ਪੜਚੋਲ ਕਰੋ

Lok Sabha: ਬੀਜੇਪੀ ਉਮੀਦਵਾਰ ਤਰਨਜੀਤ ਸੰਧੂ ਦਾ ਅੰਮ੍ਰਿਤਸਰ ਲਈ ਵੱਡੇ ਐਲਾਨ, ਦਿੱਤੀਆਂ ਆਹ ਗਰੰਟੀਆਂ 

Amritsar Lok Sabha Constituency: ਸ਼ਹਿਰ ਦਾ ਕਾਫ਼ੀ ਹਿੱਸਾ ਦੇਖ ਲਿਆ ਹੈ। ਲੋਕਾਂ ਵਿਚ ਭਾਰੀ ਉਤਸ਼ਾਹ ਹੈ, ਪਰ ਅਫ਼ਸੋਸ ਕਿ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਸ਼ਹਿਰ ਦੀ ਸਫ਼ਾਈ ਵਿਵਸਥਾ ਖ਼ਰਾਬ ਹੈ ਤਾਂ ਕਈ ਲੋਕ ਪੀਣ

Amritsar Lok Sabha Constituency: ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਜ਼ਿਲ੍ਹਾ ਦਫ਼ਤਰ ਦਾ ਦੌਰਾ ਕੀਤਾ ਅਤੇ ਭਾਜਪਾ ਵਰਕਰਾਂ ਨਾਲ ਮੁਲਾਕਾਤ ਕੀਤੀ। ਭਾਜਪਾ ਵਰਕਰਾਂ ਨੇ  ਸੰਧੂ ਦਾ ਗਰਮ ਜੋਸ਼ੀ ਨਾਲ ਸਵਾਗਤ ਕਰਦਿਆਂ ਉਨ੍ਹਾਂ ਨਾਲ ਸੈਲਫੀਆਂ ਲਈਆਂ। 

ਇਸ ਮੌਕੇ  ਤਰਨਜੀਤ ਸਿੰਘ ਸੰਧੂ ਨੇ ਵਰਕਰਾਂ ਦਾ ਹੌਸਲਾ ਤੇ ਉਤਸ਼ਾਹ ਵਧਾਉਂਦਿਆਂ ਕਿਹਾ ਕਿ ਆਉਣ ਵਾਲੀ ਸਰਕਾਰ ਵੀ ਭਾਜਪਾ ਦੀ ਹੋਵੇਗੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪੰਜਾਬ ਅਤੇ ਖ਼ਾਸ ਕਰ ਅੰਮ੍ਰਿਤਸਰ ਲੋਕ ਸਭਾ ਹਲਕੇ ਲਈ ਵਿਸ਼ੇਸ਼ ਪੈਕੇਜ ਲਿਆਂਦਾ ਜਾਵੇਗਾ। 

 ਉਨ੍ਹਾਂ ਕਿਹਾ ਉਨ੍ਹਾਂ ਨੇ ਸ਼ਹਿਰ ਦਾ ਕਾਫ਼ੀ ਹਿੱਸਾ ਦੇਖ ਲਿਆ ਹੈ। ਲੋਕਾਂ ਵਿਚ ਭਾਰੀ ਉਤਸ਼ਾਹ ਹੈ, ਪਰ ਅਫ਼ਸੋਸ ਕਿ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਸ਼ਹਿਰ ਦੀ ਸਫ਼ਾਈ ਵਿਵਸਥਾ ਖ਼ਰਾਬ ਹੈ ਤਾਂ ਕਈ ਲੋਕ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ। ਸੀਵਰੇਜ ਸਿਸਟਮ ’ਚ ਖ਼ਰਾਬੀ ਅਤੇ ਟਰੈਫ਼ਿਕ ਦੀ ਸਮੱਸਿਆ ਹੈ। 

ਭਗਤਾਂ ਵਾਲਾ ਕੂੜੇ ਦੇ ਡੰਪ ਤੋਂ ਸ਼ਹਿਰ ਵਾਸੀਆਂ ਨੂੰ ਨਿਜਾਤ ਦਿਵਾਉਣ ਦੀ ਵੱਡੀ ਜ਼ਿੰਮੇਵਾਰੀ ਹੈ। ਅੰਨਗੜ ਦੇ ਲੋਕਾਂ ਦੀਆਂ ਵੀ ਵੱਡੀਆਂ ਸਮੱਸਿਆਵਾਂ ਹਨ। ਉਨ੍ਹਾਂ ਕਿਹਾ ਕਿ ਮੈਂ ਹੈਰਾਨ ਹਾਂ ਕਿ ਚੁਣੇ ਹੋਏ ਲੋਕ ਨੁਮਾਇੰਦਿਆਂ ਨੇ ਲੋਕਾਂ ਦੀਆਂ ਮੁਸ਼ਕਲਾਂ ਵਲ ਧਿਆਨ ਕਿਉਂ ਨਹੀਂ ਦਿੱਤਾ।  ਉਨ੍ਹਾਂ ਯਕੀਨ ਦਿਵਾਉਂਦਿਆਂ ਕਿਹਾ ਕਿ ਚੋਣਾਂ ਤੋਂ ਬਾਅਦ ਕੇਂਦਰ ਤੋਂ ਵਿਸ਼ੇਸ਼ ਪੈਕੇਜ ਲਿਆਂਦਾ ਜਾਵੇਗਾ ਜਿਸ ਨਾਲ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ।

 ਉਨ੍ਹਾਂ ਕਿਹਾ ਕਿ  ਕੋਈ ਵੀ ਵਿਅਕਤੀ ਬਿਨਾ ਛੱਡ ਨਹੀਂ ਰਹੇਗਾ। ਪ੍ਰਧਾਨ ਮੰਤਰੀ ਮੋਦੀ ਦੀਆਂ ਸਭ ਸਕੀਮਾਂ ਅੰਮ੍ਰਿਤਸਰ ਦੇ ਲੋਕਾਂ ਤਕ ਪਹੁੰਚਾਈਆਂ ਜਾਣਗੀਆਂ।  ਉਨ੍ਹਾਂ ਵਰਕਰਾਂ ਨੂੰ ਚੋਣਾਂ ਲਈ ਕਮਰਕੱਸਾ ਕਰ ਲੈਣ ਅਤੇ ਲੋਕਾਂ ਵਿਚ ਜਾ ਕੇ ਇਹ ਗਰੰਟੀ ਦੇਣ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਜ਼ਰੂਰ ਕੱਢਿਆ ਜਾਵੇਗਾ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget