Punjab News: ਬਰਨਾਲਾ ਦੇ ਪਿੰਡ ਮੋਡ ਨਾਭਾ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਇੱਕ ਘਰ ਦੀ ਛੱਤ ਡਿੱਗ ਗਈ, ਜਿਸ ਕਰਕੇ ਘਰ ਵਿੱਚ ਸੌ ਰਹੇ ਪਤੀ-ਪਤਨੀ (ਜੋੜੇ) ਦੀ ਮੌਤ ਹੋ ਗਈ। ਇਹ ਘਟਨਾ ਰਾਤ 11 ਵਜੇ ਦੇ ਕਰੀਬ ਵਾਪਰੀ। 60 ਸਾਲਾ ਕਰਨੈਲ ਸਿੰਘ ਅਤੇ ਉਸ ਦੀ ਪਤਨੀ 55 ਸਾਲਾ ਨਰਿੰਦਰ ਕੌਰ ਅਤੇ ਉਨ੍ਹਾਂ ਦਾ 12 ਸਾਲਾ ਪੁੱਤਰ ਘਰ ਵਿੱਚ ਸੁੱਤੇ ਪਏ ਸੀ।

ਅਚਾਨਕ ਛੱਤ ਡਿੱਗਣ ਕਾਰਨ ਕਰਨੈਲ ਸਿੰਘ ਅਤੇ ਨਰਿੰਦਰ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿੱਚ ਉਨ੍ਹਾਂ ਦਾ ਪੁੱਤਰ ਜ਼ਖਮੀ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪਿੰਡ ਵਾਸੀ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਨੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮਲਬੇ ਵਿੱਚੋਂ ਬਾਹਰ ਕੱਢਿਆ। ਜ਼ਖਮੀ ਬੱਚੇ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਇਸ ਤੋਂ ਇਲਾਵਾ ਬਰਨਾਲਾ ਵਿੱਚ ਅਜੇ ਵੀ ਖੇਤ ਮੀਂਹ ਦੇ ਪਾਣੀ ਨਾਲ ਭਰੇ ਹੋਏ ਹਨ। ਲੋਕਾਂ ਦੀਆਂ ਫਸਲਾਂ ਤਬਾਹ ਹੋ ਗਈਆਂ ਹਨ। ਬਰਨਾਲਾ ਦੇ 134 ਪਿੰਡ ਡੁੱਬ ਗਏ ਹਨ। ਬਰਨਾਲਾ ਵਿੱਚ ਹੁਣ ਤੱਕ ਤਿੰਨ ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਸ ਸਮੇਂ ਮੌਸਮ ਨੇ ਸਾਥ ਦਿੱਤਾ ਅਤੇ ਮੀਂਹ ਰੁੱਕ ਗਿਆ ਹੈ। ਲੋਕਾਂ ਦੀ ਤੇਜ਼ੀ ਨਾਲ ਮਦਦ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।