Punjab news: ਪੰਜਾਬ ਸਰਕਾਰ ਨੇ ਵੀਰਵਾਰ ਨੂੰ ਕਈ ਵੱਡੇ ਫੇਰਬਦਲ ਕੀਤੇ ਹਨ। ਸਰਕਾਰ ਨੇ ਜ਼ਿਲ੍ਹਿਆਂ ਅਤੇ ਵਿਭਾਗਾਂ ਵਿੱਚ ਕੰਮ ਕਰ ਰਹੇ ਆਈਏਐਸ (IAS) ਅਤੇ ਪੀਸੀਐਸ (PCS) ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ।
ਸਰਕਾਰ ਵੱਲੋਂ ਜਾਰੀ ਹੁਕਮ ਅਨੁਸਾਰ, 9 ਸੀਨੀਅਰ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਤਬਦੀਲੀ ਦਾ ਉਦੇਸ਼ ਰਾਜ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਬਣਾਉਣਾ ਹੈ।