Amritsar Lok Sabha Constituency: ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਜ਼ਿਲ੍ਹਾ ਦਫ਼ਤਰ ਦਾ ਦੌਰਾ ਕੀਤਾ ਅਤੇ ਭਾਜਪਾ ਵਰਕਰਾਂ ਨਾਲ ਮੁਲਾਕਾਤ ਕੀਤੀ। ਭਾਜਪਾ ਵਰਕਰਾਂ ਨੇ ਸੰਧੂ ਦਾ ਗਰਮ ਜੋਸ਼ੀ ਨਾਲ ਸਵਾਗਤ ਕਰਦਿਆਂ ਉਨ੍ਹਾਂ ਨਾਲ ਸੈਲਫੀਆਂ ਲਈਆਂ।
ਇਸ ਮੌਕੇ ਤਰਨਜੀਤ ਸਿੰਘ ਸੰਧੂ ਨੇ ਵਰਕਰਾਂ ਦਾ ਹੌਸਲਾ ਤੇ ਉਤਸ਼ਾਹ ਵਧਾਉਂਦਿਆਂ ਕਿਹਾ ਕਿ ਆਉਣ ਵਾਲੀ ਸਰਕਾਰ ਵੀ ਭਾਜਪਾ ਦੀ ਹੋਵੇਗੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪੰਜਾਬ ਅਤੇ ਖ਼ਾਸ ਕਰ ਅੰਮ੍ਰਿਤਸਰ ਲੋਕ ਸਭਾ ਹਲਕੇ ਲਈ ਵਿਸ਼ੇਸ਼ ਪੈਕੇਜ ਲਿਆਂਦਾ ਜਾਵੇਗਾ।
ਉਨ੍ਹਾਂ ਕਿਹਾ ਉਨ੍ਹਾਂ ਨੇ ਸ਼ਹਿਰ ਦਾ ਕਾਫ਼ੀ ਹਿੱਸਾ ਦੇਖ ਲਿਆ ਹੈ। ਲੋਕਾਂ ਵਿਚ ਭਾਰੀ ਉਤਸ਼ਾਹ ਹੈ, ਪਰ ਅਫ਼ਸੋਸ ਕਿ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਸ਼ਹਿਰ ਦੀ ਸਫ਼ਾਈ ਵਿਵਸਥਾ ਖ਼ਰਾਬ ਹੈ ਤਾਂ ਕਈ ਲੋਕ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ। ਸੀਵਰੇਜ ਸਿਸਟਮ ’ਚ ਖ਼ਰਾਬੀ ਅਤੇ ਟਰੈਫ਼ਿਕ ਦੀ ਸਮੱਸਿਆ ਹੈ।
ਭਗਤਾਂ ਵਾਲਾ ਕੂੜੇ ਦੇ ਡੰਪ ਤੋਂ ਸ਼ਹਿਰ ਵਾਸੀਆਂ ਨੂੰ ਨਿਜਾਤ ਦਿਵਾਉਣ ਦੀ ਵੱਡੀ ਜ਼ਿੰਮੇਵਾਰੀ ਹੈ। ਅੰਨਗੜ ਦੇ ਲੋਕਾਂ ਦੀਆਂ ਵੀ ਵੱਡੀਆਂ ਸਮੱਸਿਆਵਾਂ ਹਨ। ਉਨ੍ਹਾਂ ਕਿਹਾ ਕਿ ਮੈਂ ਹੈਰਾਨ ਹਾਂ ਕਿ ਚੁਣੇ ਹੋਏ ਲੋਕ ਨੁਮਾਇੰਦਿਆਂ ਨੇ ਲੋਕਾਂ ਦੀਆਂ ਮੁਸ਼ਕਲਾਂ ਵਲ ਧਿਆਨ ਕਿਉਂ ਨਹੀਂ ਦਿੱਤਾ। ਉਨ੍ਹਾਂ ਯਕੀਨ ਦਿਵਾਉਂਦਿਆਂ ਕਿਹਾ ਕਿ ਚੋਣਾਂ ਤੋਂ ਬਾਅਦ ਕੇਂਦਰ ਤੋਂ ਵਿਸ਼ੇਸ਼ ਪੈਕੇਜ ਲਿਆਂਦਾ ਜਾਵੇਗਾ ਜਿਸ ਨਾਲ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ।
ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਬਿਨਾ ਛੱਡ ਨਹੀਂ ਰਹੇਗਾ। ਪ੍ਰਧਾਨ ਮੰਤਰੀ ਮੋਦੀ ਦੀਆਂ ਸਭ ਸਕੀਮਾਂ ਅੰਮ੍ਰਿਤਸਰ ਦੇ ਲੋਕਾਂ ਤਕ ਪਹੁੰਚਾਈਆਂ ਜਾਣਗੀਆਂ। ਉਨ੍ਹਾਂ ਵਰਕਰਾਂ ਨੂੰ ਚੋਣਾਂ ਲਈ ਕਮਰਕੱਸਾ ਕਰ ਲੈਣ ਅਤੇ ਲੋਕਾਂ ਵਿਚ ਜਾ ਕੇ ਇਹ ਗਰੰਟੀ ਦੇਣ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਜ਼ਰੂਰ ਕੱਢਿਆ ਜਾਵੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial