ਪੜਚੋਲ ਕਰੋ
Advertisement
ਸਿੱਖ ਕੌਮ ਦੀ ਸਨਮਾਨਿਤ ਸ਼ਖ਼ਸੀਅਤ ਜਥੇਦਾਰ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਦਾ ਹਾਂ : CM ਭਗਵੰਤ ਮਾਨ
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਅੱਜ ਲੌਂਗੋਵਾਲ ਵਿਖੇ ਮਨਾਈ ਜਾ ਰਹੀ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ।
ਚੰਡੀਗੜ੍ਹ : ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਅੱਜ ਲੌਂਗੋਵਾਲ ਵਿਖੇ ਮਨਾਈ ਜਾ ਰਹੀ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪਹਿਲੇ ਜਥੇਦਾਰ..ਸਿੱਖ ਕੌਮ ਦੀ ਸਨਮਾਨਿਤ ਸ਼ਖ਼ਸੀਅਤ ਜਥੇਦਾਰ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਮੌਕੇ ਸਤਿਕਾਰ ਸਹਿਤ ਸ਼ਰਧਾਂਜਲੀ ਭੇਟ ਕਰਦਾ ਹਾਂ। ਜਥੇਦਾਰ ਜੀ ਨੇ ਸਿੱਖ ਕੌਮ ਲਈ ਅਨੇਕਾਂ ਮੋਰਚਿਆਂ ‘ਚ ਸਿੱਖ ਕੌਮ ਦੀ ਅਗਵਾਈ ਕੀਤੀ..ਕੌਮ ਦੀ ਨੁਮਾਇੰਦਾ ਸੰਸਥਾ SGPC ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤੇ।
ਸਿੱਖ ਕੌਮ ਦੀ ਸਨਮਾਨਿਤ ਸ਼ਖ਼ਸੀਅਤ ਜਥੇਦਾਰ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਮੌਕੇ ਸਤਿਕਾਰ ਸਹਿਤ ਸ਼ਰਧਾਂਜਲੀ ਭੇਟ ਕਰਦਾ ਹਾਂ….
— Bhagwant Mann (@BhagwantMann) August 20, 2022
ਜਥੇਦਾਰ ਜੀ ਨੇ ਸਿੱਖ ਕੌਮ ਲਈ ਅਨੇਕਾਂ ਮੋਰਚਿਆਂ ‘ਚ ਸਿੱਖ ਕੌਮ ਦੀ ਅਗਵਾਈ ਕੀਤੀ…ਕੌਮ ਦੀ ਨੁਮਾਇੰਦਾ ਸੰਸਥਾ SGPC ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤੇ… pic.twitter.com/qY2krT4zB7
ਦੱਸ ਦੇਈਏ ਕਿ 20 ਅਗਸਤ 1980 ਨੂੰ ਅਕਾਲੀ ਦਲ ਦੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਉਨ੍ਹਾਂ 24 ਜੁਲਾਈ 1985 ਨੂੰ ਪੰਜਾਬ ਦੀਆਂ ਮੰਗਾਂ ਬਾਰੇ ਤਤਕਾਲੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨਾਲ ਸਮਝੌਤਾ ਕੀਤਾ ਸੀ ਪਰ ਕੁੱਝ ਪੰਥਕ ਧਿਰਾਂ ਨੂੰ ਇਹ ਸਮਝੌਤਾ ਸਹੀ ਨਾ ਜਾਪਿਆ। 20 ਅਗਸਤ 1985 ਨੂੰ ਗੁਰਦੁਆਰਾ ਸ੍ਰੀ ਅਕਾਲਗੜ੍ਹ, ਸ਼ੇਰਪੁਰ ਜ਼ਿਲ੍ਹਾ ਸੰਗਰੂਰ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਹੱਤਿਆ ਕਰ ਦਿੱਤੀ ਗਈ ਸੀ। ਸੰਤ ਲੌਂਗੋਵਾਲ ਨੇ ਪੰਥ ਦੀ ਅਗਵਾਈ ਕਰਦੇ ਹੋਏ ਜੋ ਸੰਘਰਸ਼ ਲੜੇ ਉਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ।
ਇਹ ਵੀ ਪੜ੍ਹੋ : Pali Road Accident : ਪਾਲੀ 'ਚ ਟਰੈਕਟਰ-ਟਰਾਲੀ ਅਤੇ ਟਰੱਕ ਦੀ ਟੱਕਰ 'ਚ 6 ਦੀ ਮੌਤ, 20 ਤੋਂ ਵੱਧ ਜ਼ਖਮੀ
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement