Lawrence Bisnoi Interview: ਗੈਂਗਸਟਰ ਲਾਰੈਂਸ ਬਿਸਨੋਈ ਦੀ ਜੇਲ੍ਹ 'ਚ ਹੋਈ ਇੰਟਰਵਿਊ ਦੇ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਹੀ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਪੰਜਾਬ ਹਰਿਆਣਾ ਹਾਈਕੋਰਟ ਦੀ ਐਸਆਈਟੀ ਵੱਲੋਂ ਦਿੱਤੀ ਗਈ ਰਿਪੋਰਟ ਵਿੱਚ ਉਨ੍ਹਾਂ ਨੇ ਪਹਿਲਾਂ ਹੀ ਕਿਹਾ ਸੀ ਕਿ ਇਹ ਇੰਟਰਵਿਊ ਪੰਜਾਬ ਦੀ ਜੇਲ੍ਹ ਵਿੱਚ ਹੋਈ ਸੀ।


ਕੁੰਵਰ ਵਿਜੇ ਪ੍ਰਤਾਪ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਮਾਮਲਾ Lawrence Bisnoi ਦੀ ਜੇਲ ਵਿੱਚ ਹੋਈ Interview ਦਾ, ਹੁਣ High Court ਦੀ SIT ਨੇ ਰਿਪੋਰਟ ਕਰ ਦਿੱਤੀ ਕਿ  ਗੈਂਗਸਟਰ ਦਾ ਇੰਟਰਵਿਊ ਪੰਜਾਬ ਵਿੱਚ ਹੀ ਹੋਇਆ ਹੈ।



ਉਨ੍ਹਾਂ ਕਿਹਾ ਕਿ ਮੈਂ 28 March 2023 ਨੂੰ ਹੀ ਕਹਿ ਦਿੱਤਾ ਸੀ ਕਿ ਇਹ Interview ਪੰਜਾਬ ਦੀ ਜੇਲ ਵਿੱਚ ਹੀ ਹੋਇਆ ਹੈ। ਹੈਰਾਨ ਕਰਨ ਵਾਲੀ ਗੱਲ ਹੈ ਕਿ ਪੰਜਾਬ ਦੇ DGP ਸਾਹਬ ਨੇ ਮੁੱਖ  ਮੰਤਰੀ ਸਾਹਬ ਦੇ ਕਹਿਣ ਤੇ ਉਦੋਂ ਦਲੀਲ ਪੇਸ਼ ਕੀਤੀ ਸੀ ਕਿ ਇਹ ਇੰਟਰਵਿਊ ਪੰਜਾਬ ਦੇ ਵਿੱਚ ਨਹੀਂ ਹੋਇਆ। ਪੰਜਾਬ ਕਿਸ ਵੱਲ ਨੂੰ ਜਾ ਰਿਹਾ ਹੈ?????


ਜ਼ਿਕਰ ਕਰ ਦਈਏ ਕਿ ਅਜੇ ਕੁਝ ਮਹੀਨੇ ਪਹਿਲਾਂ ਹੀ ਲਾਰੈਂਸ ਨੂੰ ਪੰਜਾਬ ਦੀ ਜੇਲ੍ਹ ਤੋਂ ਗੁਜਰਾਤ ਤਬਦੀਲ ਕਰ ਦਿੱਤਾ ਗਿਆ ਸੀ। ਪਿਛਲੀ ਈਦ ਦੌਰਾਨ ਲਾਰੈਂਸ ਦੀ 17 ਸੈਕਿੰਡ ਦੀ ਵੀਡੀਓ ਕਾਲ ਵਾਇਰਲ ਹੋਈ ਸੀ। ਜਿਸ 'ਚ ਉਹ ਪਾਕਿਸਤਾਨ ਦੇ ਬਦਨਾਮ ਡਾਨ ਸ਼ਹਿਜ਼ਾਦ ਭੱਟੀ ਨਾਲ ਗੱਲ ਕਰਦੇ ਨਜ਼ਰ ਆਏ ਸਨ। ਲਾਰੈਂਸ ਨੇ ਭੱਟੀ ਨੂੰ ਈਦ ਦੀ ਵਧਾਈ ਦਿੱਤੀ ਸੀ। ਵੀਡੀਓ ਬਾਰੇ ਗੁਜਰਾਤ ਪੁਲਿਸ ਨੇ ਵੀ ਦਾਅਵਾ ਕੀਤਾ ਸੀ ਕਿ ਵੀਡੀਓ ਸਾਬਰਮਤੀ ਜੇਲ੍ਹ ਦਾ ਨਹੀਂ ਹੈ ਜਿਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇਸ ਨੂੰ ਲੈ ਕੇ ਸਵਾਲ ਉੱਠ ਰਹੇ ਹਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।