ਜਲੰਧਰ : ਜਲੰਧਰ 'ਚ ਸ਼ੁੱਕਰਵਾਰ ਦੇਰ ਰਾਤ ਤਰਨਤਾਰਨ ਦੇ ਪਿੰਡ ਖਾਰਾ ਨਿਵਾਸੀ ਪਤੀ-ਪਤਨੀ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਖੁਦਕੁਸ਼ੀ ਦਾ ਕਾਰਨ ਘਰੇਲੂ ਝਗੜਾ ਦੱਸਿਆ ਜਾ ਰਿਹਾ ਹੈ। ਜਿਸ ਤੋਂ ਬਾਅਦ ਪੁਲਿਸ  ਨੇ 174 ਦੀ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।


ਜਾਣਕਾਰੀ ਅਨੁਸਾਰ ਤਰਨਤਾਰਨ ਦੇ ਪਿੰਡ ਖਾਰਾ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਪੁੱਤਰ ਨਿਰਵੈਰ ਸਿੰਘ ਦਾ ਆਪਣੇ ਸਹੁਰਿਆਂ ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰ ਚੱਲ ਰਿਹਾ ਸੀ। ਉਸ ਦੀ ਪਤਨੀ ਕਿਰਨਦੀਪ ਕੌਰ ਡੇਢ ਮਹੀਨੇ ਤੋਂ ਆਪਣੇ ਮਾਪਿਆਂ ਨਾਲ ਜਲੰਧਰ ਗਈ ਹੋਈ ਸੀ। ਕਿਰਨਦੀਪ ਕੌਰ ਦਾ ਵੀ ਆਪਣੇ ਸਹੁਰਿਆਂ ਨਾਲ ਝਗੜਾ ਹੋਇਆ ਸੀ। ਇਸ ਤੋਂ ਬਾਅਦ ਦੋਵੇਂ ਆਪੋ-ਆਪਣੇ ਘਰ ਰਹਿ ਰਹੇ ਸਨ।

 

ਬੀਤੇ ਦਿਨ ਨਿਰਵੈਰ ਸਿੰਘ ਆਪਣੀ ਪਤਨੀ ਨੂੰ ਲੈਣ ਜਲੰਧਰ ਆਪਣੇ ਸਹੁਰੇ ਘਰ ਆਇਆ ਹੋਇਆ ਸੀ। ਜਿੱਥੇ ਉਸ ਨੇ ਅਤੇ ਕਿਰਨਦੀਪ ਕੌਰ ਨੇ ਜ਼ਹਿਰ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਸਹੁਰੇ ਅਤੇ ਪੇਕੇ ਪੱਖ ਦੋਵਾਂ ਦੇ ਬਿਆਨ ਦਰਜ ਕਰਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ। ਪਤੀ-ਪਤਨੀ ਦੇ ਇਸ ਕਦਮ ਨਾਲ ਦੋਵੇਂ ਛੋਟੇ ਬੱਚਿਆਂ ਦੇ ਸਿਰ ਤੋਂ ਮਾਪਿਆਂ ਦਾ ਛਾਇਆ ਉੱਠ ਗਿਆ।

ਕਿਰਨਦੀਪ ਕੌਰ ਦੇ ਪਿਤਾ ਨੇ ਦੋਸ਼ ਲਾਇਆ ਕਿ ਵਿਆਹ ਤੋਂ ਬਾਅਦ ਸਹੁਰੇ ਵਾਲੇ ਦਾਜ ਦੀ ਮੰਗ ਕਰਦੇ ਸਨ, ਜਿਸ ਕਾਰਨ ਲੜਾਈ ਹੋਈ। ਇਸ ਤੋਂ ਨਾਰਾਜ਼ ਹੋ ਕੇ ਕਿਰਨਦੀਪ ਘਰ ਛੱਡ ਕੇ ਆ ਗਈ ਸੀ। ਇਸ ਗੱਲ ਤੋਂ ਉਸ ਦਾ ਪਤੀ ਨਿਰਵੈਰ ਸਿੰਘ ਨਾਰਾਜ਼ ਸੀ ਪਰ ਧੀਆਂ ਦੀ ਖ਼ਾਤਰ ਉਹ ਕਿਰਨਦੀਪ ਨੂੰ ਨਾਲ ਲੈ ਕੇ ਜਾਣ ਲਈ ਆਇਆ ਸੀ। ਸ਼ੁੱਕਰਵਾਰ ਦੇਰ ਰਾਤ ਦੋਹਾਂ ਨੇ ਕਮਰੇ 'ਚ ਜ਼ਹਿਰੀਲਾ ਪਦਾਰਥ ਨਿਗਲ ਲਿਆ, ਜਿਨ੍ਹਾਂ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।