Punjab News: ਵਿਜੀਲੈਂਸ ਦੇ ਸਿਕੰਜੇ ਮਗਰੋਂ ਸਾਬਕਾ ਮੁੱਖ ਮੰਤਰੀ ਮੰਤਰੀ ਚਰਨਜੀਤ ਚੰਨੀ ਪੰਜਾਬ ਸਰਕਾਰ ਉੱਪਰ ਜੰਮ ਕੇ ਵਰ੍ਹੇ ਹਨ। ਇਸ ਦੇ ਨਾਲ ਹੀ ਏਬੀਪੀ ਸਾਂਝਾ ਨਾਲ ਗੱਲ ਕਰਦਿਆਂ ਉਨ੍ਹਾਂ ਦਾ ਦਾ ਦੁੱਖੜਾ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਉਹ ਸਿਰਫ 3 ਮਹੀਨੇ ਸੀਐਮ ਬਣੇ ਪਰ ਹੁਣ ਸਰਕਾਰ ਉਨ੍ਹਾਂ ਪਿੱਛੇ ਹੱਥ ਧੋ ਕੇ ਮੇਰੇ ਪਿੱਛੇ ਪੈ ਗਈ ਹੈ। 


ਦੱਸ ਦਈਏ ਕਿ ਪੰਜਾਬ ਦੇ ਕਾਂਗਰਸੀ ਲੀਡਰ ਵਿਜੀਲੈਂਸ ਦੇ ਨਿਸ਼ਾਨੇ ਉੱਪਰ ਹਨ। ਇਸ ਵਾਰ ਵਿਜੀਲੈਂਸ ਦੀ ਰਡਾਰ 'ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਹਨ। ਸਾਬਕਾ ਸੀਐਮ ਚੰਨੀ ਖ਼ਿਲਾਫ਼ ਵਿਜੀਲੈਂਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਟੂਰਿਜ਼ਮ ਮਹਿਕਮੇ ਦੇ ਅਫ਼ਸਰ ਵੀ ਵਿਜੀਲੈਂਸ ਦੇ ਰਡਾਰ 'ਤੇ ਹਨ। 


ਇਹ ਮਾਮਲਾ ਉਦਘਾਟਨੀ ਸਮਾਗਮ 'ਚ ਲੱਖਾਂ ਦੇ ਘਪਲੇ ਦਾ ਹੈ। ਇਲਜ਼ਾਮ ਹਨ ਕਿ ਸਾਲ 2021 ਦੇ ਸਮਾਗਮ 'ਚ ਲੱਖਾਂ ਰੁਪਏ ਦਾ ਘਪਲਾ ਹੋਇਆ ਸੀ। ਇਹ ਸਮਾਗਮ ਚਮਕੌਰ ਸਾਹਿਬ ਥੀਮ ਪਾਰਕ ਦਾ ਉਦਘਾਟਨੀ ਸਮਾਗਮ ਸੀ। ਸਾਬਕਾ ਸੀਐਮ ਚੰਨੀ ਨੇ 19 ਨਵੰਬਰ, 2021 ਨੂੰ ਥੀਮ ਪਾਰਕ ਦਾ ਉਦਘਾਟਨ ਕੀਤਾ ਸੀ। ਉਦਘਾਟਨੀ ਸਮਾਗਮ 'ਤੇ 1 ਕਰੋੜ 47 ਲੱਖ ਰੁਪਏ ਦਾ ਖ਼ਰਚ ਆਇਆ ਸੀ।


ਇਸ ਦੌਰਾਨ ਏਬੀਪੀ ਸਾਂਝਾ ਨਾਲ ਖਾਸ ਗੱਲਬਾਤ ਕਰਦਿਆਂ ਸੀਐਮ ਚੰਨੀ ਨੇ ਕਿਹਾ ਕਿ ਸਰਕਾਰ ਹੱਥ ਧੋ ਕੇ ਮੇਰੇ ਪਿੱਛੇ ਪਈ ਹੋਈ ਹੈ। ਸਰਕਾਰ ਹਰ ਹਾਲਤ ਵਿੱਚ ਮੈਨੂੰ ਅੰਦਰ ਕਰਨਾ ਚਾਹੁੰਦੀ ਹੈ। ਇਸ ਲਈ ਮੇਰੀ ਜਾਇਦਾਦ ਦਾ ਰਿਕਾਰਡ ਖੰਗਾਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਤਾਂ ਸਿਰਫ ਤਿੰਨ ਮਹੀਨੇ ਮੁੱਖ ਮੰਤਰੀ ਰਿਹਾ, ਪਰ ਹੁਣ ਮੇਰਾ ਜਿਉਣਾ ਹਰਾਮ ਕੀਤਾ ਹੋਇਆ ਹੈ।


ਇਹ ਵੀ ਪੜ੍ਹੋ: Punjab News: ਵਿਜੀਲੈਂਸ ਦੇ ਨਿਸ਼ਾਨੇ 'ਤੇ ਸਾਬਕਾ ਸੀਐਮ ਚਰਨਜੀਤ ਚੰਨੀ, ਉਦਘਾਟਨੀ ਸਮਾਗਮ 'ਚ ਘਪਲੇ ਦੇ ਇਲਜ਼ਾਮ


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।