਰੇਬਾਜ਼ੀ ਕੀਤੀ ਗਈ। ਹਾਲਾਂਕਿ ਸੁਰੱਖਿਆ ਦੇ ਮੱਦੇਨਜ਼ਰ ਮੌਕੇ ਤੇ ਪੁਲਿਸ ਬਲ ਤਾਇਨਾਤ ਕੀਤੇ ਗਏ। ਪੁਲਿਸ ਬਲ ਨੇ ਹਾਲਾਂਕਿ ਕਰੀਬ 100 ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)