Sikh News: ਮੈਂ ਅਸਤੀਫਾ ਨਹੀਂ ਦੇਣਾ, ਮੈਨੂੰ ਕੱਢਣਾ ਤਾਂ ਕੱਢ ਦੇਣ, ਰਿਹਾਇਸ਼ ਵੀ ਕਰ ਦਿੱਤੀ ਹੈ ਖਾਲੀ, SGPC ਦੀ ਮੀਟਿੰਗ ਤੋਂ ਪਹਿਲਾਂ ਜਥੇਦਾਰ ਦੀ ਦੋ-ਟੁੱਕ
ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਹੁਣ ਅਸਤੀਫਾ ਨਹੀਂ ਦੇਣਗੇ, ਉਨ੍ਹਾਂ ਨੂੰ ਕੱਢਣਾ ਤਾਂ ਕੱਢ ਤੇ ਰੱਖਣਾ ਤਾਂ ਰੱਖ ਲੈਣ, ਉਨ੍ਹਾਂ ਨੇ 2 ਮਹੀਨੇ ਪਹਿਲਾਂ ਜਿਹੜਾ ਅਸਤੀਫਾ ਦਿੱਤਾ ਸੀ ਉਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਸਵਿਕਾਰ ਕਰ ਸਕਦੇ ਹਨ।
Punjab News: ਜਥੇਦਾਰ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਦੇ 'ਸਾਬਕਾ' ਲੀਡਰ ਵਿਰਸਾ ਸਿੰਘ ਵਲਟੋਹਾ ਵਿਚਾਲੇ ਛਿੜੇ ਵਿਵਾਦ ਵਿਚਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ ਜਿਸ ਦੀ ਪ੍ਰਧਾਨਗੀ ਹਰਜਿੰਦਰ ਸਿੰਘ ਧਾਮੀ ਕਰਨਗੇ। ਇਸ ਨੂੰ ਲੈ ਕੇ ਜਥੇਦਾਰ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ।
ਇਸ ਮੌਕੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਹੁਣ ਅਸਤੀਫਾ ਨਹੀਂ ਦੇਣਗੇ, ਉਨ੍ਹਾਂ ਨੂੰ ਕੱਢਣਾ ਤਾਂ ਕੱਢ ਤੇ ਰੱਖਣਾ ਤਾਂ ਰੱਖ ਲੈਣ, ਉਨ੍ਹਾਂ ਨੇ 2 ਮਹੀਨੇ ਪਹਿਲਾਂ ਜਿਹੜਾ ਅਸਤੀਫਾ ਦਿੱਤਾ ਸੀ ਉਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਸਵਿਕਾਰ ਕਰ ਸਕਦੇ ਹਨ।
ਜਥੇਦਾਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਵਿੱਚ ਉਨ੍ਹਾਂ ਨੂੰ ਨਹੀਂ ਪਤਾ ਕਿ ਉਹ ਕੀ ਕਰਨਗੇ, ਪਰ ਉਨ੍ਹਾਂ ਨੇ ਇਸ ਬਾਬਤ ਹਰਜਿੰਦਰ ਸਿੰਘ ਧਾਮੀ ਨੂੰ ਪੁੱਛਿਆ ਸੀ ਪਰ ਉਨ੍ਹਾਂ ਨੇ ਇਸ ਦਾ ਕੋਈ ਵੀ ਜਵਾਬ ਨਹੀਂ ਦਿੱਤਾ ਪਰ ਜੇ ਉਨ੍ਹਾਂ ਨੇ ਮੈਨੂੰ ਕੱਢਣਾ ਤਾਂ ਬੇਝਿਜਕ ਕੱਢ ਸਕਦੇ ਹਨ। ਮੈਂ ਆਪਣੇ ਘਰ ਚਲਾ ਜਾਵਾਂਗਾ।
ਜ਼ਿਕਰ ਕਰ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਵੱਲੋਂ ਸਮਰਾਲਾ ਦੇ ਕਟਾਣਾ ਸਾਹਿਬ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਸ਼੍ਰੋਮਣੀ ਕਮੇਟੀ ਨੇ ਅਜੇ ਤੱਕ ਇਸ ਮੀਟਿੰਗ ਸਬੰਧੀ ਕੋਈ ਏਜੰਡਾ ਸਾਂਝਾ ਨਹੀਂ ਕੀਤਾ ਹੈ ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਮੀਟਿੰਗ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਵਿਰਸਾ ਸਿੰਘ ਵਲਟੋਹਾ ਵਿਚਾਲੇ ਚੱਲ ਰਹੇ ਵਿਵਾਦ ਨੂੰ ਲੈ ਕੇ ਹੋ ਸਕਦੀ ਹੈ।
ਐਡਵੋਕੇਟ ਧਾਮੀ ਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨ ਤੋਂ ਬਾਅਦ ਇਹ ਪਹਿਲੀ ਮੀਟਿੰਗ ਹੈ, ਜੋ ਅੰਮ੍ਰਿਤਸਰ ਤੋਂ ਬਾਹਰ ਹੋਣ ਜਾ ਰਹੀ ਹੈ। ਅੰਦਾਜ਼ੇ ਮੁਤਾਬਕ ਗਿਆਨੀ ਹਰਪ੍ਰੀਤ ਸਿੰਘ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੈਦਾ ਹੋਏ ਵਿਵਾਦ ਕਾਰਨ ਇਹ ਮੀਟਿੰਗ ਬੁਲਾਈ ਗਈ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















