ਬ੍ਰੇਕਿੰਗ ਨਿਊਜ਼ : ਥਾਣਾ ਉੜਮੁੜ ਟਾਂਡਾ ਵਿਖੇ ਖੜੇ ਸੈਂਕੜੇ ਵਾਹਨਾਂ ਨੂੰ ਲੱਗੀ ਅੱਗ, ਕਈ ਵਾਹਨ ਸੜ ਕੇ ਸੁਆਹ
ਐਸਐਚਓ ਦੀ ਸੂਝ ਬੂਝ ਨਾਲ ਅਨੇਕਾਂ ਵਾਹਨਾਂ ਨੂੰ ਬਚਾਇਆ ਗਿਆ। ਅੱਗ ਲੱਗਣ ਦਾ ਕਾਰਨ ਨਹੀਂ ਪਤਾ ਲਗ ਸਕਿਆ। ਜ਼ਿਕਰਯੋਗ ਹੈ ਕਿ ਥਾਣਾ ਟਾਂਡਾ ਦੇ ਬਾਹਰ ਲੋਕਾਂ ਦੀ ਭੀੜ ਲੱਗਣੀ ਸ਼ੁਰੂ ਹੋ ਗਈ ਤੇ ਅੱਗ 'ਤੇ ਕਾਬੂ ਪਾਉਣ...
ਹੁਸ਼ਿਆਰਪੁਰ : ਥਾਣਾ ਉੜਮੁੜ ਟਾਂਡਾ ਵਿਖੇ ਖੜੇ ਸੈਂਕੜੇ ਵਾਹਨਾਂ ਨੂੰ ਅੱਗ ਲੱਗ ਗਈ ਹੈ। ਐਸਐਚਓ ਦੀ ਸੂਝ ਬੂਝ ਨਾਲ ਅਨੇਕਾਂ ਵਾਹਨਾਂ ਨੂੰ ਬਚਾਇਆ ਗਿਆ। ਅੱਗ ਲੱਗਣ ਦਾ ਕਾਰਨ ਨਹੀਂ ਪਤਾ ਲਗ ਸਕਿਆ। ਜ਼ਿਕਰਯੋਗ ਹੈ ਕਿ ਥਾਣਾ ਟਾਂਡਾ ਦੇ ਬਾਹਰ ਲੋਕਾਂ ਦੀ ਭੀੜ ਲੱਗਣੀ ਸ਼ੁਰੂ ਹੋ ਗਈ ਤੇ ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ: ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਦਾ ਇੱਕ ਹੋਰ ਮੰਤਰੀ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਸਦਾ ਨਜ਼ਰ ਆ ਰਿਹਾ ਹੈ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ’ਤੇ ਪਿੰਡ ਭਗਤਪੁਰਾ ਦੀ ਜ਼ਮੀਨ ਵੇਚ ਕੇ ਕਰੋੜਾਂ ਰੁਪਏ ਦਾ ਘਪਲਾ ਕਰਨ ਦਾ ਦੋਸ਼ ਲਗਾਏ ਹਨ। ਘਪਲੇ ਦੇ ਇਲਜ਼ਾਮ ਲਗਾਉਂਦੇ ਹੋਏ ਕੁਲਦੀਪ ਨੇ ਕਿਹਾ ਕਿ ਗੋਲਡਨ ਗੇਟ ਨੇੜੇ ਸਥਿਤ ਅਲਫ਼ਾ ਇੰਟਰਨੈਸ਼ਨਲ ਸਿਟੀ ਕਲੋਨੀ ਵਿੱਚ ਪੰਚਾਇਤ ਦੀ 32 ਕਨਾਲ 16 ਮਰਲੇ ਜ਼ਮੀਨ 1 ਕਰੋੜ 25 ਲੱਖ ਰੁਪਏ ਵਿੱਚ ਵਿਕੀ ਜਦੋਂਕਿ ਇਸ ਦੀ ਕੁੱਲ ਕੀਮਤ ਸਾਢੇ ਸੱਤ ਕਰੋੜ ਪ੍ਰਤੀ ਏਕੜ ਬਣਦੀ ਹੈ। ਇਸ 'ਚ ਕਰੀਬ 28 ਕਰੋੜ ਦਾ ਘਪਲਾ ਹੋਇਆ ਹੈ।
ਉਨ੍ਹਾਂ ਕਿਹਾ ਕਿ ਇਹ ਸਾਰਾ ਮਾਮਲਾ ਸਾਲ 2015 ਤੋਂ ਅਕਾਲੀ ਦਲ ਦੀ ਸਰਕਾਰ ਵੇਲੇ ਸ਼ੁਰੂ ਹੋਇਆ। ਉਨ੍ਹਾਂ ਕਿਹਾ ਕਿ 10 ਮਾਰਚ 2022 ਨੂੰ ਕਾਂਗਰਸ ਦੀ ਹਾਰ ਹੋਈ ਅਤੇ ਅਗਲੇ ਹੀ ਦਿਨ 11 ਮਾਰਚ 2022 ਨੂੰ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਜ਼ਮੀਨ ਨੂੰ ਵੇਚਣ ਦੇ ਦਸਤਾਵੇਜ਼ਾਂ 'ਤੇ ਦਸਤਖਤ ਕਰਕੇ ਮੋਹਰ ਲਗਾ ਦਿੱਤੀ। ਜਦੋਂ ਉਨ੍ਹਾਂ ਨੇ ਅਜਿਹਾ ਕੀਤਾ ਤਾਂ ਉਸ ਸਮੇਂ ਚੋਣ ਜ਼ਾਬਤਾ ਲਾਗੂ ਸੀ। ਧਾਲੀਵਾਲ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਚੰਨੀ ਦੀ ਅਗਵਾਈ 'ਚ 11 ਮਾਰਚ ਨੂੰ ਅਸਤੀਫਾ ਦੇ ਦਿੱਤਾ ਅਤੇ ਉਸੇ ਦਿਨ ਕਾਹਲੀ ਚ ਤ੍ਰਿਪਤ ਬਾਜਵਾ ਨੇ ਸਾਈਨ ਕੀਤੇ।
ਇਸ ਸਾਰੇ ਮਾਮਲੇ 'ਤੇ ਬੋਲਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਲਈ 3 ਨਵੰਬਰ ਨੂੰ ਇੱਕ ਕਮੇਟੀ ਦਾ ਗਠਨ ਕੀਤਾ ਹੈ, ਜੋ 8 ਦਿਨਾਂ ਵਿੱਚ ਇਸ ਦੀ ਜਾਂਚ ਕਰਕੇ ਸਾਰੀ ਰਿਪੋਰਟ ਉਨ੍ਹਾਂ ਨੂੰ ਸੌਂਪੇਗੀ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿੱਚ ਆਈਏਐਸ ਅਧਿਕਾਰੀ ਅਮਿਤ ਕੁਮਾਰ, ਪੈਂਡੂ ਵਿਕਾਸ ਵਿਭਾਗ ਦੇ ਜੁਆਇੰਟ ਡਾਇਰੈਕਟਰ ਸਰਬਜੀਤ ਸਿੰਘ, ਸੀਨੀਅਰ ਲਾਅ ਅਫਸਰ ਜੇ.ਈ ਹਰਵਿੰਦਰ ਸਿੰਘ ਆਹਲੂਵਾਲੀਆ ਨੂੰ ਸ਼ਾਮਲ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਕਮੇਟੀ ਦੀ ਜਾਂਚ ਰਿਪੋਰਟ ਵਿੱਚ ਜੋ ਵੀ ਸ਼ਾਮਲ ਪਾਇਆ ਗਿਆ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜੇਕਰ ਕਮੇਟੀ ਨੇ ਕਿਹਾ ਤਾਂ ਜ਼ਮੀਨ ਦੀ ਰਜਿਸਟਰੀ ਰੱਦ ਹੋ ਜਾਵੇਗੀ।ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ 'ਆਪ' ਸਰਕਾਰ ਨੇ ਕਾਂਗਰਸ ਸਰਕਾਰ 'ਚ ਮੰਤਰੀ ਰਹਿ ਚੁੱਕੇ ਸਾਧੂ ਸਿੰਘ ਧਰਮਸੋਤ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਹੈ।