ਮੋਹਾਲੀ :

  ਭ੍ਰਿਸ਼ਟਾਚਾਰ ਨਾਲ ਜੁੜੇ ਕੇਸ ਵਿੱਚ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਅਤੇ ਉਨ੍ਹਾਂ ਦੇ ਸਹਿਯੋਗੀ ਅਤੇ ਜਲ ਸਪਲਾਈ ਵਿਭਾਗ ਦੇ ਸਹਾਇਕ ਸਕੱਤਰ ਸੰਦੀਪ ਵਤਸ ਖ਼ਿਲਾਫ਼ ਮੋਹਾਲੀ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਇਨ੍ਹਾਂ ਦੋਵਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੀ ਧਾਰਾ 7 ਅਤੇ 7 ਏ ਤਹਿਤ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਵਿਜੀਲੈਂਸ ਬਿਊਰੋ ਨੇ 20 ਪੰਨਿਆਂ ਦੀ ਚਾਰਜਸ਼ੀਟ ਅਦਾਲਤ ਵਿੱਚ ਦਾਇਰ ਕੀਤੀ ਹੈ।


 

ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਪੰਜਾਬ ਵਿਜੀਲੈਂਸ ਨੇ 2008 ਬੈਚ ਦੇ ਸੀਨੀਅਰ ਆਈਏਐਸ ਸੰਜੇ ਪੋਪਲੀ ਨੂੰ ਉਸ ਦੇ ਸੈਕਟਰ 11 ਚੰਡੀਗੜ੍ਹ ਦੇ ਘਰੋਂ ਇੱਕ ਠੇਕੇਦਾਰ ਤੋਂ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਕਰਨਾਲ ਦੇ ਰਹਿਣ ਵਾਲੇ ਇੱਕ ਠੇਕੇਦਾਰ ਨੇ ਐਂਟੀ ਕੁਰੱਪਸ਼ਨ ਹੈਲਪਲਾਈਨ 'ਤੇ ਪੋਪਲੀ ਦੇ ਖਿਲਾਫ ਸ਼ਿਕਾਇਤ ਦਿੱਤੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਅਧਿਕਾਰੀ ਬਿੱਲ ਕਲੀਅਰ ਕਰਨ ਲਈ 1 ਫੀਸਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ। 

 


ਠੇਕੇਦਾਰ ਨੇ 12 ਜਨਵਰੀ ਨੂੰ ਆਈਏਐਸ ਅਧਿਕਾਰੀ ਦੇ ਸਕੱਤਰ ਵਜੋਂ ਤਾਇਨਾਤ ਸੁਪਰਡੈਂਟ ਪੱਧਰ ਦੇ ਅਧਿਕਾਰੀ ਸੰਜੀਵ ਵਤਸ ਰਾਹੀਂ 3.5 ਲੱਖ ਰੁਪਏ ਦਾ ਭੁਗਤਾਨ ਕੀਤਾ ਸੀ। ਵਿਜੀਲੈਂਸ ਨੇ ਦਾਅਵਾ ਕੀਤਾ ਕਿ ਪੋਪਲੀ ਠੇਕੇਦਾਰ ਤੋਂ ਬਕਾਇਆ 3.5 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਫੋਨ ਕਾਲ ਰਿਕਾਰਡ ਕਰ ਲਈ ਅਤੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ। ਪੋਪਲੀ ਪਹਿਲਾਂ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁਖੀ ਸਨ।

 

ਇਸ ਤੋਂ ਬਾਅਦ ਵਿਜੀਲੈਂਸ ਵੱਲੋਂ ਸੰਜੇ ਪੋਪਲੀ ਅਤੇ ਸੰਦੀਪ ਵਾਟਸ ਨੂੰ ਕਾਬੂ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਦੇ ਘਰੋਂ 9 ਸੋਨੇ ਦੀਆਂ ਇੱਟਾਂ, 49 ਸੋਨੇ ਦੇ ਬਿਸਕੁਟ, 12 ਸੋਨੇ ਦੇ ਸਿੱਕੇ, ਤਿੰਨ ਚਾਂਦੀ ਦੀਆਂ ਇੱਟਾਂ, 18 ਚਾਂਦੀ ਦੇ ਸਿੱਕੇ, ਚਾਰ ਐਪਲ ਆਈਫੋਨ, ਸੈਮਸੰਗ ਕੰਪਨੀ ਦਾ ਇੱਕ ਮੋਬਾਈਲ ,ਦੋ ਮਹਿੰਗੀਆਂ ਘੜੀਆਂ ਅਤੇ ਸਾਢੇ ਤਿੰਨ ਲੱਖ ਦੀ ਨਕਦੀ ਬਰਾਮਦ ਹੋਈ ਸੀ। ਹੁਣ ਵਿਜੀਲੈਂਸ ਨੇ ਇਸ ਮਾਮਲੇ ਵਿੱਚ 55 ਗਵਾਹ ਬਣਾਏ ਹਨ ਤਾਂ ਜੋ ਅਦਾਲਤ ਵਿਚ ਕੇਸ ਕਮਜ਼ੋਰ ਨਾ ਹੋਵੇ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।