Punjab News:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਮਾਨਸਾ ਦੇ ਇੱਕ ਨੌਜਵਾਨ ਨੇ ਅਨੋਖੀ ਸਕੀਮ ਲਿਆਂਦੀ ਹੈ। ਉਹ ਸ਼ਹਿਰ ਦੀਆਂ ਗਲੀਆਂ, ਬਾਜ਼ਾਰਾਂ ਅਤੇ ਕਚਹਿਰੀਆਂ ਵਿੱਚ ਬਿਨਾਂ ਕਮੀਜ਼ਾਂ ਦੇ ਘੁੰਮ ਰਿਹਾ ਹੈ। ਉਸ ਦੀ ਛਾਤੀ ਅਤੇ ਪਿੱਠ 'ਤੇ ਲਿਖਿਆ ਹੈ-ਮੈਂ ਤੁਹਾਡੀ ਵੋਟ ਬੋਲਦੀ ਹਾਂ, ਮੁੱਖ ਮੰਤਰੀ ਮਾਨਸਾ ਆਓ ਮੈਂ ਇੱਕ ਗੱਲ ਕਰਨੀ ਆ।


ਮਾਨਸਾ ਵਿੱਚ ਸ਼ਰੇਆਮ ਨਸ਼ਾ ਵੇਚਣ ਦੇ ਇਲਜ਼ਾਮ


ਨੌਜਵਾਨ ਦਾ ਨਾਮ ਕੁਲਵੰਤ ਸਿੰਘ ਹੈ, ਜਿਸ ਨੇ ਦੱਸਿਆ ਕਿ ਮਾਨਸਾ ਸ਼ਹਿਰ ਵਿੱਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ। ਪੰਜਾਬ ਸਰਕਾਰ ਖਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਨੂੰ ਸਾਰਿਆਂ ਨੂੰ ਨਸ਼ਿਆਂ ਦੇ ਖਾਤਮੇ ਦਾ ਭਰੋਸਾ ਦਿੱਤਾ ਸੀ, ਪਰ ਹਾਲਾਤ ਉਹੀ ਹਨ, ਇਸ ਲਈ ਹੁਣ ਮੈਂ ਉਨ੍ਹਾਂ ਨੂੰ ਮਿਲ ਕੇ ਇਸ ਮੁੱਦੇ 'ਤੇ ਗੱਲ ਕਰਨਾ ਚਾਹੁੰਦਾ ਹਾਂ।


ਕੁਲਵੰਤ ਨੇ ਦੱਸਿਆ ਕਿ ਉਹ ਮੁੱਖ ਮੰਤਰੀ ਨੂੰ ਮਿਲਣ ਲਈ ਅਤੇ  ਮਾਨਸਾ ਬੁਲਾਉਣ ਲਈ ਉਸ ਦੇ ਸਰੀਰ 'ਤੇ ਲਿਖਿਆ ਸੰਦੇਸ਼ ਲੈ ਕੇ ਘੁੰਮ ਰਿਹਾ ਹੈ ਤਾਂ ਕਿ ਇਹ ਸੰਦੇਸ਼ ਮੁੱਖ ਮੰਤਰੀ ਤੱਕ ਪਹੁੰਚੇ ਤੇ ਉਹ ਮਾਨਸਾ ਆਉਣ। ਇਸ ਤੋਂ ਬਾਅਦ ਨਾਲ ਨਸ਼ਿਆਂ ਬਾਰੇ ਗੱਲ ਕਰਾਂਗੇ ਅਤੇ ਜ਼ਿਲ੍ਹੇ ਵਿੱਚ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਬਾਰੇ ਜਾਣਕਾਰੀ ਦੇਵਾਂਗੇ।


ਇਹ ਵੀ ਪੜ੍ਹੋ: Patiala News:ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਜ਼ਰੂਰੀ ਖ਼ਬਰ, SDM ਦਫ਼ਤਰ 'ਚ ਫੋਟੋ ਤੇ ਵੀਡੀਓ ਰਾਹੀਂ ਵੀ ਦੇ ਸਕਦੇ ਹੋ ਨੁਕਸਾਨ ਦੀ ਰਿਪੋਰਟ


ਕੁਲਵੰਤ ਨੇ ਕਿਹਾ ਕਿ ਮੈਨੂੰ ਯਕੀਨ ਹੈ ਕਿ ਮੁੱਖ ਮੰਤਰੀ ਮਾਨਸਾ ਸ਼ਹਿਰ ਆ ਕੇ ਸਾਡੇ ਨਾਲ ਨਸ਼ਿਆਂ ਬਾਰੇ ਜ਼ਰੂਰ ਗੱਲ ਕਰਨਗੇ, ਕਿਉਂਕਿ ਅਸੀਂ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਉਣ ਲਈ ਵੋਟ ਦਿੱਤੀ ਹੈ ਅਤੇ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਮਾਨਸਾ ਆ ਕੇ ਉਨ੍ਹਾਂ ਦੀ ਗੱਲ ਜ਼ਰੂਰ ਸੁਣਨਗੇ।




ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।