Chandigrah news : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਜਪਾਲ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਸਿਰਫ਼ ਸੂਬੇ ਦੇ ਲੋਕਾਂ ਪ੍ਰਤੀ ਜਵਾਬਦੇਹ ਹਨ ਨਾ ਕਿ ਕੇਂਦਰ ਵੱਲੋਂ ਨਿਯੁਕਤ ਕੀਤੇ ਗਏ ਕਿਸੇ ਵਿਅਕਤੀ ਲਈ। 

Continues below advertisement


ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਰਾਜਪਾਲ ਨੂੰ ਜਾਣੂ ਕਰਵਾਇਆ ਕਿ ਉਨ੍ਹਾਂ ਨੂੰ ਮੀਡੀਆ ਰਾਹੀਂ ਉਨ੍ਹਾਂ ਦੇ ਪੱਤਰ ਬਾਰੇ ਪਤਾ ਲੱਗਾ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਵੱਲੋਂ ਉਠਾਏ ਗਏ ਸਾਰੇ ਮੁੱਦੇ ਸੂਬੇ ਦੇ ਅਧਿਕਾਰ ਖੇਤਰ ਨਾਲ ਸਬੰਧਤ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਮੁੱਦਿਆਂ ਲਈ ਉਹ 3 ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਵੱਡੇ ਫਤਵੇ ਰਾਹੀਂ ਚੁਣਿਆ ਹੈ।



ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਸਰਕਾਰ ਵੱਲੋਂ ਨਿਯੁਕਤ ਵਿਅਕਤੀ ਨੂੰ ਜਵਾਬਦੇਹ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਰਾਜਪਾਲ ਦੁਆਰਾ ਉਠਾਏ ਗਏ ਸਾਰੇ ਸਵਾਲਾਂ ਦਾ ਜਵਾਬ ਹੈ। ਭਗਵੰਤ ਮਾਨ ਨੇ ਕਿਹਾ ਕਿ ਰਾਜਪਾਲ ਨੂੰ ਉਪਦੇਸ਼ ਦੇਣ ਦੀ ਬਜਾਏ ਸੰਵਿਧਾਨ ਵਿੱਚ ਦਰਜ ਆਪਣੇ ਫਰਜ਼ਾਂ ਨੂੰ ਸੁਚਾਰੂ ਢੰਗ ਨਾਲ ਨਿਭਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ।


ਇਹ ਵੀ ਪੜ੍ਹੋ: WPL Auction 2023: ਇਨ੍ਹਾਂ ਖਿਡਾਰੀਆਂ 'ਤੇ ਹੋਈ ਪੈਸਿਆਂ ਦੀ ਬਾਰਿਸ਼, ਜਾਣੋ ਨਿਲਾਮੀ ਦੇ ਟਾਪ-4 ਸਭ ਤੋਂ ਕੀਮਤੀ ਖਿਡਾਰੀ