Punjab News: ਪੰਜਾਬ ਸਰਕਾਰ ਨੇ IAS ਅਧਿਕਾਰੀ ਰਵੀ ਭਗਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਹੈ। ਰਵੀ ਭਗਤ ਇਸ ਸਮੇਂ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਹਨ। ਇਸ ਤੋਂ ਪਹਿਲਾਂ ਏਡੀਜੀਪੀ ਗੌਰਵ ਯਾਦਵ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸਨ। ਉਹ 1992 ਬੈਚ ਦੇ ਆਈਪੀਐਸ ਅਧਿਕਾਰੀ ਹਨ। ਮੁੱਖ ਮੰਤਰੀ ਮਾਨ ਦੇ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਉਨ੍ਹਾਂ ਦੀ ਨਿਯੁਕਤੀ ਕੀਤੀ ਗਈ ਸੀ।


ਰਵੀ ਭਗਤ 1990 ਬੈਚ ਦੇ ਆਈਏਐਸ ਅਧਿਕਾਰੀ ਵਿਜੇ ਕੁਮਾਰ ਸਿੰਘ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਦਸੰਬਰ 2023 ਵਿੱਚ ਇਹ ਜ਼ਿੰਮੇਵਾਰੀ ਸੌਂਪੀ ਗਈ ਸੀ। ਜੁਲਾਈ 2023 ਵਿੱਚ ਏ ਵੇਣੂ ਪ੍ਰਸਾਦ ਦੇ ਅਸਤੀਫ਼ੇ ਤੋਂ ਬਾਅਦ ਇਹ ਅਹੁਦਾ ਖਾਲੀ ਹੋ ਗਿਆ ਸੀ, ਜਿਸ ਤੋਂ ਬਾਅਦ ਵਿਜੇ ਕੁਮਾਰ ਨੂੰ ਨਿਯੁਕਤ ਕੀਤਾ ਗਿਆ ਸੀ।



ਰਵੀ ਭਗਤ ਲੋਕ ਨਿਰਮਾਣ ਵਿਭਾਗ ਅਤੇ ਪੇਂਡੂ ਵਿਕਾਸ ਬੋਰਡ ਵਿੱਚ ਵੀ ਮਹੱਤਵਪੂਰਨ ਅਹੁਦਿਆਂ 'ਤੇ ਹਨ। ਆਈਏਐਸ ਅਧਿਕਾਰੀ ਰਵੀ ਭਗਤ ਪੰਜਾਬ ਪੇਂਡੂ ਵਿਕਾਸ ਬੋਰਡ ਦੇ ਸਕੱਤਰ ਅਤੇ ਲੋਕ ਨਿਰਮਾਣ ਵਿਭਾਗ (ਇਮਾਰਤ ਅਤੇ ਸੜਕਾਂ) ਦੇ ਪ੍ਰਬੰਧਕੀ ਸਕੱਤਰ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ। ਉਨ੍ਹਾਂ ਨੂੰ 2023 ਵਿੱਚ ਮੁੱਖ ਮੰਤਰੀ ਮਾਨ ਦਾ ਵਿਸ਼ੇਸ਼ ਪ੍ਰਮੁੱਖ ਸਕੱਤਰ ਬਣਾਇਆ ਗਿਆ ਸੀ। ਰਵੀ ਭਗਤ ਨੂੰ 2024 ਵਿੱਚ PWD ਤੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਸੀ।


ਆਈਏਐਸ ਰਵੀ ਭਗਤ ਦੀ ਥਾਂ 'ਤੇ ਕਿਸ ਨੂੰ ਵਿਸ਼ੇਸ਼ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ, ਇਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮਾਰਚ 2022 ਵਿੱਚ ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ। ਜਦੋਂ ਤੋਂ ਉਹ ਮੁੱਖ ਮੰਤਰੀ ਬਣੇ ਹਨ, ਹੁਣ ਤੱਕ ਤਿੰਨ ਪ੍ਰਮੁੱਖ ਸਕੱਤਰ ਬਦਲੇ ਜਾ ਚੁੱਕੇ ਹਨ।



48 ਸਾਲਾ ਰਵੀ ਭਗਤ ਦੀ ਵਿਦਿਅਕ ਯੋਗਤਾ ਬਾਰੇ ਗੱਲ ਕਰੀਏ ਤਾਂ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਦੀ ਵੈੱਬਸਾਈਟ 'ਤੇ ਉਪਲਬਧ ਜਾਣਕਾਰੀ ਅਨੁਸਾਰ, ਉਨ੍ਹਾਂ ਨੇ ਜੀਓ ਪਾਲੀਟਿਕਸ ਵਿੱਚ ਐਮ.ਫਿਲ ਕੀਤੀ ਹੈ। ਇਸ ਤੋਂ ਇਲਾਵਾ, ਖੇਤਰੀ ਵਿਕਾਸ ਵਿੱਚ ਐਮਏ, ਜਨਤਕ ਨੀਤੀ ਵਿੱਚ ਐਮ ਤੇ ਜਨਤਕ ਨੀਤੀ ਅਤੇ ਪ੍ਰਬੰਧਨ ਵਿੱਚ ਐਮਐਸਸੀ ਕੀਤੀ ਹੈ। ਰਵੀ ਭਗਤ ਨੇ ਜਲੰਧਰ ਯੂਨੀਵਰਸਿਟੀ ਤੋਂ ਪੜ੍ਹਾਈ ਕੀਤੀ ਹੈ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :