ਪੰਜਾਬ 'ਚ IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਵਿੱਚ ਅਧਿਕਾਰੀਆਂ ਦੇ ਤਬਾਦਲੇ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਨੇ ਅੱਜ ਇੱਕ IAS ਅਤੇ ਦੋ PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

Punjab News: ਪੰਜਾਬ ਵਿੱਚ ਅਧਿਕਾਰੀਆਂ ਦੇ ਤਬਾਦਲੇ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਨੇ ਅੱਜ ਇੱਕ IAS ਅਤੇ ਦੋ PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।
ਉਨ੍ਹਾਂ ਵਿੱਚ ਅਕਸ਼ਿਤਾ ਗੁਪਤਾ, ਕਮਿਸ਼ਨਰ ਨਗਰ ਨਿਗਮ ਫਗਵਾੜਾ ਨੂੰ ਡਾਇਰੈਕਟਰ ਸੂਚਨਾ ਅਤੇ ਲੋਕ ਸੰਪਰਕ ਵਜੋਂ ਤਾਇਨਾਤ ਕੀਤਾ ਗਿਆ ਹੈ। ਇਹ ਅਹੁਦਾ ਪਹਿਲਾਂ ਵਿਮਲ ਕੁਮਾਰ ਸੇਤੀਆ IAS ਕੋਲ ਸੀ।
ਕਪੂਰਥਲਾ ਦੀ ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਨੂੰ ਫਗਵਾੜਾ ਨਗਰ ਨਿਗਮ ਕਮਿਸ਼ਨਰ ਦੇ ਅਹੁਦੇ ਦਾ ਵਾਧੂ ਚਾਰਜ ਦਿੱਤਾ ਗਿਆ ਹੈ, ਜੋ ਪਹਿਲਾਂ ਅਕਸ਼ਿਤਾ ਗੁਪਤਾ ਕੋਲ ਸੀ। ਇਸ ਤੋਂ ਇਲਾਵਾ, PCS ਅਧਿਕਾਰੀ ਦੀਪਾਂਕਰ ਗਰਗ ਨੂੰ ਮੈਨੇਜਿੰਗ ਡਾਇਰੈਕਟਰ ਪੰਜਾਬ ਐਗਰੋ ਇੰਡਸਟਰੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।





















