5ਵੀਂ ਕੁੜੀ ਹੋਣ ਮਗਰੋਂ ਪਤਨੀ ਦਾ ਕਤਲ, ਖੁਦ ਨੂੰ ਵੀ ਕੀਤਾ ਜ਼ਖਮੀ
ਏਬੀਪੀ ਸਾਂਝਾ | 17 Apr 2019 06:05 PM (IST)
ਜ਼ਿਲ੍ਹਾ ਰੂਪਨਗਰ ਦੇ ਪਿੰਡ ਝਿਜੜੀ ‘ਚ ਵਿਅਕਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਬਾਅਦ ‘ਚ ਆਪਣੇ ਆਪ ਨੂੰ ਵੀ ਜ਼ਖ਼ਮੀ ਕਰ ਲਿਆ।

ਆਨੰਦਪੁਰ ਸਾਹਿਬ: ਜ਼ਿਲ੍ਹਾ ਰੂਪਨਗਰ ਦੇ ਪਿੰਡ ਝਿਜੜੀ ‘ਚ ਵਿਅਕਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਬਾਅਦ ‘ਚ ਆਪਣੇ ਆਪ ਨੂੰ ਵੀ ਜ਼ਖ਼ਮੀ ਕਰ ਲਿਆ। ਉਸ ਨੂੰ ਹੁਣ ਸਿਵਲ ਹਸਪਤਾਲ ਸ਼੍ਰੀ ਆਨੰਦਪੁਰ ਸਾਹਿਬ ‘ਚ ਦਾਖਲ ਕਰਵਾਇਆ ਗਿਆ ਹੈ। ਕਤਲ ਦਾ ਕਾਰਨ ਪੰਜ ਧੀਆਂ ਦਾ ਜਨਮ ਮੰਨਿਆ ਜਾ ਰਿਹਾ ਹੈ। ਮ੍ਰਿਤਕਾ ਦੇ ਭਰਾ ਅਵਤਾਰ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਅਨੀਤਾ ਰਾਣੀ ਦਾ ਰਾਕੇਸ਼ ਕੁਮਾਰ ਨਾਲ ਵਿਆਹ 2004 ‘ਚ ਹੋਇਆ ਸੀ। ਉਸ ਦੇ ਪਹਿਲਾਂ ਹੀ ਚਾਰ ਕੁੜੀਆਂ ਸੀ। ਅਨੀਤਾ ਨੇ ਪੰਜ ਮਹੀਨੇ ਪਹਿਲਾਂ ਹੀ 5ਵੀਂ ਕੁੜੀ ਨੂੰ ਜਨਮ ਦਿੱਤਾ ਸੀ। ਇਸ ਤੋਂ ਰਾਕੇਸ਼ ਪ੍ਰੇਸ਼ਾਨ ਸੀ। ਹਾਸਲ ਜਾਣਕਾਰੀ ਮੁਤਾਬਕ ਰਾਕੇਸ਼ ਨੇ ਆਪਣੀ ਪਤਨੀ ਦਾ ਕਤਲ ਕੀਤਾ ਤੇ ਜਦੋਂ 108 ਐਂਬੂਲੈਂਸ ਲਾਸ਼ ਲੈਣ ਆਈ ਤਾਂ ਉਸ ਨੇ ਖੁਦ ਨੂੰ ਵੀ ਤੇਜ਼ਧਾਰ ਹਥਿਆਰ ਨਾਲ ਜ਼ਖ਼ਮੀ ਕਰ ਲਿਆ। ਫਿਲਹਾਲ ਮੁੱਢਲੀ ਜਾਂਚ ‘ਚ ਜੁਟੀ ਹੋਈ ਹੈ।